CM ਮਾਨ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਨਤਮਸਤਕ, ਧੀ ਨਿਆਮਤ ਨੂੰ ਪਿਆਇਆ ਅੰਮ੍ਰਿਤ ਦਾ ਚੂਲਾwww.samacharpunjab.com
- Admin Default
- 26 Apr, 2024 02:26
BREAKING NEWS : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿਛਲੇ ਦੋ ਦਿਨਾਂ ਤੋਂ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੇ ਲਈ ਮਾਝੇ ਵਿੱਚ ਪਹੁੰਚੇ ਹੋਏ ਹਨ ਤੇ ਕੱਲ ਉਨ੍ਹਾਂ ਵੱਲੋਂ ਅੰਮ੍ਰਿਤਸਰ ਵਿੱਚ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਵਿੱਚ ਵੀ ਚੋਣ ਪ੍ਰਚਾਰ ਕੀਤਾ ਗਿਆ ਜਿਸ ਤੋਂ ਬਾਅਦ ਅੱਜ ਸਵੇਰੇ ਭਗਵੰਤ ਸਿੰਘ ਮਾਨ ਆਪਣੀ ਪਤਨੀ ਅਤੇ ਆਪਣੀ ਭੈਣ ਤੇ ਆਪਣੀ ਬੇਟੀ ਨਿਆਮਤ ਕੌਰ ਦੇ ਨਾਲ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ। ਦੱਸ ਦਈਏ ਕਿ ਨਿਆਮਤ ਕੌਰ ਦੇ ਜਨਮ ਤੋਂ ਬਾਅਦ ਭਗਵੰਤ ਸਿੰਘ ਮਾਨ ਪਹਿਲੀ ਵਾਰੀ ਪਰਿਵਾਰ ਸਮੇਤ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਹਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ "ਭਗਵੰਤ ਮਾਨ" ਭਗਵੰਤ ਮਾਨ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਦੇ ਲਈ ਪੁੱਜੇ ਹਾਂ ਪਿਛਲੇ ਮਹੀਨੇ ਸਾਨੂੰ ਪਰਮਾਤਮਾ ਨੇ ਨਿਆਮਤ ਬਖਸ਼ੀ ਜਿਹੜੀ ਉਹਨਾਂ ਘਰ ਇੱਕ ਬੱਚੀ ਨੇ ਜਨਮ ਲਿਆ ਉਸਦਾ ਨਾਂਅ ਵੀ ਨਿਆਮਤ ਰੱਖਿਆ ਹੈ। ਉਸ ਬੱਚੇ ਦੀ ਤੰਦਰੁਸਤੀ ਤੇ ਪਰਿਵਾਰ ਤੇ ਪੂਰੇ ਪੰਜਾਬ ਦੀ ਤੰਦਰੁਸਤੀ ਦੇ ਲਈ ਅਸ਼ੀਰਵਾਦ ਲੈਣ ਲਈ ਪਹੁੰਚੇ ਹਾਂ।ਮੁੱਖ ਮੰਤਰੀ ਨੇ ਕਿਹਾ ਕਿ ਸਾਰਿਆਂ ਦੀ ਸੁੱਖ ਸ਼ਾਂਤੀ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ ਹੈ। ਸਾਰਿਆਂ ਦੇ ਘਰਾਂ ਵਿੱਚ ਸੁਖ ਸ਼ਾਂਤੀ ਬਣੀ ਰਹੇ ਤੰਦਰੁਸਤੀ ਬਣੀ ਰਹੇ ਤੇ ਤਰੱਕੀਆਂ ਹੋਣ। ਉਨ੍ਹਾਂ ਕਿਹਾ ਕਿ ਇਹ ਜਗ੍ਹਾ ਅਜਿਹੀ ਹੈ ਜਿੱਥੇ ਆ ਕੇ ਮਨ ਨੂੰ ਬਹੁਤ ਸਕੂਨ ਮਿਲਦਾ ਹੈ। ਬੰਦੇ ਨੂੰ ਆਪਣੇ ਮਨ ਦੀਆਂ ਅੰਦਰਲੀਆਂ ਇੱਛਾਵਾਂ ਭੁੱਲ ਜਾਂਦੀਆਂ ਹਨ। ਗੁਰੂ ਘਰ ਵਿੱਚ ਕੀਰਤਨ ਸੁਣ ਕੇ ਮਨ ਨੂੰ ਬਹੁਤ ਸ਼ਾਂਤੀ ਮਿਲੀ ਹੈ।ਮਾਨ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਦੇ ਲਈ ਲੱਗੇ ਹੋਏ ਹਾਂ ਤੇ ਜਲਦ ਹੀ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਦੂਰ ਹੋ ਜਾਣਗੀਆਂ। ਲੋਕਾਂ ਦਾ ਸਾਥ ਮਿਲ ਰਿਹਾ ਹੈ ਸੱਚੇ ਦਿਲੋਂ ਮਿਹਨਤ ਕਰ ਰਹੇ ਹਾਂ ਵੱਡੇ ਪੱਧਰ 'ਤੇ ਪੰਜਾਬ ਦਾ ਵਿਕਾਸ ਹੋ ਰਿਹਾ ਤੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਪੂਰਾ ਰੰਗਲਾ ਪੰਜਾਬ ਬਣ ਜਾਵੇਗਾ। ਇਸ ਧਰਤੀ ਨੂੰ ਕਈ ਲੋਕ ਲੁੱਟਣ ਪੁੱਟਣ ਵੀ ਆਏ ਪਰ ਉਹ ਆਪਣੇ ਮਨਸੂਬੇ ਵਿੱਚ ਕਾਮਯਾਬ ਨਹੀਂ ਹੋਏ ਪੰਜਾਬ ਦੀ ਭਾਈਚਾਰਕ ਸਾਂਝ ਕਦੀ ਟੁੱਟਣ ਨਹੀਂ ਦਿੱਤੀ ਗਈ ਮੈਂ ਆਪਣੇ ਸਾਢੇ ਤਿੰਨ ਕਰੋੜ ਪੰਜਾਬੀਆਂ 'ਤੇ ਮਾਣ ਮਹਿਸੂਸ ਕਰਦਾ ਕਿ ਆਪਣੇ ਧਰਮ ਤਿਉਹਾਰ ਸਾਰੇ ਇਕੱਠੇ ਮਨਾਉਂਦੇ ਹਨ।
#Ammaadmiparty
#Bhagwantmann
#Samacharpunjab
sourceABPnews







