ਅੰਮ੍ਰਿਤਸਰ ਦੇ ਗੋਲਡਨ ਗੇਟ 'ਤੇ ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਫੂਕਿਆ ਗਿਆ ਮਾਨ ਸਰਕਾਰ ਦਾ ਪੁਤਲਾ, ਕਿਸਾਨ ਆਗੂ ਪੰਧੇਰ ਨੇ ਆਖੀ ਇਹ ਗੱਲwww.samacharpunjab.com
- Admin Default
- 30 Mar, 2024 01:18
ਅੱਜ ਅੰਮ੍ਰਿਤਸਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅੰਮ੍ਰਿਤਸਰ ਦੇ ਗੋਲਡਨ ਗੇਟ 'ਤੇ ਵੱਡੀ ਗਿਣਤੀ ਦੇ ਵਿੱਚ ਕਿਸਾਨਾਂ ਦਾ ਇਕੱਠ ਕੀਤਾ ਗਿਆ। ਸੂਬਾ ਆਗੂ ਸਰਵਣ ਸਿੰਘ ਪੰਧੇਰ, ਸੂਬਾ ਆਗੂ ਗੁਰਬਚਨ ਸਿੰਘ ਚੱਬਾ,ਸੂਬਾ ਆਗੂ ਜਰਮਨਜੀਤ ਸਿੰਘ ਬੰਡਾਲਾ ਦੀ ਅਗਵਾਈ ਹੇਠ ਗੋਲਡਨ ਗੇਟ ਅੰਮ੍ਰਿਤਸਰ ਵਿਖੇ ਭਗਵੰਤ ਮਾਨ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਵਿਸ਼ਵ ਵਪਾਰ ਸੰਸਥਾ ਦੀ ਨੀਤੀ ਦੇ ਦਬਾਅ ਹੇਠ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਮੰਡੀ ਬੋਰਡ ਐਕਟ 1961 ਵਿੱਚ ਸੋਧ ਕਰਕੇ ਪੰਜਾਬ ਦੀਆਂ 26 ਮਾਰਕੀਟ ਕਮੇਟੀਆਂ ਭੰਗ ਕਰਕੇ ਦੂਜੇ ਵਿਭਾਗਾਂ ਵਿੱਚ ਰਲੇਵਾਂ ਕਰਕੇ ਪ੍ਰਾਈਵੇਟ ਕੰਪਨੀਆਂ ਦੁਆਰਾ ਬਣਾਏ ਹੋਏ 9 ਸਈਲੋ ਗੁਦਾਮਾਂ ਨੂੰ ਪ੍ਰਬੰਧ ਸੌਂਪ ਦਿੱਤਾ ਹੈ।ਅੰਮ੍ਰਿਤਸਰ ਵਿੱਚ ਅਟਾਰੀ,ਮਜੀਠਾ,ਮਹਿਤਾ ਆਦਿ ਮਾਰਕੀਟ ਕਮੇਟੀਆਂ ਖਤਮ ਕੀਤੀਆਂ ਗਈਆਂ ਹਨ। ਆਗੂਆਂ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦਾ ਇਹ ਫੈਸਲਾ ਪੰਜਾਬ ਦੇ ਕਿਸਾਨਾਂ,ਮਜ਼ਦੂਰਾਂ ਤੇ ਦੇਸ਼ ਦੇ ਸੰਘੀ ਢਾਂਚੇ ਲਈ ਬਹੁਤ ਖਤਰਨਾਕ ਹੈ ਅਤੇ ਇਸ ਨਾਲ ਆਪਣੇ ਆਪ ਨੂੰ ਕਿਸਾਨਾਂ ਦੇ ਹਿੱਤ ਵਿੱਚ ਦੱਸਣ ਵਾਲੀ ਭਗਵੰਤ ਮਾਨ ਸਰਕਾਰ ਦਾ ਦੋਹਰਾ ਚਿਹਰਾ ਸਾਹਮਣੇ ਆਇਆ ਹੈ। ਅਸਲ ਵਿੱਚ ਕਿਸਾਨ ਅੰਦੋਲਨ ਦੇ ਦਬਾਅ ਹੇਠ ਤਿੰਨ ਕਾਲੇ ਕਾਨੂੰਨ ਤਾਂ ਭਾਵੇਂ ਰੱਦ ਕਰ ਦਿੱਤੇ ਗਏ ਪਰ ਹੁਣ ਉਨ੍ਹਾਂ ਨੂੰ ਅੰਦਰਖਾਤੇ ਲਾਗੂ ਕੀਤਾ ਜਾ ਰਿਹਾ ਹੈ।
#amritsarnews
#breakingnews
#samacharpunjab
sourceABPnews







