ਕਿਸਾਨ ਅੰਦੋਲਨ ਨੂੰ ਲੈ ਕੇ ਹਾਈਕੋਰਟ ਪਹੁੰਚੀ ਹਰਿਆਣਾ ਸਰਕਾਰ, ਪੰਜਾਬ ਖਿਲਾਫ ਮੰਗਿਆ ਐਕਸ਼ਨwww.samacharpunjab.com
- Admin Default
- 21 Feb, 2024 00:48
ਕਿਸਾਨ ਅੰਦੋਲਨ ਨੂੰ ਲੈ ਕੇ ਹੁਣ ਹਰਿਆਣਾ ਸਰਕਾਰ ਹਾਈਕੋਰਟ ਪਹੁੰਚ ਗਈ ਹੈ। ਹਰਿਆਣਾ ਸਰਕਾਰ ਨੇ ਹਾਈਕੋਰਟ ਨੂੰ ਪੰਜਾਬ ਸਰਕਾਰ ਖਿਲਾਫ ਕਾਰਵਾਈ ਕਰਨ ਲਈ ਕਿਹਾ ਹੈ। ਹਰਿਆਣਾ ਸਰਕਾਰ ਦਾ ਕਹਿਣਾ ਹੈ ਕਿ ਕਿਸਾਨ ਮੋਡੀਫਾਈਡ ਟਰੈਕਟਰ ਟਰਾਲੀਆਂ ਨਾਲ ਸ਼ੰਭੂ ਸਰਹੱਦ 'ਤੇ ਪਹੁੰਚੇ ਹਨ। ਇਸ ਨਾਲ ਕਾਨੂੰਨ ਵਿਵਸਥਾ ਨੂੰ ਖ਼ਤਰਾ ਪੈਦਾ ਹੋ ਗਿਆ ਹੈ। ਪੰਜਾਬ ਸਰਕਾਰ ਨੂੰ ਇਨ੍ਹਾਂ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ।ਹਰਿਆਣਾ ਪੁਲਿਸ ਨੇ ਕਿਹਾ ਕਿ ਜੇਕਰ ਕਿਸਾਨ ਪ੍ਰਦਰਸ਼ਨ ਵਿੱਚ ਜੇਸੀਬੀ ਜਾਂ ਪੋਕਲੇਨ ਵਰਗੀਆਂ ਮਸ਼ੀਨਾਂ ਦੀ ਵਰਤੋਂ ਕਰਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਗੈਰ-ਜ਼ਮਾਨਤੀ ਕੇਸ ਦਰਜ ਕੀਤਾ ਜਾਵੇਗਾ। ਦਰਅਸਲ ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਸ਼ੰਭੂ ਸਰਹੱਦ 'ਤੇ ਹਰਿਆਣਾ ਪੁਲਿਸ ਪੂਰੀ ਤਰ੍ਹਾਂ ਅਲਰਟ ਹੈ। ਕਿਸਾਨਾਂ ਨੂੰ ਰੋਕਣ ਲਈ ਸਰਹੱਦ 'ਤੇ 4 ਤੋਂ 5 ਹਜ਼ਾਰ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਕਿਸਾਨਾਂ ਵੱਲੋਂ ਖੇਤਾਂ ਰਾਹੀਂ ਹੀ ਕੂਚ ਕਰਨ ਦੇ ਡਰ ਕਾਰਨ ਪੁਲਿਸ ਘੋੜਿਆਂ ’ਤੇ ਸਵਾਰ ਹੋ ਕੇ ਰੇਕੀ ਕਰ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਵਜਰ ਵਾਹਨ ਤੇ ਫਾਇਰ ਬ੍ਰਿਗੇਡ ਦੀਆਂ 100 ਦੇ ਕਰੀਬ ਗੱਡੀਆਂ ਨੂੰ ਸਰਹੱਦ 'ਤੇ ਬੁਲਾਇਆ ਹੈ। ਸਾਰੇ ਵਾਹਨ ਕਿਸਾਨਾਂ ਵੱਲ ਜਾ ਰਹੇ ਹਨ। ਲਾਂਗ-ਰੇਂਜ ਐਕੋਸਟਿਕ ਡਿਵਾਈਸ (LRAD) ਯਾਨੀ ਸਾਊਂਡ ਕੈਨਨ ਇੱਕ ਖਾਸ ਕਿਸਮ ਦਾ ਲਾਊਡਸਪੀਕਰ ਹੈ ਜੋ ਲੰਬੀ ਦੂਰੀ ਉੱਤੇ ਉੱਚੀ ਆਵਾਜ਼ ਪੈਦਾ ਕਰਦਾ ਹੈ। ਇਸ ਦੀ ਡੈਸੀਬਲ ਸਮਰੱਥਾ 160 ਡੀਬੀ ਤੱਕ ਹੈ ਜਦੋਂਕਿ ਮਨੁੱਖ ਦੀ ਸੁਣਨ ਦੀ ਸਮਰੱਥਾ 50-60 ਡੈਸੀਬਲ ਤੱਕ ਹੁੰਦੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਭਾਵੇਂ ਉਹ ਸੀਮਿੰਟ ਦੇ ਬਣੇ ਭਾਰੀ ਬੈਰੀਕੇਡਾਂ ਨੂੰ ਭਾਰੀ ਮਸ਼ੀਨਰੀ ਦੀ ਮਦਦ ਨਾਲ ਤੋੜ ਦੇਣਗੇ ਪਰ ਜੇਕਰ ਫਿਰ ਵੀ ਲੋੜ ਪਈ ਤਾਂ ਪਲਾਨ ਬੀ ਤਹਿਤ ਇਨ੍ਹਾਂ ਮਿੱਟੀ ਦੀਆਂ ਬੋਰੀਆਂ ਨੂੰ ਦਰਿਆ ਵਿੱਚ ਸੁੱਟ ਕੇ ਆਰਜ਼ੀ ਪੁਲ ਬਣਾਉਣ ਲਈ ਵੀ ਤਿਆਰ ਹੈ।#LRAD







