:

ਧਰਨੇ ਦੌਰਾਨ ਸ਼ਹੀਦ ਹੋਏ ਕਿਸਾਨ ਨੂੰ ਲੈ ਕੇ ਯੂਨੀਅਨ ਉਗਰਾਹਾਂ ਵੱਲੋਂ ਐਕਸ਼ਨ, SDM ਦਫਤਰ ਅੱਗੇ ਲਗਾਇਆ ਪੱਕਾ ਮੋਰਚਾ, ਰੱਖੀਆਂ ਇਹ ਮੰਗਾਂwww.samacharpunjab.com


ਧਰਨੇ ਦੌਰਾਨ ਸ਼ਹੀਦ ਹੋਏ ਕਿਸਾਨ ਕਰਮਜੀਤ ਸਿੰਘ ਸੰਗਤਪੁਰਾ ਦੇ ਪਰਿਵਾਰ ਨੂੰ ਮੁਆਵਜ਼ਾ ਦਿਵਾਉਣ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਵਲੋਂ ਐਸਡੀਐਮ ਦਫਤਰ ਲਹਿਰਾਗਾਗਾ ਵਿਖੇ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਹੈ। ਇਸ ਮੌਕੇ ਉੱਤੇ ਵੱਡੀ ਗਿਣਤੀ ਦੇ ਵਿੱਚ ਕਿਸਾਨਾਂ ਇਕੱਠੇ ਹੋਏ। ਲੰਘੀ 11 ਅਪ੍ਰੈਲ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੱਦੇ ਤੇ ਪੰਜਾਬ ਵਿੱਚ ਪ੍ਰਾਈਵੇਟ ਸਾਇਲੋ ਦੇ ਸਰਕਾਰੀ ਕਰਨ ਦੀ ਮੰਗ ਨੂੰ ਲੈ ਲੱਗੇ ਧਰਨੇ ਦੌਰਾਨ ਸੁਨਾਮ ਵਿਖੇ ਲੱਗੇ ਮੋਰਚੇ ਵਿੱਚ ਧਰਨਾ ਦੇ ਰਹੇ ਕਿਸਾਨ ਕਰਮਜੀਤ ਸਿੰਘ (50) ਪੁੱਤਰ ਗੁਰਬਚਨ ਸਿੰਘ ਸੰਗਤਪੁਰਾ ਬਲਾਕ ਲਹਿਰਾਗਾਗਾ ਦਾ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਮੌਕੇ 'ਤੇ ਮੌਜੂਦ ਕਿਸਾਨ ਆਗੂਆਂ ਵਲੋਂ ਦਿੱਤੀ ਜਾਣਕਾਰੀ ਮੁਤਾਬਕ ਕਿਸਾਨ ਕਰਮਜੀਤ ਸਿੰਘ ਦੀ ਧਰਨੇ 'ਚ ਬੈਠੇ ਦੀ ਹਾਲਤ ਵਿਗੜਦੀ ਵੇਖ ਉਸਨੂੰ ਸੁਨਾਮ ਦੇ ਇੱਕ ਨਿੱਜੀ ਹਸਪਤਾਲ ਸੁਰਿਦਰਾ ਮਲਟੀਪਲ ਵਿੱਚ ਦਾਖਲ ਕਰਵਾਇਆ ਗਿਆ। ਉਥੋਂ ਡਾਕਟਰ ਵਲੋਂ ਚੈੱਕ ਅੱਪ ਕਰਕੇ ਮੁਢਲੀ ਸਹਾਇਤਾ ਦਿੱਤੀ ਉਸਤੋਂ ਬਾਅਦ ਪੀੜਤ ਕਿਸਾਨ ਨੂੰ ਸੰਗਰੂਰ ਦੇ ਹਾਰਟ ਕੇਅਰ ਸੈਂਟਰ ਤੋਂ ਬਾਅਦ ਸਰਕਾਰੀ ਹਸਪਤਾਲ ਵਿੱਚ ਭੇਜ ਦਿੱਤਾ ਗਿਆ। ਉਥੇ ਡਾਕਟਰਾਂ ਵਲੋਂ ਵੈਂਟੀਲੈਟਰ ਨਾ ਹੋਣ ਦਾ ਦਾਅਵਾ ਕਰਕੇ ਪੀੜਤ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਉਥੇ ਜਾ ਕੇ ਕਿਸਾਨ ਕਰਮਜੀਤ ਸਿੰਘ ਨੇ ਦਮ ਤੋੜ ਦਿੱਤਾ। ਉਸ ਤੋਂ ਬਾਅਦ ਕਿਸਾਨ ਦੀ ਮਿਤ੍ਰ ਦੇਹ ਨੂੰ ਰਾਜਿੰਦਰਾ ਹਸਪਤਾਲ ਦੀ ਮੋਰਚਰੀ ਵਿੱਚ ਰੱਖਿਆ ਹੋਇਆ ਹੈ। ਕਿਸਾਨ ਕਰਮਜੀਤ ਸਿੰਘ ਦੇ ਦੁਨੀਆਂ ਤੋਂ ਜਾਣ ਦਾ ਪਰਿਵਾਰ ਅਤੇ ਜੱਥੇਬੰਦੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਆਏ ਦਿਨ ਕਿਸਾਨ ਮਜ਼ਦੂਰ ਆਪਣੀਆਂ ਜਾਨਾਂ ਗੁਆ ਰਹੇ ਹਨ। ਕਿਸਾਨ ਯੂਨੀਅਨ ਵੱਲੋਂ ਇਹ ਮੰਗ ਰੱਖੀ ਗਈ ਹੈ ਕਿ ਮ੍ਰਿਤਕ ਕਿਸਾਨ ਨੂੰ ਦਸ ਲੱਖ ਮੁਆਵਜ਼ਾ ਦਿਵਾਉਣ, ਸਾਰੇ ਕਰਜ਼ੇ 'ਤੇ ਲੀਕ, ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਜਿਸ ਕਰਕੇ ਅੱਜ ਤੋਂ ਐਸ ਡੀ ਐਮ ਦਫਤਰ ਲਹਿਰਾ ਵਿਖੇ ਦਿਨ ਰਾਤ ਦਾ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ।ਪਰਿਵਾਰ ਅਤੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਿਨ੍ਹਾਂ ਟਾਇਮ ਸਰਕਾਰ ਸਾਡੀਆਂ ਮੰਗਾਂ ਪੂਰੀਆਂ ਨਹੀਂ ਕਰਦੀ, ਉੰਨਾ ਚੀਰ ਮ੍ਰਿਤਕ ਕਿਸਾਨ ਕਰਮਜੀਤ ਸਿੰਘ ਸੰਗਤਪੁਰਾ ਦੀ ਦੇਹ ਦਾ ਸੰਸਕਾਰ ਨਹੀਂ ਕੀਤਾ ਜਾਵੇਗਾ।

#farmer

#breakingnews

#samacharpunjab






sourceABPnews

ਤਾਜ਼ਾ ਖ਼ਬਰਾਂ
Gallery
Tags
Social Media