ਪੰਜਾਬ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ CM ਮਾਨ ਦੀ ਪਹਿਲੀ ਪ੍ਰਤੀਕਿਰਿਆ, ਕਿਹਾ- 'ਪੰਜਾਬੀਆਂ ਦਾ ਲੋਕ ਸਭਾ ਲਈ ਲੋਕ-ਫਤਵਾ ਸਿਰ ਮੱਥੇ..ਲੋਕ ਸੇਵਾ ਅਤੇ ਵਿਕਾਸ ਦੇ ਕੰਮ ਜਾਰੀ ਰਹਿਣਗੇ'www.samacharpunjab.com
- Admin Default
- 05 Jun, 2024 01:05
BREAKING NEWS : ਪੰਜਾਬ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ CM ਮਾਨ ਦੀ ਪਹਿਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਨ੍ਹਾਂ ਨੇ ਐਕਸ ਉੱਤੇ ਪੋਸਟ ਕਰਦੇ ਹੋਏ ਲਿਖਿਆ ਹੈ- 'ਪੰਜਾਬੀਆਂ ਦਾ ਲੋਕ ਸਭਾ ਲਈ ਲੋਕ-ਫਤਵਾ ਸਿਰ ਮੱਥੇ ..ਲੋਕ ਸੇਵਾ ਅਤੇ ਵਿਕਾਸ ਦੇ ਕੰਮ ਜਾਰੀ ਰਹਿਣਗੇ ..ਆਬਾਦ ਰਹੋ ਜ਼ਿੰਦਾਬਾਦ ਰਹੋ..' ਦੱਸ ਦਈਏ ਪੰਜਾਬ ਦੀਆਂ 13 ਦੀਆਂ 13 ਸੀਟਾਂ ਦੇ ਨਤੀਜੇ ਆ ਚੁੱਕੇ ਹਨ। 13 ਸੀਟਾਂ ਉੱਤੇ ਹੋਏ ਇਲੈਕਸ਼ ਦੇ ਵਿੱਚ ਆਮ ਆਦਮੀ ਪਾਰਟੀ (AAP) ਨੇ ਪੰਜਾਬ ਵਿੱਚੋਂ 3 ਸੀਟਾਂ ਉੱਤੇ ਜਿੱਤ ਪ੍ਰਾਪਤ ਕੀਤੀ ਹੈ। ਕਾਂਗਰਸ ਨੇ 7 ਸੀਟਾਂ ਉੱਤੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ, ਅਕਾਲੀ ਦਲ ਦੀ ਝੋਲੀ ਇੱਕ 1 ਪਈ ਅਤੇ 2 ਆਜ਼ਾਦ ਉਮੀਦਵਾਰ ਜੇਤੂ ਰਹੇ।
#PUNJABNEWS
#samacharpunjab
sourceABPnews







