:

ਅਨਿਲ ਜੋਸ਼ੀ ਨੇ ਅੰਮ੍ਰਿਤਸਰ 'ਚ ਪਰਿਵਾਰ ਸਮੇਤ ਪਾਈ ਵੋਟ, ਕਿਹਾ-ਦਿਲ ਤੇ ਦਿਮਾਗ਼ ਦੀ ਸੁਣ ਕੇ ਪਾਇਓ ਵੋਟwww.samacharpunjab.com


BREAKING NEWS : ਲੋਕ ਸਭਾ ਚੋਣਾਂ ਦੇ ਸੱਤਵੇਂ ਤੇ ਆਖ਼ਰੀ ਗੇੜ੍ਹ ਲਈ ਪੰਜਾਬ ਵਿੱਚ ਵੋਟਾਂ ਪੈ ਰਹੀਆਂ ਹਨ ਜਿਸ ਵਿੱਚ ਪੰਜਾਬੀ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰ ਰਹੇ ਹਨ। ਇਸ ਮੌਕੇ ਸਿਆਸੀ ਲੀਡਰ ਵੀ ਆਪਣੇ ਜੱਦੀ ਇਲਾਕਿਆਂ ਵਿੱਚ ਜਾ ਕੇ ਵੋਟ ਦੀ ਵਰਤੋਂ ਕਰ ਰਹੇ ਹਨ ਤੇ ਲੋਕਾਂ ਨੂੰ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕਰ ਰਹੇ ਹਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਅੰਮ੍ਰਿਤਸਰ ਤੋਂ ਲੋਕ ਸਭਾ ਦੇ ਉਮੀਦਵਾਰ ਅਨਿਲ ਜੋਸ਼ੀ ਵੱਲੋਂ ਆਪਣੇ ਪਰਿਵਾਰ ਸਮੇਤ ਮੈਡੀਕਲ ਕਾਲਜ ਪੋਲਿੰਗ ਬੂਥ 'ਤੇ ਜਾ ਕੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਗਿਆ ਇਸ ਦੌਰਾਨ ਉਨ੍ਹਾਂ ਨੇ ਅੰਮ੍ਰਿਤਸਰ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਹਰ ਕੋਈ ਵਿਅਕਤੀ ਆਪਣੇ ਦਿਲ ਤੇ ਦਿਮਾਗ ਦੀ ਸੁਣ ਕੇ ਵੋਟ ਕਰੇ ਅਤੇ ਆਪਣੀ ਵੋਟ ਦਾ ਇਸਤੇਮਾਲ ਲੋਕ ਜਰੂਰ ਕਰਨ 

#aniljoshi

#election

#samacharpunjab




sourceABPnews