ਕਿਸਾਨ ਅੰਦੋਲਨ ਨੂੰ ਲੈ ਕੇ ਪੰਧੇਰ ਦਾ ਵੱਡਾ ਐਲਾਨ, ਦਿੱਲੀ ਜਾਣ ਦਾ ਫੈਸਲਾ ਹੁਣ ਕੇਂਦਰ ਦੇ ਪਾਲੇ 'ਚ ਸੁੱਟਿਆwww.samacharpunjab.com
- Admin Default
- 09 Mar, 2024 01:38
ਹਰਿਆਣਾ ਦੀਆਂ ਸਰਹੱਦਾਂ 'ਤੇ ਬੈਠੇ ਕਿਸਾਨਾਂ ਨੇ ਦਿੱਲੀ ਜਾਣ ਦਾ ਫੈਸਲਾ ਹੁਣ ਕੇਂਦਰ ਸਰਕਾਰ ਦੇ ਪਾਲੇ ਵਿੱਚ ਸੁੱਟ ਦਿੱਤਾ ਹੈ। ਕਿਸਾਨ ਮਜ਼ਦੂਰ ਮੋਰਚੇ ਦੇ ਲੀਡਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ ਦਿੱਲੀ ਤਾਂ ਹੀ ਜਾਵਾਂਗੇ ਜੇਕਰ ਸਰਕਾਰ ਬੰਦ ਕੀਤੇ ਰਾਹ ਖੋਲ੍ਹ ਦੇਵੇ। ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਾਨੂੰ ਹਰਿਆਣਾ ਦੀਆਂ ਸਰਹੱਦਾਂ 'ਤੇ ਬੈਠੇ 26 ਦਿਨ ਹੋ ਗਏ ਹਨ। ਅਜਿਹੇ ਵਿੱਚ ਹਰਿਆਣਾ ਸਰਕਾਰ ਨੇ ਸਾਡੇ ਲਈ ਸਾਰੇ ਰਾਹ ਬੰਦ ਕਰ ਦਿੱਤੇ ਹਨ। ਹੁਣ ਅਸੀਂ ਫੈਸਲਾ ਕੀਤਾ ਹੈ ਕਿ ਜਦੋਂ ਤੱਕ ਕੇਂਦਰ ਅਤੇ ਹਰਿਆਣਾ ਦੀ ਸਰਕਾਰ ਸਾਡੇ ਲਈ ਰਾਹ ਨਹੀਂ ਖੋਲ੍ਹ ਦਿੰਦੀ ਅਸੀਂ ਉਦੋਂ ਤੱਕ ਖਨੌਰੀ ਅਤੇ ਸ਼ੰਭੂ ਸਰਹੱਦ 'ਤੇ ਹੀ ਬੈਠੇ ਰਹਾਂਗੇ।ਇਸ ਤੋਂ ਸਾਫ਼ ਹੈ ਕਿ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਬੈਠੇ ਕਿਸਾਨਾਂ ਦਾ ਦਿੱਲੀ ਜਾਣਾ ਔਖਾ ਹੋ ਸਕਦਾ ਹੈ। ਕਿਉਂਕਿ ਕੇਂਦਰ ਸਰਕਾਰ ਦਾਅਵਾ ਕਰ ਰਹੀ ਹੈ ਕਿ ਅਸੀਂ ਕਿਸਾਨਾਂ ਨੂੰ ਅਪੀਲ ਕਰ ਰਹੇ ਹਾਂ ਕਿ ਮਸਲੇ ਦਾ ਹੱਲ ਮੀਟਿੰਗ ਜ਼ਰੀਏ ਹੀ ਨਿਕਲੇਗਾ। ਕਿਸਾਨ ਸਾਡੇ ਨਾਲ ਇੱਕ ਵਾਰ ਮੁੜ ਤੋਂ ਬੈਠਕ ਕਰ ਸਕਦੇ ਹਨ। ਭਾਰਤੀ ਕਿਸਾਨ ਯੂਨੀਅਨ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ 13 ਫਰਵਰੀ ਨੂੰ ਦਿੱਲੀ ਜਾਣ ਦਾ ਐਲਾਨ ਕੀਤਾ ਸੀ। 12 ਫਰਵਰੀ ਨੂੰ ਸਾਰੇ ਕਿਸਾਨ ਖਨੌਰੀ ਅਤੇ ਸ਼ੰਭੁ ਦੀਆਂ ਸਰਹੱਦਾਂ ਨੇੜੇ ਪਹੁੰਚ ਗਏ ਸਨ। ਕਿਸਾਨਾਂ ਦੀ ਆਮਦ ਨੂੰ ਦੇਖਦੇ ਹਰਿਆਣਾ ਸਰਕਾਰ ਨੇ ਦੋਵੇ ਸਰਹੱਦਾਂ ਭਾਰੀ ਬੈਰੀਕੇਡਿੰਗ ਕਰਕੇ ਸੀਲ ਕਰ ਦਿੱਤੀਆਂ। 13 ਫਰਵਰੀ ਨੂੰ ਜਿਵੇਂ ਹੀ ਕਿਸਾਨ ਸ਼ੰਭੂ ਅਤੇ ਖਨੌਰੀ ਤੋਂ ਅੱਗੇ ਵੱਧਣ ਲੱਗੇ ਤਾਂ ਹਰਿਆਣਾ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਅਤੇ ਰਬੜ ਦੀਆਂ ਗੋਲੀਆਂ ਦਾਗੀਆਂ ਗਈਆਂ। ਫਿਰ ਕਿਸਾਨਾਂ ਨੇ ਇੱਕ ਹਫ਼ਤੇ ਲਈ ਦਿੱਲੀ ਕੂਚ ਟਾਲ ਦਿੱਤਾ ਸੀ। ਇਸ ਤੋਂ ਬਾਅਦ ਫਿਰ 21 ਫਰਵਰੀ ਨੂੰ ਦਿੱਲੀ ਜਾਣ ਦਾ ਐਲਾਨ ਕੀਤਾ ਪਰ ਕਿਸਾਨ ਉਦੋਂ ਵੀ ਅੱਗੇ ਨਹੀਂ ਵੱਧ ਸਕੇ। ਹੁਣ ਕਿਸਾਨਾਂ ਨੇ ਫੈਸਲਾ ਕੀਤਾ ਹੈ ਕਿ ਜਦੋਂ ਤੱਕ ਹਰਿਆਣਾ ਸਰਕਾਰ ਆਪ ਰਸਤੇ ਨਹੀਂ ਖੋਲ੍ਹ ਦਿੰਦੀ ਅਸੀਂ ਉਦੋਂ ਹੀ ਅੱਗੇ ਵਧਾਂਗੇ। ਨਹੀਂ ਤਾਂ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਹੀ ਬੈਠੇ ਰਹਾਂਗੇ।
#breakingnews
#samacharpunjab







