ਆਪ ਵਿਧਾਇਕ ਦੇ ਪਤੀ ਦੀ ਮੌਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨwww.samacharpunjab.com
- Admin Default
- 31 May, 2024 02:06
BREAKING NEWS : ਜਲੰਧਰ ਦੇ ਹਲਕਾ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਦੇ ਪਤੀ ਸ਼ਰਨਜੀਤ ਸਿੰਘ ਮਾਨ ਦਾ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ ਦੀ ਮੌਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂਆਂ ਵਿੱਚ ਸੋਗ ਦੀ ਲਹਿਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਰਨਜੀਤ ਸਿੰਘ ਆਪਣੇ ਘਰ ਹੀ ਮੌਜੂਦ ਸੀ ਜਦੋਂ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ਾਮ 5 ਵਜੇ ਨਕੋਦਰ ਵਿਖੇ ਕੀਤਾ ਜਾਵੇਗਾ।ਜ਼ਿਕਰ ਕਰ ਦਈਏ ਕਿ ਆਮ ਆਦਮੀ ਪਾਰਟੀ ਵੱਲੋਂ ਇੰਦਰਜੀਤ ਕੌਰ ਮਾਨ ਨੂੰ ਨਕੋਦਰ ਤੋਂ ਟਿਕਟ ਦਿੱਤੀ ਗਈ ਸੀ। ਇਸ ਦੌਰਾਨ ਉਹ ਹਲਕਾ ਨਕੋਦਰ ਤੋਂ ਭਾਰੀ ਵੋਟਾਂ ਨਾਲ ਜਿੱਤੇ ਸਨ। ਸ਼ਰਨਜੀਤ ਸਿੰਘ ਮਾਨ ਦੀ ਮੌਤ ਤੋਂ ਬਾਅਦ ਨਕੋਦਰ ਸਮੇਤ ਪੰਜਾਬ ਦੇ ਵੱਖ-ਵੱਖ ਆਮ ਆਦਮੀ ਪਾਰਟੀ ਦੇ ਆਗੂਆਂ ਵਿੱਚ ਸੋਗ ਦੀ ਲਹਿਰ ਹੈ।ਨਕੋਦਰ ਤੋਂ ਇੰਦਰਜੀਤ ਕੌਰ ਮਾਨ ਨੇ ਅਕਾਲੀ ਦਲ ਦੇ ਉਮੀਦਵਾਰ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਵੱਡੇ ਫਰਕ ਨਾਲ ਹਰਾਇਆ ਸੀ। ਇੰਦਰਜੀਤ ਕੌਰ ਮਾਨ ਨੂੰ ਚੋਣ ਜਿਤਾਉਣ ਵਿੱਚ ਉਨ੍ਹਾਂ ਦੇ ਪਤੀ ਸ਼ਰਨਜੀਤ ਸਿੰਘ ਮਾਨ ਨੇ ਅਹਿਮ ਭੂਮਿਕਾ ਨਿਭਾਈ ਸੀ। ਮਾਨ ਪਰਿਵਾਰ ਦੀ ਨਕੋਦਰ ਅਤੇ ਆਸ-ਪਾਸ ਦੇ ਇਲਾਕਿਆਂ 'ਤੇ ਮਜ਼ਬੂਤ ਪਕੜ ਹੈ ਜਿਸ ਕਾਰਨ ਆਮ ਆਦਮੀ ਪਾਰਟੀ ਨੂੰ ਕਾਫੀ ਫਾਇਦਾ ਹੋ ਰਿਹਾ ਹੈ। ਪਰ ਚੋਣਾਂ ਤੋਂ ਪਹਿਲਾਂ ਹਲਕਾ ਵਿਧਾਇਕ ਇੰਦਰਜੀਤ ਕੌਰ ਮਾਨ ਦੇ ਪਤੀ ਸ਼ਰਨਜੀਤ ਸਿੰਘ ਮਾਨ ਦੀ ਮੌਤ ਹੋ ਜਾਣ ਕਾਰਨ ਨਕੋਦਰ ਇਲਾਕੇ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਵਿੱਚ ਸੋਗ ਦੀ ਲਹਿਰ ਹੈ।
#punjabnews
#samacharpunjab
sourceABPnews







