ਜ਼ਮਾਨਤ ਮਿਲਣ ਤੋਂ ਬਾਅਦ ਪੰਜਾਬ ਸਰਕਾਰ 'ਤੇ ਤੱਤੇ ਹੋਏ ਬਿੱਟੂ, ਕਿਹਾ - ਪੰਜਾਬ ਦਾ ਬਜਟ ਸਿਰਫ਼ ਖਾਲੀ ਪੀਪਾwww.samacharpunjab.com
- Admin Default
- 06 Mar, 2024 06:20
ਲੁਧਿਆਣਾ ਨਗਰ ਨਿਗਮ ਮੁੱਖ ਦਫ਼ਤਰ ਨੂੰ ਤਾਲਾ ਲਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸੰਸਦ ਮੈਂਬਰ ਰਵਨੀਤ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਵਿਧਾਇਕ, ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸੰਜੈ ਤਲਵਾੜ ਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਨੂੰ ਅੱਜ ਅਦਾਲਤ ਵਲੋਂ ਜ਼ਮਾਨਤ ’ਤੇ ਰਿਹਾਅ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।ਉੱਥੇ ਹੀ ਜ਼ਮਾਨਤ ਮਿਲਣ ਤੋਂ ਬਾਅਦ ਰਵਨੀਤ ਬਿੱਟੂ ਇੱਕ ਵਾਰ ਫਿਰ ਪੰਜਾਬ ਸਰਕਾਰ 'ਤੇ ਭੜਕਦੇ ਨਜ਼ਰ ਆਏ ਅਤੇ ਉਨ੍ਹਾਂ ਨੂੰ ਕਿਹਾ ਕਿ ਪੰਜਾਬ ਦਾ ਬਜਟ ਸਿਰਫ਼ ਖ਼ਾਲੀ ਪੀਪਾ ਹੈ।ਇਨ੍ਹਾਂ ਸਾਰਿਆਂ ਨੂੰ ਬੀਤੇ ਕੱਲ੍ਹ ਗ੍ਰਿਫ਼ਤਾਰ ਕਰਨ ਤੋਂ ਬਾਅਦ ਸਥਾਨਕ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿੱਥੇ ਅਦਾਲਤ ਨੇ ਇਨ੍ਹਾਂ ਨੂੰ 14 ਦਿਨ ਦੀ ਨਿਆਇਕ ਹਿਰਾਸਤ ਲਈ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਭੇਜ ਦਿੱਤਾ ਗਿਆ ਸੀ।
#punjabgovernment
#samacharpunjab







