:

ਹਰਿਆਣਾ ਸਰਕਾਰ ਦੀ ਸਖਤੀ ਨੂੰ ਹਾਈਕੋਰਟ 'ਚ ਚੁਣੌਤੀwww.samacharpunjab.com


 ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਨੂੰ ਰੋਕਣ ਲਈ ਕੀਤੇ ਪ੍ਰਬੰਧਾਂ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਦਿੱਲੀ ਦੇ ਵਕੀਲ ਨੇ ਹੱਦਾਂ ਸੀਲ ਕਰਨ ਤੇ ਇੰਟਰਨੈੱਟ 'ਤੇ ਪਾਬੰਦੀ ਨੂੰ ਚੁਣੌਤੀ ਦਿੰਦੇ ਹੋਏ ਪਟੀਸ਼ਨ ਦਾਇਰ ਕੀਤੀ ਹੈ। ਇਸ 'ਤੇ ਹਾਈ ਕੋਰਟ 'ਚ ਅੱਜ ਸੁਣਵਾਈ ਹੋਵੇਗੀ। ਇਸ ਤੋਂ ਇਲਾਵਾ 15 ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਸੱਤ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ।

ਉਨ੍ਹਾਂ ਦਲੀਲ ਦਿੱਤੀ ਕਿ ਹੱਦਾਂ ਸੀਲ ਕਰਨ ਤੇ ਮੋਬਾਈਲ ਇੰਟਰਨੈਟ ਤੇ ਐਸਐਮਐਸ ਸੇਵਾ ਬੰਦ ਕਰਨ ਨਾਲ ਇੱਕ ਪਾਸੇ ਕਿਸਾਨਾਂ ਦੇ ਜਮਹੂਰੀ ਅਧਿਕਾਰਾਂ ਦੀ ਉਲੰਘਣਾ ਹੋ ਰਹੀ ਹੈ ਤੇ ਦੂਜੇ ਪਾਸੇ ਆਮ ਲੋਕਾਂ ਨੂੰ ਵੀ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਹਰਿਆਣਾ ਸਰਕਾਰ ਨੇ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦੇ ਮੱਦੇਨਜ਼ਰ ਸੂਬੇ ਦੇ 7 ਜ਼ਿਲ੍ਹਿਆਂ ਵਿੱਚ ਐਤਵਾਰ ਤੋਂ ਤਿੰਨ ਦਿਨਾਂ ਲਈ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਇਹ ਸਾਰੇ ਜ਼ਿਲ੍ਹੇ ਪੰਜਾਬ ਦੀ ਹੱਦ ਨਾਲ ਲੱਗਦੇ ਹਨ। ਗ੍ਰਹਿ ਸਕੱਤਰ ਟੀਵੀਐਸਐਨ ਪ੍ਰਸਾਦ ਨੇ ਸ਼ਨੀਵਾਰ ਨੂੰ ਇਸ ਸਬੰਧ ਵਿੱਚ ਆਦੇਸ਼ ਜਾਰੀ ਕੀਤੇ ਸਨ।

ਹਾਸਲ ਜਾਣਕਾਰੀ ਮੁਤਾਬਕ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਬੰਦ ਹੈ, ਉਨ੍ਹਾਂ ਵਿੱਚ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ ਤੇ ਸਿਰਸਾ ਜ਼ਿਲ੍ਹੇ ਸ਼ਾਮਲ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ 11 ਫਰਵਰੀ ਨੂੰ ਸਵੇਰੇ 6 ਵਜੇ ਤੋਂ 13 ਫਰਵਰੀ ਨੂੰ ਰਾਤ 11.59 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।ਦੱਸ ਦਈਏ ਕਿ ਹਰਿਆਣਾ ਸਰਕਾਰ ਨੇ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦੇ ਮੱਦੇਨਜ਼ਰ ਸੂਬੇ ਦੇ 7 ਜ਼ਿਲ੍ਹਿਆਂ ਵਿੱਚ ਐਤਵਾਰ ਤੋਂ ਤਿੰਨ ਦਿਨਾਂ ਲਈ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਇਹ ਸਾਰੇ ਜ਼ਿਲ੍ਹੇ ਪੰਜਾਬ ਦੀ ਹੱਦ ਨਾਲ ਲੱਗਦੇ ਹਨ। ਗ੍ਰਹਿ ਸਕੱਤਰ ਟੀਵੀਐਸਐਨ ਪ੍ਰਸਾਦ ਨੇ ਸ਼ਨੀਵਾਰ ਨੂੰ ਇਸ ਸਬੰਧ ਵਿੱਚ ਆਦੇਸ਼ ਜਾਰੀ ਕੀਤੇ ਸਨ।

ਹਾਸਲ ਜਾਣਕਾਰੀ ਮੁਤਾਬਕ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਬੰਦ ਹੈ, ਉਨ੍ਹਾਂ ਵਿੱਚ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ ਤੇ ਸਿਰਸਾ ਜ਼ਿਲ੍ਹੇ ਸ਼ਾਮਲ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ 11 ਫਰਵਰੀ ਨੂੰ ਸਵੇਰੇ 6 ਵਜੇ ਤੋਂ 13 ਫਰਵਰੀ ਨੂੰ ਰਾਤ 11.59 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। 

#government

#farmer

sourceABPnews

ਤਾਜ਼ਾ ਖ਼ਬਰਾਂ
Gallery
Tags
Social Media