:

ਜਲੰਧਰ 'ਚ ਗੱਜਣਗੇ ਸੀਐਮ ਮਾਨ, 4 ਹਲਕਿਆਂ 'ਚ ਪਵਨ ਟੀਨੂੰ ਦੇ ਹੱਕ 'ਚ ਮੰਗਣਗੇ ਵੋਟ, ਵਧਾਈ ਸੁਰੱਖਿਆwww.samacharpunjab.com


BREAKING NEWS : ਪੰਜਾਬ ਵਿੱਚ 1 ਜੂਨ ਨੂੰ ਵੋਟਾਂ ਪੈਣੀਆਂ ਹਨ ਜਿਸ ਨੂੰ ਕੁਝ ਸਮਾਂ ਹੀ ਬਾਕੀ ਰਹਿ ਗਿਆ ਹੈ। ਉੱਥੇ ਹੀ ਸਿਆਸੀ ਆਗੂ ਆਪਣੀ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਪੂਰਾ ਜੋਰ ਲਾ ਰਹੇ ਹਨ।ਮੁੱਖ ਮੰਤਰੀ ਭਗਵੰਤ ਮਾਨ ਵੀ ਲਗਾਤਾਰ ਰੈਲੀਆਂ ਅਤੇ ਰੋਡ ਸ਼ੋਅ ਕਰ ਰਹੇ ਹਨ।ਇਸ ਤਹਿਤ ਹੀ ਅੱਜ ਮੁੱਖ ਮੰਤਰਭਗਵੰਤ ਮਾਨ ਜਲੰਧਰ 'ਚ ਰੋਡ ਸ਼ੋਅ ਕਰਨਗੇ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ ਵਿੱਚ ਰੋਡ ਸ਼ੋਅ ਕੱਢਣਗੇ। ਦੱਸ ਦਈਏ ਕਿ ਸੀਐਮ ਮਾਨ ਜਲੰਧਰ ਦੇ ਹਲਕਾ ਫਿਲੌਰ ਜਾਣਗੇ ਅਤੇ ਫਿਰ ਆਦਮਪੁਰ ਹਲਕੇ ਵਿੱਚ ਰੋਡ ਸ਼ੋਅ ਕਰਨਗੇ। ਇਸ ਤੋਂ ਬਾਅਦ ਨਕੋਦਰ, ਜਲੰਧਰ ਕੈਂਟ ਅਤੇ ਫਿਰ ਆਦਮਪੁਰ ਹਲਕੇ ਵਿੱਚ ਰੋਡ ਸ਼ੋਅ ਕਰਨਗੇ।ਮਿਲੀ ਜਾਣਕਾਰੀ ਅਨੁਸਾਰ ਸੀਐਮ ਮਾਨ ਚੋਣ ਰਣਨੀਤੀ ਨੂੰ ਲੈ ਕੇ ਹਰ ਵਰਗ ਦੇ ਵਰਕਰਾਂ ਨਾਲ ਵੀ ਮੁਲਾਕਾਤ ਕਰਨਗੇ। ਵਰਕਰਾਂ ਨਾਲ ਮੀਟਿੰਗ ਦੌਰਾਨ ਚੋਣ ਰਣਨੀਤੀ ਬਾਰੇ ਚਰਚਾ ਕਰਨਗੇ। ਮੁੱਖ ਮੰਤਰੀ ਦੇ ਰੋਡ ਸ਼ੋਅ ਨੂੰ ਲੈ ਕੇ ਵਰਕਰਾਂ ਵੱਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ।ਜਾਣਕਾਰੀ ਮੁਤਾਬਕ ਜਲੰਧਰ ਦੇਹਾਤ ਪੁਲਿਸ ਨੇ ਪੂਰੇ ਪ੍ਰੋਗਰਾਮ ਨੂੰ ਲੈ ਕੇ ਸੁਰੱਖਿਆ ਵਧਾ ਦਿੱਤੀ ਹੈ। ਪੁਲਿਸ ਨੇ ਸੀਐਮ ਮਾਨ ਦੇ ਰੋਡ ਸ਼ੋਅ ਨੂੰ ਲੈਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਹਨ ਇਸ ਦੇ ਨਾਲ ਹੀ ਚਾਰੇ ਸਰਕਲਾਂ 'ਚ ਮੁੱਖ ਮੰਤਰੀ ਦੇ ਰੋਡ ਸ਼ੋਅ ਦੇ ਰੂਟ 'ਤੇ ਭਾਰੀ ਫੋਰਸ ਤਾਇਨਾਤ ਕੀਤੀ ਗਈ ਹੈ। ਸਿਵਲ ਵਰਦੀ ਵਾਲੇ ਕਈ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਵੀ ਰੂਟ 'ਤੇ ਤਾਇਨਾਤ ਰਹਿਣ ਲਈ ਕਿਹਾ ਗਿਆ ਹੈ।

#CMbhagwantmaan

#jalandhar

#samacharpunjab






sourceABPnews   

ਤਾਜ਼ਾ ਖ਼ਬਰਾਂ
Gallery
Tags
Social Media