:

ਨਵੇਂ ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਦਾ ਪੰਜਾਬ ਨਾਲ ਪੁਰਾਣਾ ਰਿਸ਼ਤਾ, ਅੰਮ੍ਰਿਤਸਰ ਤੋਂ ਕੀਤੀ ਪੜ੍ਹਾਈwww.samacharpunjab.com


ਨਵੇਂ ਨਿਯੁਕਤ ਕੀਤੇ ਸੇਵਾਮੁਕਤ ਆਈਏਐਸ ਡਾ.ਸੁਖਬੀਰ ਸਿੰਘ ਸੰਧੂ ਮੂਲ ਰੂਪ ਨਾਲ ਪੰਜਾਬ ਦੇ ਹਨ। ਡਾ. ਸੰਧੂ 1988 ਬੈਚ ਦੇ ਆਈਏਐਸ ਰਹਿ ਚੁੱਕੇ ਹਨ। ਉਨ੍ਹਾਂ ਦਾ ਜਨਮ 1963 ਵਿੱਚ ਪੰਜਾਬ ਵਿੱਚ ਹੋਇਆ ਸੀ। ਸੇਵਾਮੁਕਤ ਆਈਏਐਸ ਅਧਿਕਾਰੀ ਡਾ. ਸੁਖਬੀਰ ਸਿੰਘ ਸੰਧੂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੇ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਤੋਂ ਆਪਣੀ ਸਿੱਖਿਆ ਪ੍ਰਾਪਤ ਕੀਤੀ ਹੈ। ਡਾ. ਸੰਧੂ ਨੇ ਸਰਕਾਰੀ ਮੈਡੀਕਲ ਕਾਲਜ ਤੋਂ ਐਮਬੀਬੀਐਸ ਤੇ ਜੀਐਨਡੀਯੂ ਤੋਂ ਇਤਿਹਾਸ ਵਿੱਚ ਮਾਸਟਰ ਡਿਗਰੀ ਕੀਤੀ। ਉਨ੍ਹਾਂ ਨੇ ਲਾਅ ਗ੍ਰੈਜੂਏਟ ਦੀ ਡਿਗਰੀ ਵੀ ਹਾਸਲ ਕੀਤੀ ਹੈ। ਡਾ. ਸੰਧੂ ਐਲਬੀਐਸ ਨੈਸ਼ਨਲ ਅਕੈਡਮੀ ਆਫ਼ ਐਡਮਿਨਿਸਟ੍ਰੇਸ਼ਨ (ਐਲਬੀਐਸਐਨਐਸਏਏ), ਮਸੂਰੀ ਵਿੱਚ ਇੱਕ ਨਿਯਮਤ ਸਪੀਕਰ ਰਹੇ ਹਨ। ਉਨ੍ਹਾਂ ਨੂੰ ਹਾਰਵਰਡ ਬਿਜ਼ਨਸ ਸਕੂਲ, ਬੋਸਟਨ (ਅਮਰੀਕਾ) ਤੋਂ ਵੀ ਸੱਦਾ ਮਿਲਿਆ ਸੀ। ਇਸ ਦੌਰਾਨ ਉਨ੍ਹਾਂ ਨੇ ਭਾਰਤੀ ਸ਼ਹਿਰਾਂ ਨੂੰ ਤਣਾਅ ਮੁਕਤ ਬਣਾਉਣ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ। ਉਹ ਉੱਤਰਾਖੰਡ ਕੇਡਰ ਦੇ 1988 ਬੈਚ ਦੇ ਆਈਏਐਸ ਅਧਿਕਾਰੀ ਵਜੋਂ ਸੇਵਾਮੁਕਤ ਹੋਏ। ਉੱਤਰਾਖੰਡ ਸਰਕਾਰ 'ਚ ਰਹਿੰਦੇ ਹੋਏ ਉਨ੍ਹਾਂ ਨੂੰ 1 ਅਗਸਤ 2023 ਤੋਂ 31 ਜਨਵਰੀ 2024 ਤੱਕ ਐਕਸਟੈਂਸ਼ਨ ਦਿੱਤੀ ਗਈ ਸੀ।ਡਾ. ਸੰਧੂ ਦੀ ਗਿਣਤੀ ਇਮਾਨਦਾਰ ਆਈ.ਏ.ਐਸ. ਅਫ਼ਸਰਾਂ ਵਿੱਚ ਹੁੰਦੀ ਹੈ। ਇਹੀ ਕਾਰਨ ਹੈ ਕਿ ਉਨ੍ਹਾਂ ਨੇ ਉੱਤਰਾਖੰਡ ਵਿੱਚ ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਕੇਦਾਰਨਾਥ ਧਾਮ ਦੇ ਪੁਨਰਜੀਵਨ ਪ੍ਰੋਜੈਕਟ ਵਿੱਚ ਵਿਸ਼ੇਸ਼ ਭੂਮਿਕਾ ਨਿਭਾਈ। ਆਈਏਐਸ ਸੰਧੂ ਨੇ ਜੁਲਾਈ 2021 ਵਿੱਚ ਉੱਤਰਾਖੰਡ ਸਰਕਾਰ ਵਿੱਚ 17ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ ਸੀ। ਇਸ ਤੋਂ ਪਹਿਲਾਂ ਉਹ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (NHAI) ਦੇ ਚੇਅਰਮੈਨ ਵੀ ਰਹਿ ਚੁੱਕੇ ਹਨ।ਉਹ ਕੇਂਦਰ, ਉੱਤਰਾਖੰਡ, ਉੱਤਰ ਪ੍ਰਦੇਸ਼ ਤੇ ਪੰਜਾਬ ਸਰਕਾਰਾਂ ਵਿੱਚ ਵੀ ਅਹਿਮ ਅਹੁਦਿਆਂ 'ਤੇ ਕੰਮ ਕਰ ਚੁੱਕੇ ਹਨ। ਉਹਨਾਂ ਨੇ 2007 ਤੋਂ 2012 ਤੱਕ ਪੰਜਾਬ ਵਿੱਚ ਬਾਦਲ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਦੇ ਵਿਸ਼ੇਸ਼ ਸਕੱਤਰ ਵਜੋਂ ਸੇਵਾ ਨਿਭਾਈ। ਉਨ੍ਹਾਂ ਨੂੰ ਨਗਰ ਨਿਗਮ ਲੁਧਿਆਣਾ ਦਾ ਕਮਿਸ਼ਨਰ ਵੀ ਨਿਯੁਕਤ ਕੀਤਾ ਗਿਆ। ਉਨ੍ਹਾਂ ਨੂੰ ਲੁਧਿਆਣਾ ਵਿਖੇ ਉਨ੍ਹਾਂ ਦੀਆਂ ਸੇਵਾਵਾਂ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਹੈ। ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮੌਜੂਦਾ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਦੇ ਰਿਸ਼ਤੇਦਾਰ ਹਨ। ਹਰ ਵਿਭਾਗ ਦਾ ਚਾਰਜ ਸੰਭਾਲਦੇ ਹੋਏ ਉਨ੍ਹਾਂ ਨੇ ਸੂਬੇ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਇਆ।
#breakingnews
#samacharpunjab

ਤਾਜ਼ਾ ਖ਼ਬਰਾਂ
Gallery
Tags
Social Media