ਕਿਸਾਨ ਅੰਦੋਲਨ 'ਤੇ ਹਾਈਕੋਰਟ ਦਾ ਹਰਿਆਣਾ ਸਰਕਾਰ ਨੂੰ ਝਟਕਾ, ਪੰਜਾਬ ਸਰਕਾਰ ਖਿਲਾਫ ਪਟੀਸ਼ਨ ਰੱਦwww.samacharpunjab.com
- Admin Default
- 21 Feb, 2024 04:10
ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਝਟਕਾ ਦਿੱਤਾ ਹੈ। ਹਾਈਕੋਰਟ ਨੇ ਕਿਸਾਨ ਅੰਦੋਲਨ ਤੇ ਸੁਰੱਖਿਆ ਬਾਰੇ ਹਰਿਆਣਾ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣਾ ਪੁਲਿਸ ਦੀ ਜ਼ਿੰਮੇਵਾਰੀ ਹੈ, ਹਾਈਕੋਰਟ ਦੀ ਨਹੀਂ। ਹਾਈਕੋਰਟ ਨੇ ਇਸ ਪਟੀਸ਼ਨ ਦੀ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਨਾਲ ਕਾਨੂੰਨ ਵਿਵਸਥਾ ਨੂੰ ਖ਼ਤਰਾ ਪੈਦਾ ਹੋ ਗਿਆ ਹੈ। ਪੰਜਾਬ ਸਰਕਾਰ ਨੂੰ ਇਨ੍ਹਾਂ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ। ਦੱਸ ਦਈਏ ਕਿ ਪੰਜਾਬ ਦੇ ਕਿਸਾਨ ਦਿੱਲੀ ਵੱਲ ਮਾਰਚ ਕਰਨ ਲਈ 13 ਫਰਵਰੀ ਤੋਂ ਸ਼ੰਭੂ ਤੇ ਖਨੌਰੀ ਸਰਹੱਦ 'ਤੇ ਡਟੇ ਹੋਏ ਹਨ। ਕੇਂਦਰ ਸਰਕਾਰ ਨਾਲ ਚਾਰ ਦੌਰ ਦੀ ਗੱਲਬਾਤ ਨਾਕਾਮ ਹੋਣ ਤੋਂ ਬਾਅਦ ਅੱਜ ਕਿਸਾਨਾਂ ਨੇ ਸ਼ੰਭੂ ਤੇ ਖਨੌਰੀ ਸਰਹੱਦ ਤੋਂ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕਿਸਾਨਾਂ ਤੇ ਸੁਰੱਖਿਆ ਬਲਾਂ ਵਿਚਾਲੇ ਜ਼ਬਰਦਸਤ ਝੜਪ ਵੀ ਹੋਈ ਪਰ ਕੇਂਦਰ ਸਰਕਾਰ ਵੱਲੋਂ ਮੀਟਿੰਗ ਲਈ ਸੱਦਾ ਭੇਜ ਦਿੱਤਾ ਗਿਆ।
#farmer
#farmerprotest







