ਪੰਜਾਬ ਆ ਰਹੇ ਪੀਐਮ ਮੋਦੀ! ਕਿਸਾਨਾਂ ਵੱਲੋਂ ਵਿਰੋਧ ਦਾ ਐਲਾਨ, ਰਣਨੀਤੀ ਘੜਨ ਲਈ ਹੰਗਾਮੀ ਮੀਟਿੰਗwww.samacharpunjab.com
- Admin Default
- 20 May, 2024 00:09
BREAKING NEWS : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੌਰੇ ਦੇ ਐਲਾਨ ਮਗਰੋਂ ਕਿਸਾਨ ਐਕਸ਼ਨ ਮੋਡ ਵਿੱਚ ਆ ਗਏ ਹਨ। ਕਿਸਾਨ ਪੀਐਮ ਮੋਦੀ ਦੇ ਵਿਰੋਧ ਦੀ ਪਲਾਨਿੰਗ ਕਰ ਰਹੇ ਹਨ। ਇਸ ਲਈ ਕਿਸਾਨ ਜਥੇਬੰਦੀਆਂ ਨੇ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਇਸ ਦੀ ਕਨਸੋਅ ਲੱਗਦੇ ਹੀ ਪੰਜਾਬ ਤੇ ਕੇਂਦਰ ਦੀਆਂ ਏਜੰਸੀਆਂ ਅਲਰਟ ਹੋ ਗਈਆਂ ਹਨ। ਪੀਐਮ ਮੋਦੀ 23 ਤੇ 24 ਮਈ ਨੂੰ ਪੰਜਾਬ ਆ ਰਹੇ ਹਨ।ਹਾਸਲ ਜਾਣਕਾਰੀ ਮੁਤਾਬਕ ਪੀਐਮ ਮੋਦੀ ਵੱਲੋਂ ਪਟਿਆਲਾ, ਗੁਰਦਾਸਪੁਰ ਤੇ ਜਲੰਧਰ ਵਿੱਚ ਰੈਲੀਆਂ ਕੀਤੀਆਂ ਜਾਣੀਆਂ ਹਨ। ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਦਾ ਵਿਰੋਧ ਕਰਨ ਦੀ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਇਸ ਲਈ ਕਿਸਾਨ ਯੂਨੀਅਨਾਂ ਨੇ ਹੰਗਾਮੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ 'ਚ ਪੀਐਮ ਮੋਦੀ ਖਿਲਾਫ ਪ੍ਰਦਰਸ਼ਨ ਦੇ ਫੈਸਲੇ 'ਤੇ ਵਿਚਾਰ ਕਰਕੇ ਭਵਿੱਖ ਦੀ ਰਣਨੀਤੀ ਤੈਅ ਕੀਤੀ ਜਾਵੇਗੀ। ਇਸ ਦੇ ਨਾਲ ਹੀ ਵਿਰੋਧ ਦਾ ਤਰੀਕਾ ਵੀ ਤੈਅ ਕੀਤਾ ਜਾਵੇਗਾ।ਸੰਯੁਕਤ ਕਿਸਾਨ ਮੋਰਚਾ ਦੀ ਪਟਿਆਲਾ ਜ਼ਿਲ੍ਹੇ ਦੀ ਮੀਟਿੰਗ ਅੱਜ 20 ਮਈ ਨੂੰ ਸੱਦੀ ਗਈ ਹੈ। ਇਹ ਮੀਟਿੰਗ ਕਰੀਬ 2 ਵਜੇ ਹੋਣੀ ਹੈ। ਇਸ ਬੈਠਕ 'ਚ ਮੁੱਖ ਤੌਰ 'ਤੇ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਨੂੰ ਲੈ ਕੇ ਰਣਨੀਤੀ ਤਿਆਰ ਕੀਤੀ ਜਾਵੇਗੀ। ਯੂਨਾਈਟਿਡ ਕਿਸਾਨ ਮੋਰਚਾ ਦੇ ਆਗੂ ਦਰਸ਼ਨਪਾਲ ਸਿੰਘ ਦਾ ਕਹਿਣਾ ਹੈ ਕਿ ਪਟਿਆਲਾ ਜ਼ਿਲ੍ਹੇ ਦੀ ਮੀਟਿੰਗ ਤੈਅ ਹੈ। ਇਸ ਵਿੱਚ ਸੰਘਰਸ਼ ਨੂੰ ਲੈ ਕੇ ਚਰਚਾ ਹੋਵੇਗੀ।ਇਸ ਦੇ ਨਾਲ ਹੀ ਯੂਨਾਈਟਿਡ ਕਿਸਾਨ ਮੋਰਚਾ ਵੱਲੋਂ 21 ਨੂੰ ਜਗਰਾਉਂ ਵਿੱਚ ਕੀਤੀ ਜਾਣ ਵਾਲੀ ਮੈਗਾ ਰੈਲੀ ਸਬੰਧੀ ਵੀ ਕਿਸਾਨਾਂ ਦੀ ਰਾਏ ਲਈ ਜਾਵੇਗੀ। ਪੀਐਮ ਦੀ ਪਹਿਲੀ ਰੈਲੀ ਪਟਿਆਲਾ ਵਿੱਚ ਹੋਣ ਵਾਲੀ ਹੈ। ਹਾਲਾਂਕਿ ਕਿਸਾਨਾਂ ਨੇ ਸਪੱਸ਼ਟ ਕੀਤਾ ਹੈ ਕਿ ਉਹ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਤੋਂ ਪਹਿਲਾਂ ਹੀ ਨਾਖੁਸ਼ ਹਨ। ਜਗਰਾਉਂ ਮਹਾਂਰੈਲੀ ਦੀ ਸਟੇਜ ਤੋਂ ਵੀ ਇਸ ਦਿਸ਼ਾ ਵਿੱਚ ਕੋਈ ਫੈਸਲਾ ਲਿਆ ਜਾ ਸਕਦਾ ਹੈ।ਇਸ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਵੱਲੋਂ ਚੰਡੀਗੜ੍ਹ ਵਿੱਚ ਇੱਕ ਪ੍ਰੋਗਰਾਮ ਕੀਤਾ ਗਿਆ ਸੀ। ਇਸ ਵਿੱਚ ਸ਼ਾਮਲ ਹੋਣ ਲਈ ਭਾਜਪਾ ਆਗੂਆਂ ਨੂੰ ਸੱਦਾ ਦਿੱਤਾ ਗਿਆ ਸੀ ਪਰ ਜਦੋਂ ਕੋਈ ਨਾ ਆਇਆ ਤਾਂ ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਭਾਜਪਾ ਦੇ ਸੀਨੀਅਰ ਆਗੂਆਂ ਦੀਆਂ ਫੋਟੋਆਂ ਕੁਰਸੀਆਂ ’ਤੇ ਲਗਾ ਕੇ ਸਵਾਲ ਕੀਤੀ ਸਨ।ਕਿਸਾਨਾਂ ਨੇ ਕਿਹਾ ਕਿ ਅਸੀਂ ਭਾਜਪਾ ਆਗੂਆਂ ਨੂੰ ਆਪਣਾ ਪੱਖ ਪੇਸ਼ ਕਰਨ ਦਾ ਪੂਰਾ ਮੌਕਾ ਦਿੱਤਾ ਹੈ ਪਰ ਉਨ੍ਹਾਂ ਦੇ ਸਵਾਲਾਂ ਦਾ ਜਵਾਬ ਨਹੀਂ ਦਿੱਤਾ ਜਾ ਰਿਹਾ। ਇਸ ਤੋਂ ਬਾਅਦ ਹੀ ਉਨ੍ਹਾਂ ਨੂੰ ਵਿਰੋਧ ਦਾ ਰਾਹ ਚੁਣਨਾ ਪਿਆ ਹੈ। ਹਾਲਾਂਕਿ ਭਾਜਪਾ ਪਹਿਲੇ ਦਿਨ ਤੋਂ ਹੀ ਕਹਿ ਰਹੀ ਹੈ ਕਿ ਉਹ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਗੰਭੀਰ ਹੈ।
#punjabifarmers
#PMmodi
#samacharpunjab
sourceABPnews







