:

ਪੰਜਾਬ 'ਚ ਬਦਲਿਆ ਮੌਸਮ ਦਾ ਮਜਾਜ਼! ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟwww.samacharpunjab.com


BREAKING NEWS : ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ ਐਕਟਿਵ ਹੋਣ ਕਾਰਨ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕੁਝ ਇਲਾਕਿਆਂ 'ਚ ਹੀਟਵੇਵ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਸੂਬੇ ਦਾ ਤਾਪਮਾਨ 48 ਡਿਗਰੀ ਨੂੰ ਪਾਰ ਕਰ ਚੁੱਕਾ ਸੀ ਪਰ ਹੁਣ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ ਹੈ।ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ 3 ਸਰਕਲਾਂ ਫਰੀਦਕੋਟ, ਮੁਕਤਸਰ ਤੇ ਬਠਿੰਡਾ ਵਿੱਚ ਹੀਟਵੇਵ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਫਾਜ਼ਿਲਕਾ 'ਚ ਹੀਟਵੇਵ ਦੇ ਨਾਲ ਮੀਂਹ ਤੇ ਤੇਜ਼ ਹਵਾਵਾਂ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਹੋਰ 19 ਜ਼ਿਲ੍ਹਿਆਂ ਦੀ ਗੱਲ ਕਰੀਏ ਤਾਂ ਉੱਥੇ ਅੱਜ ਹੀਟਵੇਵ, ਮੀਂਹ ਤੇ ਤੇਜ਼ ਹਵਾਵਾਂ ਕਾਰਨ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।ਮੌਸਮ ਵਿਭਾਗ ਅਨੁਸਾਰ ਜੂਨ ਦੇ ਅੰਤ ਤੱਕ ਪੰਜਾਬ ਵਿੱਚ ਮਾਨਸੂਨ ਸਰਗਰਮ ਹੋ ਜਾਵੇਗੀ। ਮਾਨਸੂਨ 25 ਤੋਂ 30 ਜੂਨ ਦਰਮਿਆਨ ਪੰਜਾਬ ਵਿੱਚ ਦਸਤਕ ਦੇਵੇਗੀ। ਇਸ ਸਾਲ ਭਾਰਤ ਵਿੱਚ ਆਮ ਨਾਲੋਂ 105 ਫੀਸਦੀ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ। ਜੇਕਰ ਮਾਨਸੂਨ ਪੰਜਾਬ ਦੇ ਪਹੁੰਚਣ ਤੱਕ ਹੌਲੀ ਨਾ ਹੋਈ ਤਾਂ ਪੰਜਾਬ ਵਿੱਚ ਵੀ ਚੰਗੀ ਬਾਰਸ਼ ਹੋਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਮੁਤਾਬਕ ਅੰਮ੍ਰਿਤਸਰ ਵਿੱਚ ਬੀਤੇ ਦਿਨ ਤਾਪਮਾਨ 45.2 ਡਿਗਰੀ ਦਰਜ ਕੀਤਾ ਗਿਆ। ਅੱਜ ਮੀਂਹ ਪੈਣ ਦੀ ਸੰਭਾਵਨਾ ਹੈ ਪਰ ਤਾਪਮਾਨ 45 ਡਿਗਰੀ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ। ਜਲੰਧਰ ਵਿੱਚ ਬੀਤੀ ਸ਼ਾਮ ਸਭ ਤੋਂ ਵੱਧ ਤਾਪਮਾਨ 45.4 ਡਿਗਰੀ ਦਰਜ ਕੀਤਾ ਗਿਆ। ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਤਾਪਮਾਨ 45 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ। ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 45.4 ਡਿਗਰੀ ਦਰਜ ਕੀਤਾ ਗਿਆ। ਇੱਥੇ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ ਤੇ ਸ਼ਹਿਰ ਦਾ ਤਾਪਮਾਨ 45 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ। ਪਟਿਆਲਾ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਤਾਪਮਾਨ 46 ਡਿਗਰੀ ਦਰਜ ਕੀਤਾ ਗਿਆ। ਅੱਜ ਮੀਂਹ ਪੈਣ ਦੀ ਸੰਭਾਵਨਾ ਹੈ ਤੇ ਤਾਪਮਾਨ 45 ਡਿਗਰੀ ਦੇ ਆਸ-ਪਾਸ ਰਹੇਗਾ। ਮੁਹਾਲੀ ਵਿੱਚ ਸ਼ੁੱਕਰਵਾਰ ਨੂੰ ਤਾਪਮਾਨ 45.3 ਡਿਗਰੀ ਦਰਜ ਕੀਤਾ ਗਿਆ। ਅੱਜ ਫਿਰ ਤੋਂ ਤਾਪਮਾਨ 45 ਡਿਗਰੀ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ।
#weatherupdate
#weather
#samacharpunjab





sourceABPnews

ਤਾਜ਼ਾ ਖ਼ਬਰਾਂ
Gallery
Tags
Social Media