:

ਥੱਪੜ ਕਾਂਡ ਮਗਰੋਂ ਕੰਗਨਾ ਦੀ ਪੰਜਾਬ ਬਾਰੇ ਗਲਤ ਬਿਆਨਬਾਜ਼ੀ, ਸ਼੍ਰੋਮਣੀ ਕਮੇਟੀ ਬੋਲੀ...ਬਿਮਾਰ ਮਾਨਸਿਕਤਾ ਦਾ ਪ੍ਰਗਟਾਵਾwww.samacharpunjab.com


BREAKING NEWS : ਬਾਲੀਵੁੱਡ ਅਭਿਨੇਤਰੀ ਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋਂ ਚੁਣੀ ਗਈ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਸੀਆਈਐਸਐਫ ਦੀ ਇੱਕ ਮਹਿਲਾ ਕਰਮਚਾਰੀ ਨੇ ਥੱਪੜ ਜੜਨ ਦਾ ਮਾਮਲਾ ਸੁਰਖੀਆਂ ਵਿੱਚ ਹੈ। ਇਸ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਕੰਗਨਾ ਰਣੌਤ ਵੱਲੋਂ ਪੰਜਾਬ ਤੇ ਪੰਜਾਬੀਆਂ ਨੂੰ ਲਗਾਤਾਰ ਨਿਸ਼ਾਨਾ ਬਣਾਉਣਾ ਮੰਦਭਾਗਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕੰਗਨਾ ਦਾ ਇਹ ਬਿਆਨ ਕਿ ਪੰਜਾਬ 'ਚ ਅੱਤਵਾਦ ਵਧ ਰਿਹਾ ਹੈ, ਉਸ ਦੀ ਬਿਮਾਰ ਮਾਨਸਿਕਤਾ ਦਾ ਪ੍ਰਗਟਾਵਾ ਹੈ। ਜਦਕਿ ਸੱਚਾਈ ਇਹ ਹੈ ਕਿ ਉਨ੍ਹਾਂ ਦੇ ਆਪਣੇ ਬੋਲਾਂ ਰਾਹੀਂ ਫੈਲਾਇਆ ਜਾ ਰਿਹਾ ਅੱਤਵਾਦ ਦੇਸ਼ ਦੇ ਵਾਤਾਵਰਣ ਨੂੰ ਦੂਸ਼ਿਤ ਕਰ ਰਿਹਾ ਹੈ। ਧਾਮੀ ਨੇ ਕਿਹਾ ਕਿ ਇਤਿਹਾਸ ਨੂੰ ਭੁਲਾ ਕੇ ਸਿਰਫ਼ ਲੋਕਪ੍ਰਿਅ ਬਣਨ ਲਈ ਲੋਕਾਂ ਦੀ ਆਪਸੀ ਸਾਂਝ ਨੂੰ ਨਜ਼ਰਅੰਦਾਜ਼ ਕਰਨਾ ਦੇਸ਼ ਲਈ ਠੀਕ ਨਹੀਂ ਹੈ। ਕੰਗਨਾ ਜਾਣਬੁੱਝ ਕੇ ਇਸ ਰਾਹ 'ਤੇ ਚੱਲ ਰਹੀ ਹੈ। ਭਾਜਪਾ ਦੇ ਪ੍ਰਮੁੱਖ ਨੇਤਾਵਾਂ ਨੂੰ ਅਪੀਲ ਹੈ ਕਿ ਉਹ ਕੰਗਨਾ ਨੂੰ ਸੰਜਮ ਤੇ ਨੈਤਿਕ ਕਦਰਾਂ-ਕੀਮਤਾਂ ਦਾ ਪਾਠ ਪੜ੍ਹਾਉਣ।ਇਸ ਦੌਰਾਨ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ, ‘ਮੈਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਸ਼ਿਕਾਇਤਾਂ ਵੱਲ ਧਿਆਨ ਦੇਣ ਤੇ ਵਾਅਦੇ ਪੂਰੇ ਕਰਨ ਦੀ ਅਪੀਲ ਕਰਦੀ ਹਾਂ। ਸਾਨੂੰ ਕਿਸੇ ਨੂੰ ਵੀ ਪੰਜਾਬੀਆਂ ਨੂੰ ਅੱਤਵਾਦੀ ਕਹਿਣ ਤੇ ਫਿਰਕੂ ਵੰਡ ਨੂੰ ਹੱਲਾਸ਼ੇਰੀ ਦੇਣ ਦੀ ਇਜਾਜ਼ਤ ਨਹੀਂ ਦੇਣੀ ਚਾਹੀਦੀ। ਪੰਜਾਬੀ ਦੇਸ਼ ਭਗਤ ਹਨ, ਜੋ ਸਰਹੱਦਾਂ 'ਤੇ ਦੇਸ਼ ਦੀ ਸੇਵਾ ਕਰ ਰਹੇ ਹਨ ਤੇ ਭੋਜਨ ਪ੍ਰਦਾਤਾ ਵਜੋਂ ਹਨ। ਅਸੀਂ ਬਿਹਤਰ ਦੇ ਹੱਕਦਾਰ ਹਾਂ।

#kanganaranaut

#SGPC

#samacharpunjab






sourceABPnews