:

ਸਾਬਕਾ CM ਚਰਨਜੀਤ ਸਿੰਘ ਚੰਨੀ ਨੂੰ ਮਿਲੀ ਧਮਕੀ, 2 ਕਰੋੜ ਰੁਪਏ ਦੀ ਕੀਤੀ ਮੰਗ, ਅੱਗੋਂ ਸੁਣੋਂ ਚੰਨੀ ਨੇ ਕੀ ਕਿਹਾ www.samacharunjab.com


ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਗੈਂਗਸਟਰਾਂ ਵੱਲੋਂ ਧਮਕੀ ਦਿੱਤੀ ਗਈ ਹੈ। ਇਸ ਜਾਣਕਾਰ ਸਾਬਕਾ ਸੀਐਮ ਨੈ ਖੁੱਦ ਦਿੱਤੀ ਹੈ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਗੈਂਗਸਟਰਾਂ ਨੇ ਮੈਨੂੰ ਫੋਨ ਕਰਕੇ ਧਮਕਾਇਆ ਅਤੇ 2 ਕਰੋੜ ਰੁਪਏ ਦੀ ਮੰਗ ਕੀਤੀ ਹੈ। ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਨੇ ਇਸ ਦੀ ਸ਼ਿਕਾਇਤ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੀ ਕੀਤੀ ਹੈ। ਚੰਨੀ ਨੇ ਕਿਹਾ ਕਿ ਹਾਲੇ ਤੱਕ ਇਸ ਮਾਮਲੇ 'ਤੇ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਇਸ ਦਾ ਖੁਲਾਸਾ ਚਰਨਜੀਤ ਸਿੰਘ ਚੰਨੀ ਨੇ ਬੀਤੇ ਦਿਨ ਮੋਰਿੰਡਾ ਵਿੱਚ ਕੀਤਾ ਹੈ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੈਨੂੰ ਫੋਨ ਆਇਆ ਕਿ ਤੁਹਾਡੀ ਬਾਈ ਜੀ ਨਾਲ ਗੱਲ ਕਰਵਾਂਉਂਦਾ ਹਾਂ, ਜਵਾਬ ਵਿੱਚ ਚੰਨੀ ਨੇ ਕਿਹਾ ਕਿ ਜੋ ਗੱਲ ਕਰਨੀ ਹੈ ਤੂੰ ਹੀ ਕਰ ਲੈ, ਤਾਂ ਅੱਗੋਂ ਫੋਨ 'ਤੇ ਬੰਦੇ ਨੇ ਕਿਹਾ 2 ਕਰੋੜ ਰੁਪਏ ਦਾ ਇੰਤਜਾਮ ਕਰੋ ਨਹੀਂ ਤਾਂ ਅੰਜਾਮ ਮਾੜਾ ਹੋਵੇਗਾ, ਇਸ ਤੋਂ ਬਾਅਦ ਚੰਨੀ ਨੇ ਕਿਹਾ ਕਿ ਮੈਂ ਮਾੜਾ ਬੰਦਾ ਹੈ ਮੇਰੇ ਤੋਂ ਇੰਨੇ ਰੁਪਏ ਹੀ ਨਹੀਂ ਹੈ। ਜੋ ਮੇਰੇ ਕੋਲ ਸੀ ਉਹ ਚੋਣਾਂ ਵਿੱਚ ਖਰਚ ਹੋ ਗਿਆ ਹੈ।ਚਰਨਜੀਤ ਸਿੰਘ ਚੰਨੀ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਵੇਲੇ ਆਖਰੀ ਸਮੇਂ ਤਿੰਨ ਮਹੀਨੇ ਲਈ ਮੁੱਖ ਮੰਤਰੀ ਬਣੇ ਸਨ। ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਹਟਾ ਕੇ ਚੰਨੀ ਨੂੰ ਸੀਐਮ ਬਣਾਇਆ ਸੀ। ਤਿੰਨ ਮਹੀਨਿਆਂ 'ਚ ਚਰਨਜੀਤ ਸਿੰਘ ਚੰਨੀ ਦੀ ਫੈਨ ਫੌਲਵਿੰਗ ਕਾਫ਼ੀ ਵੱਧ ਗਈ ਸੀ। ਇਸ ਤੋਂ ਬਾਅਦ ਕਾਂਗਰਸ ਹਾਈਕਮਾਨ ਨੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਚਰਨਜੀਤ ਸਿੰਘ ਚੰਨੀ ਨੂੰ ਸੀਐਮ ਉਮੀਦਵਾਰ ਬਣਾਇਆ ਸੀ। ਚਰਨਜੀਤ ਸਿੰਘ ਚੰਨੀ ਆਪਣੇ ਵਿਧਾਨ ਸਭਾ ਸੀਟ ਵੀ ਹਾਰ ਗਏ ਸਨ। ਚੰਨੀ ਇਲਜ਼ਾਮ ਲਾਉਂਦੇ ਹਨ ਕਿ ਕਾਂਗਰਸ ਦੇ ਆਪਣੇ ਹੀ ਲੀਡਰਾਂ ਦੇ ਵਿਰੋਧ ਕਾਰਨ ਉਹਨਾਂ ਦੀ ਪਾਰਟੀ ਨੂੰ ਨੁਕਸਾਨ ਹੋਇਆ ਹੈ।

#charanjitsinghchani

#punjabnews

#samacharpunjab