:

ਸਿੱਧੂ ਮੂਸੇਵਾਲਾ ਦੀ ਹਵੇਲੀ 'ਚ ਗੂੰਜੀਆਂ ਕਿਲਕਾਰੀਆਂ, ਮਾਤਾ ਚਰਨ ਕੌਰ ਨੇ ਦਿੱਤਾ ਬੇਟੇ ਨੂੰ ਜਨਮwww.samacharpunjab.com


ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਵੱਲੋਂ ਪ੍ਰਸ਼ੰਸਕਾਂ ਨਾਲ ਵੱਡੀ ਖੁਸ਼ਖਬਰੀ ਸਾਂਝੀ ਕੀਤੀ ਗਈ ਹੈ। ਦੱਸ ਦੇਈਏ ਕਿ ਮਰਹੂਮ ਗਾਇਕ ਦੇ ਮਾਪਿਆਂ ਨੇ ਆਪਣੇ ਘਰ ਨੰਨ੍ਹੇ ਮਹਿਮਾਨ ਦਾ ਸਵਾਗਤ ਕੀਤਾ ਹੈ। ਮੂਸੇਵਾਲਾ ਦੇ ਪਿਤਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਨਵਜੰਮੇ ਪੁੱਤਰ ਨਾਲ ਪੋਸਟ ਸ਼ੇਅਰ ਕਰ ਇਹ ਗੁੱਡ ਨਿਊਜ਼ ਫੈਨਜ਼ ਨੂੰ ਤੁਸੀ ਹੈ। ਤੁਸੀ ਵੀ ਵੇਖੋ ਬਲਕੌਰ ਸਿੰਘ ਦੀ ਇਹ ਪੋਸਟ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਤਸਵੀਰ ਸ਼ੇਅਰ ਕਰ ਕੈਪਸ਼ਨ ਵਿੱਚ ਲਿਖਿਆ, ਸ਼ੁਭਦੀਪ ਨੂੰ ਚਾਹੁਣ ਵਾਲੀਆਂ ਲੱਖਾਂ ਕਰੋੜਾਂ ਰੂਹਾਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ ਵਿੱਚ ਸ਼ੁਭ ਦਾ ਛੋਟਾ ਵੀਰ ਪਾਇਆ ਹੈ। ਵਾਹਿਗੁਰੂ ਦੀਆਂ ਬਖਸ਼ਿਸ਼ਾਂ ਸਦਕਾ ਪਰਿਵਾਰ ਤੰਦਰੁਸਤ ਹੈ ਅਤੇ ਸਾਰੇ ਸ਼ੁਭ-ਚਿੰਤਕਾਂ ਦੇ ਅਥਾਹ ਪਿਆਰ ਲਈ ਸ਼ੁਕਰਗੁਜ਼ਾਰ ਹਾਂ।

#sidhumoosewala

#breakingnews

#samacharpunjab

ਤਾਜ਼ਾ ਖ਼ਬਰਾਂ
Gallery
Tags
Social Media