:

ਮਾਨਸਾ 'ਚ ਸ਼ਹੀਦ ਪਰਿਵਾਰ ਨੂੰ ਸਰਕਾਰ ਨੇ ਦਿੱਤਾ 1 ਕਰੋੜ ਦਾ ਚੈੱਕ, ਜਾਣੋ ਕੌਣ ਨੇ ਸ਼ਹੀਦ ਅੰਗਰੇਜ਼ ਸਿੰਘ www.samacharpunjab.com


ਮਾਨਸਾ ਦੇ ਪਿੰਡ ਪੇਰੋਂ ਦੇ ਸ਼ਹੀਦ ਸੂਬੇਦਾਰ ਅੰਗਰੇਜ਼ ਸਿੰਘ ਡਿਊਟੀ ਦੌਰਾਨ ਸ਼ਹੀਦ ਹੋ ਗਿਆ ਸੀ ਜਿਸ ਤੋਂ ਬਾਅਦ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਨਾਵਾਲੀ ਤੇ ਐਸਡੀਐਮ ਮਨਜੀਤ ਸਿੰਘ ਸ਼ਹੀਦ ਦੇ ਘਰ ਪਹੁੰਚੇ ਤੇ ਪਰਿਵਾਰ ਨੂੰ 1 ਕਰੋੜ ਦਾ ਚੈੱਕ ਦਿੱਤਾ। ਸ਼ਹੀਦ ਸੂਬੇਦਾਰ ਅੰਗਰੇਜ਼ ਸਿੰਘ ਦਾ ਜੱਦੀ ਪਿੰਡ ਵਿੱਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਇਸ ਤੋਂ ਬਾਅਦ ਪਰਿਵਾਰ ਸਰਕਾਰ ਸ਼ਹੀਦ ਦੇ ਪਰਿਵਾਰ ਨੂੰ ਸਨਮਾਨ ਰਾਸ਼ੀ ਦਿੱਤੀ ਗਈ।ਇਸ ਮੌਕੇ ਵਿਧਾਇਕ ਨੇ ਕਿਹਾ ਕਿ ਸਰਹੱਦ ਉੱਤੇ ਸ਼ਹੀਦ ਹੋਣ ਵਾਲਾ ਜਵਾਨ ਉਨ੍ਹਾਂ ਦਾ ਹੈ ਤੇ ਉਸ ਦਾ ਸਨਮਾਨ ਕਰਨਾ ਸਾਡੀ ਫਰਜ਼ ਹੈ। ਇਸ ਦੇ ਮੱਦੇਨਜ਼ਰ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ 1 ਕਰੋੜ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਪਰਿਵਾਰ ਨੂੰ 1 ਕਰੋੜ ਦਾ ਚੈੱਕ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸ਼ਹੀਦ ਦੇ ਪਰਿਵਾਰ ਵਿੱਚ ਇੱਕ ਧੀ ਤੇ ਪਤਨੀ ਹੈ। ਇਸ ਮੌਕੇ ਵਿਧਾਇਕ ਨੇ ਪਰਿਵਾਰਨ ਨੂੰ ਭਰੋਸਾ ਦਿੱਤਾ ਕੀ ਸਰਕਾਰ ਵੱਲੋਂ ਉਨ੍ਹਾਂ ਦੇ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।ਇਸ ਮੌਕੇ ਵਿਧਾਇਕ ਨੇ ਸੋਸ਼ਲ ਮੀਡੀਆ ਉੱਤੇ ਪੋਸਟ ਸਾਂਝੀ ਕਰਕੇ ਲਿਖਿਆ, ਪ੍ਣਾਮ ਸ਼ਹੀਦਾਂ ਨੂੰ ਪਿਛਲੇ ਦਿਨੀਂ ਹਲਕਾ ਸਰਦੂਲਗੜ੍ਹ ਦੇ ਪਿੰਡ ਪੇਰੋਂ ਦੇ ਸ਼ਹੀਦ ਹੋਏ ਸੂਬੇਦਾਰ ਅੰਗਰੇਜ ਸਿੰਘ ਜੀ ਦੇ ਪਰਿਵਾਰ ਨੂੰ  ਭਗਵੰਤ ਸਿੰਘ ਜੀ ਮਾਨ ਮੁੱਖ ਮੰਤਰੀ ਪੰਜਾਬ ਜੀ ਦੀਆਂ ਹਦਾਇਤਾਂ ਅਨੁਸਾਰ ਸ਼ਹੀਦ ਸੂਬੇਦਾਰ ਅੰਗਰੇਜ ਸਿੰਘ ਪੇਰੋਂ ਦੇ ਘਰ ਜਾ ਕੇ ਉਹਨਾਂ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਆਈ ਇੱਕ ਕਰੋੜ ਦੀ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ ।

#punjabnews

#samacharpunjab