:

ਅੱਗ ਦੀ ਭੱਠੀ ਬਣਿਆ ਪੰਜਾਬ ! ਹੀਟ ਵੇਵ ਦਾ ਅਲਰਟ ਜਾਰੀ, 47 ਡਿਗਰੀ ਤੋਂ ਟੱਪਿਆ ਪਾਰਾ, ਜਾਣੋ ਮੌਸਮ ਦਾ ਹਾਲwww.samacharpunjab.com


BREAKING NEWS : ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਤਾਪਮਾਨ 42 ਡਿਗਰੀ ਨੂੰ ਪਾਰ ਕਰ ਗਿਆ ਹੈ। ਫਾਜ਼ਿਲਕਾ ਦੇ ਅਬੋਹਰ ਵਿੱਚ ਸਭ ਤੋਂ ਵੱਧ ਤਾਪਮਾਨ 47.6 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ 23 ਜ਼ਿਲ੍ਹਿਆਂ ਲਈ ਹੀਟ ਵੇਵ ਅਲਰਟ ਜਾਰੀ ਕੀਤਾ ਹੈ ਜਿਸ ਵਿੱਚ 17 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਅਤੇ 6 ਵਿੱਚ ਯੈਲੋ ਅਲਰਟ ਹੈ।ਮੌਸਮ ਵਿਭਾਗ ਦੇ ਅਧਿਕਾਰੀਆਂ ਮੁਤਾਬਕ 17 ਜੂਨ ਤੱਕ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਨਹੀਂ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਝੋਨੇ ਦੇ ਸੀਜ਼ਨ ਦੀ ਸ਼ੁਰੂਆਤ ਤੋਂ ਹੀ ਬਿਜਲੀ ਦੀ ਖਪਤ ਵਧੀ ਹੈ।ਤੁਹਾਨੂੰ ਦੱਸ ਦੇਈਏ ਕਿ ਵੀਰਵਾਰ ਨੂੰ ਬਿਜਲੀ ਦੀ ਵੱਧ ਤੋਂ ਵੱਧ ਮੰਗ 15,379 ਮੈਗਾਵਾਟ ਦੇ ਪੱਧਰ ਨੂੰ ਛੂਹ ਗਈ, ਜੋ ਇਸ ਸੀਜ਼ਨ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ ਹੈ। ਵਿਭਾਗ ਨੇ ਲੋਕਾਂ ਨੂੰ ਗਰਮੀ ਤੋਂ ਬਚਣ ਦੀ ਸਲਾਹ ਦਿੱਤੀ ਹੈ।ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਅੱਜ ਭਿਆਨਕ ਗਰਮੀ ਪੈ ਸਕਦੀ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਮਾਨਸਾ, ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ, ਐਸਏਐਸ ਨਗਰ ਅਤੇ ਮਲੇਰਕੋਟਲਾ ਜ਼ਿਲ੍ਹੇ ਸ਼ਾਮਲ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਰਹੇਗਾ। ਇਸ ਦੇ ਨਾਲ ਹੀ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ ਅਤੇ ਰੂਪਨਗਰ 'ਚ ਯੈਲੋ ਅਲਰਟ ਰਹੇਗਾ।
#weather
#weatherupdate
#punjabnews
#samacharpunjab










sourceABPnews