ਬਠਿੰਡਾ ਤੋਂ ਹਰਸਿਮਰਤ ਬਾਦਲ ਰੱਖਣਗੇ ਅਕਾਲੀ ਦਲ ਦੀ ਲਾਜ! 'ਆਪ' ਦੇ ਮੰਤਰੀ ਨੂੰ ਸਖਤ ਟੱਕਰwww.samacharpunjab.com
- Admin Default
- 04 Jun, 2024 02:24
BREAKING NEWS : ਬਠਿੰਡਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਹਰਸਿਮਰਤ ਬਾਦਲ ਸ਼੍ਰੋਮਣੀ ਅਕਾਲੀ ਦਲ ਦੀ ਲਾਜ ਰੱਖ ਰਹੇ ਹਨ। ਉਹ ਆਪਣੇ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੂੰ ਸਖਤ ਟੱਕਰ ਦੇ ਰਹੇ ਹਨ। ਦੁਪਹਿਰ 12 ਵਜੇ ਤੱਕ ਹਰਸਿਮਰਤ ਬਾਦਲ ਦੇ ਖਾਤੇ ਵਿੱਚ 274514 ਵੋਟਾਂ ਤੇ ਗੁਰਮੀਤ ਸਿੰਘ ਖੁੱਡੀਆਂ ਦੇ ਖਾਤੇ ਵਿੱਚ 231020 ਵੋਟਾਂ ਹਨ। ਇਸ ਤੋਂ ਇਲਾਵਾ ਕਾਂਗਰਸ ਦੇ ਜੀਤਮਹਿੰਦਰ ਸਿੰਘ ਸਿੱਧੂ 144003 ਵੋਟਾਂ ਨਾਲ ਤੀਜੇ ਤੇ ਬੀਜੇਪੀ ਉਮੀਦਵਾਰ ਪਰਮਪਾਲ ਕੌਰ ਸਿੱਧੂ 79512 ਵੋਟਾਂ ਨਾਲ ਚੌਥੇ ਨੰਬਰ 'ਤੇ ਹਨ। ਦੱਸ ਦਈਏ ਕਿ ਬਠਿੰਡਾ ਲੋਕ ਸਭਾ ਸੀਟ 'ਤੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਹੁਣ ਤਸਵੀਰ ਸਾਫ ਹੁੰਦੀ ਜਾ ਰਹੀ ਹੈ। ਇਸ ਸੀਟ ਅਧੀਨ 9 ਵਿਧਾਨ ਸਭਾ ਸੀਟਾਂ ਹਨ ਜਿਸ ਵਿੱਚ ਲੰਬੀ, ਬਠਿੰਡਾ ਸ਼ਹਿਰੀ, ਬਠਿੰਡਾ ਦਿਹਾਤੀ, ਭੁੱਚੋ ਮੰਡੀ, ਮੌੜ ਮੰਡੀ, ਤਲਵੰਡੀ ਸਾਬੋ, ਮਾਨਸਾ, ਸਰਦੂਲਗੜ੍ਹ ਤੇ ਬੁਢਲਾਡਾ ਹਲਕੇ ਸ਼ਾਮਲ ਹਨ। ਵੋਟਾਂ ਦੀ ਗਿਣਤੀ ਲਈ ਇੱਕ ਗਿਣਤੀ ਕੇਂਦਰ ਬਣਾਇਆ ਗਿਆ ਹੈ। ਇੱਥੋਂ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ, ਕਾਂਗਰਸ ਦੇ ਜੀਤ ਮਹਿੰਦਰ ਸਿੰਘ ਸਿੱਧੂ ਅਤੇ ‘ਆਪ’ ਦੇ ਗੁਰਮੀਤ ਸਿੰਘ ਖੁੱਡੀਆਂ ਵਿਚਾਲੇ ਮੁਕਾਬਲਾ ਹੈ। ਇਸ ਤੋਂ ਇਲਾਵਾ ਭਾਜਪਾ ਵੱਲੋਂ ਪਰਮਪਾਲ ਕੌਰ ਸਿੱਧੂ ਵੀ ਚੋਣ ਮੈਦਾਨ ਵਿੱਚ ਹਨ। ਇਸ ਵਾਰ ਇਸ ਸੀਟ 'ਤੇ 69% ਵੋਟਿੰਗ ਹੋਈ ਜੋ ਪਿਛਲੀ ਵਾਰ ਨਾਲੋਂ ਕਰੀਬ 3 ਫੀਸਦੀ ਘੱਟ ਹੈ।
#HARSIMRATKAURBADAL
#punjabnews
#samacharpunjab
sourceABPnews







