ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ 'ਤੇ ਅੰਨਾ ਹਜ਼ਾਰੇ ਦਾ ਪਹਿਲਾ ਬਿਆਨwww.samacharpunjab.com
- Admin Default
- 22 Mar, 2024 02:13
ANNA HAZARE : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਆਪ ਵਰਕਰਾਂ ਵੱਲੋਂ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਹੁਣ ਅੰਨਾ ਹਜ਼ਾਰੇ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ।ਕੇਜਰੀਵਾਲ ਦੀ ਗ੍ਰਿਫ਼ਤਾਰ ਉੱਤੇ ਅੰਦੋਲਨਜੀਵੀ ਅੰਨਾ ਹਜ਼ਾਰੇ ਨੇ ਕਿਹਾ ਕਿ,'ਮੈਂ ਇਸ ਗੱਲ ਤੋਂ ਬਹੁਤ ਦੁਖੀ ਹਾਂ ਕਿ ਅਰਵਿੰਦ ਕੇਜਰੀਵਾਲ, ਜੋ ਮੇਰੇ ਨਾਲ ਕੰਮ ਕਰਦਾ ਸੀ ਅਤੇ ਸ਼ਰਾਬ ਦੇ ਖਿਲਾਫ ਆਵਾਜ਼ ਉਠਾਉਂਦਾ ਸੀ, ਹੁਣ ਸ਼ਰਾਬ ਦੀਆਂ ਨੀਤੀਆਂ ਬਣਾ ਰਿਹਾ ਹੈ।ਅੰਨਾ ਹਜ਼ਾਰੇ ਨੇ ਕਿਹਾ ਕਿ ਮੈਂ ਦੋ ਵਾਰ ਚਿੱਠੀ ਲਿਖ ਸ਼ਰਾਬ ਨੀਤੀ ਲਈ ਮਨਾ ਕੀਤਾ ਸੀ, ਕੇਜਰੀਵਾਲ ਦੀ ਗ੍ਰਿਫਤਾਰੀ ਉਸਦੇ ਆਪਣੇ ਕੰਮਾਂ ਕਾਰਨ ਹੋਈ ਹੈ ਪਰ ਮੈਂ ਉਸ ਦੀ ਗ੍ਰਿਫ਼ਤਾਰੀ ਤੋਂ ਦੁਖੀ ਹਾਂ।
#annahazare
#breakingnews
#samacharpunjab







