ਪਰਿਵਾਰ ਨੇ ਭਾਜਪਾ ਅੱਜ 'ਚ ਜਾ ਕੇ ਅੱਜ ਸੰਤੋਖ ਚੌਧਰੀ ਨੂੰ ਮਾਰ ਦਿੱਤਾ, ਚਰਨਜੀਤ ਚੰਨੀ ਨੇ ਸਾਧਿਆ ਨਿਸ਼ਾਨਾwww.samacharpunjab.com
- Admin Default
- 20 Apr, 2024 05:35
BREAKING NEWS : ਕਰਮਜੀਤ ਸਿੰਘ ਚੌਧਰੀ ਦੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਚੌਧਰੀ ਪਰਿਵਾਰ ਉੱਤੇ ਤਿੱਖੇ ਸ਼ਬਦੀ ਵਾਰ ਕੀਤੇ ਹਨ।ਚੰਨੀ ਨੇ ਕਿਹਾ ਕਿ ਚੌਧਰੀ ਸੰਤੋਖ ਸਿੰਘ ਕਾਂਗਰਸ ਵਿੱਚ ਜਿਉਂਦੇ ਸਨ ਪਰ ਕਰਮਜੀਤ ਕੌਰ ਨੇ ਭਾਜਪਾ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਨੂੰ ਮਾਰ ਦਿੱਤਾ ਹੈ। ਚੰਨੀ ਨੇ ਕਿਹਾ ਕਿ ਕਰਮਜੀਤ ਕੌਰ ਦੀ ਹੁਣ ਉਮਰ ਹੋ ਗਈ ਹੈ ਉਨ੍ਹਾਂ ਨੂੰ ਹੁਣ ਆਰਾਮ ਕਰਨਾ ਚਾਹੀਦਾ ਹੈ।ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ- ਚੌਧਰੀ ਪਰਿਵਾਰ ਨੇ ਕਾਂਗਰਸ ਪਾਰਟੀ ਦੀ ਉਸਾਰੀ ਲਈ ਸ਼ੁਰੂ ਤੋਂ ਹੀ ਸਖ਼ਤ ਮਿਹਨਤ ਕੀਤੀ ਹੈ। ਮੈਂ ਚੌਧਰੀ ਸੰਤੋਖ ਸਿੰਘ, ਚੌਧਰੀ ਜਗਜੀਤ ਸਿੰਘ ਅਤੇ ਗੁਰਬੰਤਾ ਸਿੰਘ ਦਾ ਬਹੁਤ ਸਤਿਕਾਰ ਕਰਦਾ ਹਾਂ ਅਤੇ ਕਰਦਾ ਰਹਾਂਗਾ ਪਰ ਅੱਜ ਪਰਿਵਾਰ ਨੇ ਜੋ ਕਾਂਗਰਸ ਛੱਡਣ ਦਾ ਕੰਮ ਕੀਤਾ ਹੈ, ਇਸ ਨਾਲ ਕਾਂਗਰਸ ਦਾ ਕੋਈ ਨੁਕਸਾਨ ਨਹੀਂ ਹੋਇਆ ਪਰ ਤੁਸੀਂ ਆਪਣੇ ਪਰਿਵਾਰ ਦਾ ਨੁਕਸਾਨ ਜ਼ਰੂਰ ਕੀਤਾ ਹੈ।ਚੰਨੀ ਨੇ ਅੱਗੇ ਕਿਹਾ- ਸੰਤੋਖ ਸਿੰਘ ਚੌਧਰੀ ਦੀ ਮੌਤ ਭਾਰਤ ਜੋੜੋ ਯਾਤਰਾ ਦੌਰਾਨ ਨਹੀਂ ਹੋਈ, ਸਗੋਂ ਅੱਜ ਉਸ ਸਮੇਂ ਹੋਈ ਜਦੋਂ ਪਰਿਵਾਰ ਭਾਜਪਾ ਵਿੱਚ ਸ਼ਾਮਲ ਹੋ ਰਿਹਾ ਸੀ। ਸੰਤੋਖ ਸਿੰਘ ਚੌਧਰੀ ਕਾਂਗਰਸ ਦੀ ਸੋਚ ਵਿੱਚ ਜਿੰਦਾ ਸੀ। ਅੱਜ ਮੈਨੂੰ ਬਹੁਤ ਦੁੱਖ ਹੈ ਕਿ ਚੌਧਰੀ ਪਰਿਵਾਰ ਨੇ ਅਜਿਹਾ ਕਦਮ ਚੁੱਕਿਆ ਹੈ। ਚੌਧਰੀ ਪਰਿਵਾਰ ਪਿਛਲੇ ਕਈ ਦਹਾਕਿਆਂ ਤੋਂ ਕਾਂਗਰਸ ਦੀ ਸੇਵਾ ਕਰਦਾ ਆ ਰਿਹਾ ਹੈ।
#samacharpunjab
sourceABPnews







