:

ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਲਈ NIA ਤੋਂ ਮਿਲੀ ਇਜਾਜ਼ਤ ? ਜਾਣੋ ਕਦੋਂ ਚੁੱਕਣਗੇ ਸਹੁੰwww.samacharpunjab.com


BREAKING NEWS : ਖਡੂਰ ਸਾਹਿਬ ਸੀਟ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ (Amritpal Singh) ਨੂੰ ਸਹੁੰ ਚੁੁੱਕਣ ਲਈ ਮਨਜ਼ੂਰੀ ਮਿਲ ਗਈ ਹੈ। ਸੂਤਰਾਂ ਮੁਤਾਬਕ, ਕੌਮੀ ਜਾਂਚ ਏਜੰਸੀ (NIA) ਨੇ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਦੇ ਦਿੱਤੀ ਹੈ। ਖਾਲਿਸਤਾਨ ਸਮਰਥਕ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤੀ ਸੀ। ਉਹ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਅੰਮ੍ਰਿਤਪਾਲ ਸਿੰਘ ਨੇ ਅਜੇ ਤੱਕ ਸੰਸਦ ਮੈਂਬਰ ਦੀ ਸਹੁੰ ਨਹੀਂ ਚੁੱਕੀ ਹੈ। ਪੰਜਾਬ ਦੇ ਹੋਰ 12 ਸੰਸਦ ਮੈਂਬਰਾਂ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ ਹੈ। ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਅੰਮ੍ਰਿਤਪਾਲ ਸਿੰਘ 4,04,430 ਵੋਟਾਂ ਨਾਲ ਜੇਤੂ ਰਹੇ। 2024 ਦੀਆਂ ਲੋਕ ਸਭਾ ਚੋਣਾਂ ਵਿੱਚ ਅੰਮ੍ਰਿਤਪਾਲ ਸਿੰਘ ਦੇ ਨਜ਼ਦੀਕੀ ਵਿਰੋਧੀ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਸਨ, ਜਿਨ੍ਹਾਂ ਨੂੰ 2,07,310 ਵੋਟਾਂ ਮਿਲੀਆਂ ਸਨ। ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਅੱਤਵਾਦ ਵਿਰੋਧੀ ਏਜੰਸੀ NIA ਨੇ ਜੇਲ 'ਚ ਬੰਦ ਕਸ਼ਮੀਰ ਦੇ ਨੇਤਾ ਇੰਜੀਨੀਅਰ ਸ਼ੇਖ ਅਬਦੁਲ ਰਾਸ਼ਿਦ(Sheikh Abdul Rashid) ਨੂੰ ਸੰਸਦ ਮੈਂਬਰ ( Lok Sabha member ) ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਦੇ ਦਿੱਤੀ ਹੈ। ਹੁਣ ਇਸ ਮਾਮਲੇ 'ਚ ਦਿੱਲੀ ਦੀ ਇੱਕ ਅਦਾਲਤ ਦੇ ਅੰਤਿਮ ਫੈਸਲੇ ਦਾ ਇੰਤਜ਼ਾਰ ਹੈ, ਜੋ ਭਲਕੇ ਉਨ੍ਹਾਂ ਦੇ ਸਹੁੰ ਚੁੱਕਣ ਦੀਆਂ ਸ਼ਰਤਾਂ 'ਤੇ ਫੈਸਲਾ ਸੁਣਾਏਗੀ।  ਇੰਜੀਨੀਅਰ ਰਾਸ਼ਿਦ ਦੇ ਨਾਂਅ ਨਾਲ ਮਸ਼ਹੂਰ ਰਾਸ਼ਿਦ ਨੇ ਹਾਲ ਹੀ ਵਿਚ ਹੋਈਆਂ ਲੋਕ ਸਭਾ ਚੋਣਾਂ ਵਿਚ ਬਾਰਾਮੂਲਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤ ਹਾਸਲ ਕੀਤੀ ਸੀ। ਜ਼ਿਕਰਯੋਗ ਹੈ ਕਿ ਰਾਸ਼ਿਦ 2019 ਤੋਂ ਤਿਹਾੜ ਜੇਲ 'ਚ ਬੰਦ ਹੈ। NIA ਨੇ ਉਸ 'ਤੇ ਅੱਤਵਾਦੀ ਫੰਡਿੰਗ ਮਾਮਲੇ 'ਚ ਦੋਸ਼ ਲਗਾਇਆ ਸੀ। ਉਹ 18ਵੀਂ ਲੋਕ ਸਭਾ ਵਿੱਚ ਹੋਰ ਮੈਂਬਰਾਂ ਨਾਲ ਸਹੁੰ ਨਹੀਂ ਚੁੱਕ ਸਕੇ। ਆਪਣੀ ਨਜ਼ਰਬੰਦੀ ਦੇ ਬਾਵਜੂਦ, ਰਸ਼ੀਦ ਨੇ ਜੰਮੂ ਅਤੇ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੂੰ 2 ਲੱਖ ਤੋਂ ਵੱਧ ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ ਸੀ।

#khadoorsahib

#amritpal

#punjabnews

#samacharpunjab






sourceABPnews

ਤਾਜ਼ਾ ਖ਼ਬਰਾਂ
Gallery
Tags
Social Media