:

ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਆਗੂਆਂ ਵੱਲੋਂ ਨੌਜਵਾਨਾਂ ਤੇ ਸੇਵਾਮੁਕਤ ਮੁਲਾਜ਼ਮਾਂ ਨਾਲ ਮੀਟਿੰਗwww.samacharpunjab.com


ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਆਗੂਆਂ ਵੱਲੋਂ ਨੌਜਵਾਨਾਂ ਤੇ ਸੇਵਾਮੁਕਤ ਮੁਲਾਜ਼ਮਾਂ ਨਾਲ ਮੀਟਿੰਗ

ਬਰਨਾਲਾ, 18 ਮਾਰਚ

ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਜ਼ਿਲ੍ਹਾ ਬਰਨਾਲਾ ਦੇ ਆਗੂਆਂ ਦੀ ਟੀਮ ਵੱਲੋਂ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਲਈ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ | ਇਸੇ ਲੜੀ ਤਹਿਤ ਸਥਾਨਕ ਵਾਰਡ ਨੰਬਰ-14 ਵਿਖੇ ਨੁੱਕੜ ਮੀਟਿੰਗ ਕੀਤੀ ਗਈ, ਜਿਸ ਵਿੱਚ ਵੱਡੀ ਗਿਣਤੀ ਨੌਜਵਾਨਾਂ ਅਤੇ ਸੇਵਾਮੁਕਤ ਮੁਲਾਜ਼ਮਾਂ ਨੇ ਹਿੱਸਾ ਲਿਆ | ਮੀਟਿੰਗ ਨੂੰ  ਸੰਬੋਧਨ ਕਰਦਿਆਂ  ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੰਡੇਰ ਨੇ ਕਿਹਾ ਕਿ ਹਲਕੇ ਦੀ ਖੁਸ਼ਹਾਲੀ ਤੇ ਤਰੱਕੀ ਲਈ ਸ. ਸਿਮਰਨਜੀਤ ਸਿੰਘ ਮਾਨ ਵਰਗੇ ਸੱਚੇ ਤੇ ਇਮਾਨਦਾਰ ਆਗੂ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦਾ ਸਾਥ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਸ. ਮਾਨ ਨੇ ਆਪਣੇ ਡੇਢ ਸਾਲ ਦੇ ਐਮ.ਪੀ. ਕਾਰਜਕਾਲ ਦੌਰਾਨ ਹਲਕੇ ਦੇ ਵਿਕਾਸ ਨਾਲ ਸਬੰਧਤ ਰਿਕਾਰਡ ਕੰਮ ਕਰਵਾ ਕੇ ਅਤੇ ਬਿਨ੍ਹਾਂ ਪੱਖਪਾਤ ਤੋਂ ਗ੍ਰਾਂਟਾ ਦੇ ਗੱਫੇ ਵੰਡ ਕੇ ਸਾਰੇ ਵਰਗਾਂ ਦਾ ਮਨ ਜਿੱਤ ਲਿਆ ਹੈ, ਜਿਸ ਸਦਕਾ ਸ਼ਹਿਰ ਦੇ ਵੱਖ-ਵਾਰਡਾਂ ਅਤੇ ਪਿੰਡ ਵਿੱਚ ਕੀਤੀਆਂ ਜਾ ਰਹੀਆਂ ਨੁੱਕੜ ਮੀਟਿੰਗਾਂ ਦੌਰਾਨ ਹਲਕੇ ਦੇ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ | ਜ਼ਿਲ੍ਹਾ ਯੂਥ ਪ੍ਰਧਾਨ ਗੁਰਪ੍ਰੀਤ ਸਿੰਘ ਖੁੱਡੀ ਨੇ ਦੱਸਿਆ ਕਿ ਮੀਟਿੰਗ ਵਿੱਚ ਸ਼ਾਮਲ ਇਹ ਨੌਜਵਾਨਾਂ ਪਹਿਲਾਂ ਆਮ ਆਦਮੀ ਪਾਰਟੀ ਦਾ ਵੋਟ ਬੈਂਕ ਸਨ ਪਰ ਹੁਣ ਇਨ੍ਹਾਂ ਨੌਜਵਾਨਾਂ ਵੱਲੋਂ ਐਮ.ਪੀ. ਸ. ਸਿਮਰਨਜੀਤ ਸਿੰਘ ਮਾਨ ਦੀ ਡੱਟਵੀਂ ਹਮਾਇਤ ਦਾ ਭਰੋਸਾ ਦੁਆਇਆ ਗਿਆ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੰਡੇਰ ਅਤੇ ਜ਼ਿਲ੍ਹਾ ਯੂਥ ਪ੍ਰਧਾਨ ਗੁਰਪ੍ਰੀਤ ਸਿੰਘ ਖੁੱਡੀ, ਪਿ੍ੰਸੀਪਲ ਬਲਦੇਵ ਸਿੰਘ, ਡਾ. ਜਗਰੂਪ ਸਿੰਘ, ਮਹਿੰਦਰ ਕੌਰ ਸ਼ਾਂਤੀ, ਲਾਲ ਸਿੰਘ ਸੇਵਾਮੁਕਤ ਬੈਂਕ ਮੈਨੇਜਰ ਅਤੇ ਉਨ੍ਹਾਂ ਦੇ ਸੇਵਾਮੁਕਤ ਮੁਲਾਜ਼ਮ ਸਾਥੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨੌਜਵਾਨ ਹਾਜਰ ਸਨ |

#barnalanews

#breakingnews

#samacharpunjab

ਤਾਜ਼ਾ ਖ਼ਬਰਾਂ
Gallery
Tags
Social Media