ਮੋਗਾ 'ਚ CM ਮਾਨ ਖ਼ਿਲਾਫ਼ ਰੋਸ ਪ੍ਰਦਰਸ਼ਨ, ਠੇਕਾ ਮੁਲਾਜ਼ਮਾਂ ਨੇ ਦਿਖਾਏ ਕਾਲੇ ਝੰਡੇ, ਪੁਲਿਸ ਨੇ ਹਿਰਾਸਤ ‘ਚ ਲਏ ਪ੍ਰਦਸ਼ਨਕਾਰੀwww.samacharpunjab.com
- Admin Default
- 20 May, 2024 05:37
BREAKINGNEWS : ਫ਼ਰੀਦਕੋਟ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਦੇ ਰੋਡ ਸ਼ੋਅ ਦੌਰਾਨ ਐਤਵਾਰ ਦੇਰ ਸ਼ਾਮ ਮੋਗਾ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਰਕਾਰੀ ਹਸਪਤਾਲ ਦੇ ਠੇਕਾ ਮੁਲਾਜ਼ਮਾਂ ਵੱਲੋਂ ਵਿਰੋਧ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ। ਸੀ.ਐਮ ਮਾਨ ਦੇ ਰੋਡ ਸ਼ੋਅ 'ਚ ਸ਼ਾਮਲ ਪੁਲਿਸ ਮੁਲਾਜ਼ਮਾਂ ਨੇ ਸਰਕਾਰੀ ਹਸਪਤਾਲ ਦੇ ਠੇਕਾ ਮੁਲਾਜ਼ਮਾਂ ਨੂੰ ਹਿਰਾਸਤ 'ਚ ਲੈ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਹਸਪਤਾਲ ਦੇ ਠੇਕਾ ਮੁਲਾਜ਼ਮਾਂ ਨੇ ਦੱਸਿਆ ਕਿ ਅਸੀਂ ਸੀ.ਐਮ. ਭਗਵੰਤ ਮਾਨ ਨੂੰ ਸਵਾਲ ਪੁੱਛਣ ਲਈ ਰੋਡ ਸ਼ੋਅ ਵਿੱਚ ਗਏ ਸੀ। ਜੋ ਕਿ ਉਨ੍ਹਾਂ ਨੇ ਆਊਟਸੋਰਸ ਮੁਲਾਜ਼ਮਾਂ ਨਾਲ ਮੀਟਿੰਗ ਦੌਰਾਨ ਲਿਖਤੀ ਰੂਪ ਵਿੱਚ ਦਿੱਤੇ ਸੀ। ਸੀਐਮ ਮਾਨ ਆਊਟਸੋਰਸ ਮੁਲਾਜ਼ਮਾਂ ਨਾਲ ਮੀਟਿੰਗ ਕਰਨਗੇ ਪਰ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੀ ਨੌਕਰੀ ਦੇਣ ਦਾ ਕੀਤਾ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ ਅਤੇ ਆਊਟਸੋਰਸ ਮੁਲਾਜ਼ਮਾਂ ਦੀਆਂ ਤਨਖਾਹਾਂ ਵੀ ਸਮੇਂ ਸਿਰ ਨਹੀਂ ਮਿਲ ਰਹੀਆਂ। ਜਿਸ ਕਾਰਨ ਅਸੀਂ ਸੀ.ਐਮ ਮਾਨ ਦਾ ਵਿਰੋਧ ਕੀਤਾ। ਪੁਲਿਸ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਸਾਨੂੰ ਗ੍ਰਿਫਤਾਰ ਕਰਕੇ ਥਾਣੇ ਵਿੱਚ ਬੰਦ ਕਰ ਦਿੱਤਾ। ਅਸੀਂ ਇਸ ਦੀ ਨਿੰਦਾ ਕਰਦੇ ਹਾਂ। ਉਨ੍ਹਾਂ ਕਿਹਾ ਕਿ ਇਹ ਸਰਕਾਰ ਆਮ ਲੋਕਾਂ ਦੀ ਸਰਕਾਰ ਨਹੀਂ ਹੈ। ਇਹ ਸਰਕਾਰ ਆਮ ਲੋਕਾਂ ਨਾਲ ਧੋਖਾ ਕਰ ਰਹੀ ਹੈ।
#aamadmiparty
#samacharpunjab
sourceABPnews







