:

ਡਾ: ਮੱਖਣ ਸਿੰਘ ਬਸਪਾ ਦੇ ਸੰਗਰੂਰ ਤੋਂ ਉਮੀਦਵਾਰ, ਸਿਹਤ ਵਿਭਾਗ ਤੋਂ ਡਿਪਟੀ ਡਾਇਰੈਕਟਰ ਹੋਏ ਸੇਵਾਮੁਕਤwww.samacharpunjab.com


ਬਹੁਜਨ ਸਮਾਜ ਪਾਰਟੀ ਨੇ ਲੋਕ ਸਭਾ ਹਲਕਾ ਸੰਗਰੂਰ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਸਿਹਤ ਵਿਭਾਗ ਤੋਂ ਡਿਪਟੀ ਡਾਇਰੈਕਟਰ ਵਜੋਂ ਸੇਵਾਮੁਕਤ ਹੋਏ ਡਾ: ਮੱਖਣ ਸਿੰਘ ਨੂੰ ਪਾਰਟੀ ਨੇ ਟਿਕਟ ਦਿੱਤੀ ਹੈ।ਉਨ੍ਹਾਂ ਦੇ ਨਾਂਅ ਦਾ ਐਲਾਨ ਪਾਰਟੀ ਦੇ ਚੰਡੀਗੜ੍ਹ-ਹਰਿਆਣਾ ਇੰਚਾਰਜ ਰਣਧੀਰ ਸਿੰਘ ਬੈਨੀਪਾਲ ਅਤੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਕੀਤਾ। ਉਨ੍ਹਾਂ ਕਿਹਾ ਕਿ ਜਲਦੀ ਹੀ ਹੋਰ ਸੀਟਾਂ ’ਤੇ ਵੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਉਮੀਦਵਾਰਾਂ ਦੇ ਨਾਵਾਂ 'ਤੇ ਅੰਤਿਮ ਫੈਸਲਾ ਪਾਰਟੀ ਦੀ ਰਾਸ਼ਟਰੀ ਪ੍ਰਧਾਨ ਮਾਇਆਵਤੀ ਨੇ ਲਿਆ ਹੈ।ਬਸਪਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਕਿਹਾ ਕਿ ਡਾ: ਮੱਖਣ ਸਿੰਘ ਪਾਰਟੀ ਨਾਲ ਵਰਕਰ ਵਜੋਂ ਜੁੜੇ ਹੋਏ ਸਨ। ਉਹ ਪਾਰਟੀ ਦੇ ਮੌਜੂਦਾ ਜਨਰਲ ਸਕੱਤਰ ਹਨ ਪਾਰਟੀ ਦੇ ਜਨਰਲ ਸਕੱਤਰ ਚਮਕੌਰ ਸਿੰਘ ਨੇ ਕਿਹਾ ਕਿ ਦਲਿਤ ਵਰਗ ਦੇ ਚਿਹਰੇ ਡਾਕਟਰ ਮੱਖਣ ਸਿੰਘ ਨੂੰ ਉਮੀਦਵਾਰ ਬਣਾਉਣਾ ਹਾਈਕਮਾਂਡ ਦਾ ਚੰਗਾ ਫੈਸਲਾ ਹੈ। ਸਾਰੇ ਵਰਕਰ ਇੱਕਜੁੱਟ ਹੋ ਕੇ ਕੰਮ ਕਰਨਗੇ। ਇਸ ਤੋਂ ਪਹਿਲਾਂ ਬਸਪਾ ਨੇ ਦੋ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਕਾਰੋਬਾਰੀ ਅਤੇ ਸਮਾਜ ਸੇਵੀ ਰਾਕੇਸ਼ ਸੁਮਨ ਨੂੰ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਪਾਰਟੀ ਦਾ ਉਮੀਦਵਾਰ ਬਣਾਇਆ ਗਿਆ ਹੈ, ਜਦੋਂ ਕਿ 'ਆਪ' ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਨੂੰ ਫਿਰੋਜ਼ਪੁਰ ਤੋਂ ਟਿਕਟ ਦਿੱਤੀ ਗਈ ਹੈ।


#breakingnews

#samacharpunjab





sourceABPnews

ਤਾਜ਼ਾ ਖ਼ਬਰਾਂ
Gallery
Tags
Social Media