:

ਮੌਸਮ ਵਿਭਾਗ ਦੇ ਅਲਰਟ ਪਿੱਛੋਂ ਸਾਰੇ ਸਕੂਲਾਂ ਵਿਚ 8 ਜੁਲਾਈ ਤੱਕ ਛੁੱਟੀਆਂwww.samacharpunjab.com


BREAKING NEWS : ਹੜ੍ਹਾਂ ਦੀ ਮਾਰ ਝੱਲ ਰਹੇ ਮਨੀਪੁਰ ਵਿਚ ਸਰਕਾਰ ਨੇ 5 ਅਤੇ 6 ਜੁਲਾਈ 2024 ਤੱਕ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਹੜ੍ਹਾਂ ਕਾਰਨ ਇਥੇ ਸਕੂਲਾਂ ਵਿਚ ਪਹਿਲਾਂ ਹੀ ਛੁੱਟੀਆਂ ਸਨ। ਸਰਕਾਰ ਨੇ ਹੁਣ ਫੈਸਲਾ ਕੀਤਾ ਹੈ ਕਿ ਹਾਲਾਤ ਮੁਤਾਬਕ ਸਕੂਲ ਹੁਣ ਸੋਮਵਾਰ ਨੂੰ ਹੀ ਖੁੱਲ੍ਹਣਗੇ। ਦੱਸ ਦਈਏ ਕਿ 6 ਜੁਲਾਈ ਸ਼ਨੀਵਾਰ ਤੱਕ ਛੁੱਟੀਆਂ ਹਨ। 7 ਜੁਲਾਈ ਨੂੰ ਐਤਵਾਰ ਹੈ। ਇਸ ਲਈ ਸਕੂਲ ਸੋਮਵਾਰ 8 ਜੁਲਾਈ ਨੂੰ ਹੀ ਖੁੱਲ੍ਹਣਗੇ। ਮੌਸਮ ਵਿਭਾਗ ਨੇ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਨੈਨੀਤਾਲ ਜ਼ਿਲ੍ਹੇ 'ਚ ਕੁਝ ਥਾਵਾਂ ਉਤੇ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਦੀ ਭਵਿੱਖਬਾਣੀ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਪਹਿਲੀ ਤੋਂ 12ਵੀਂ ਜਮਾਤ ਤੱਕ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ, ਪ੍ਰਾਈਵੇਟ ਸਕੂਲ ਅਤੇ ਆਂਗਣਵਾੜੀ ਕੇਂਦਰਾਂ ਨੂੰ ਦੋ ਦਿਨਾਂ ਲਈ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਦਈਏ ਕਿ ਉੱਤਰਾਖੰਡ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਤੋਂ ਬਾਅਦ ਦੋ ਜ਼ਿਲ੍ਹਿਆਂ ਊਧਮ ਸਿੰਘ ਨਗਰ ਅਤੇ ਨੈਨੀਤਾਲ ਦੇ ਸਾਰੇ ਸਕੂਲ ਵੀਰਵਾਰ (4 ਜੁਲਾਈ, 2024) ਨੂੰ ਬੰਦ ਕਰ ਦਿੱਤੇ ਗਏ ਸਨ। ਕਸ਼ਮੀਰ 'ਚ 'ਚ ਪਿਛਲੇ ਕੁਝ ਹਫਤਿਆਂ ਤੋਂ ਤਾਪਮਾਨ ਵਧ ਰਿਹਾ ਹੈ, ਜਿਸ ਕਾਰਨ ਕਈ ਇਲਾਕਿਆਂ 'ਚ ਪਾਣੀ ਦੀ ਕਮੀ ਹੈ। ਸਕੂਲ ਸਿੱਖਿਆ ਵਿਭਾਗ ਨੇ ਪਹਿਲਾਂ ਹੀ ਘਾਟੀ ਦੇ ਸਾਰੇ ਸਕੂਲਾਂ ਵਿੱਚ 8 ਜੁਲਾਈ ਤੋਂ 10 ਦਿਨਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।ਇਧਰ, ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿਚ 5 ਤੋਂ 11 ਜੁਲਾਈ ਤੱਕ ਰੋਜ਼ਾਨਾ 5 ਤੋਂ 10 ਮਿਲੀਮੀਟਰ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਅੰਮ੍ਰਿਤਸਰ ਤੋਂ ਇਲਾਵਾ ਗੁਰਦਾਸਪੁਰ, ਲੁਧਿਆਣਾ, ਮੋਹਾਲੀ, ਫਤਹਿਗੜ੍ਹ ਸਾਹਿਬ, ਖਰੜ, ਅਬੋਹਰ ਤੇ ਮਾਨਸਾ ਦੇ ਨਾਲ ਲੱਗਦੇ ਕੁਝ ਇਲਾਕਿਆਂ ਵਿਚ ਰੋਜ਼ਾਨਾ 10 ਤੋਂ 15 ਮਿਲੀਮੀਟਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਜਾ ਰਹੀ ਹੈ। ਆਈਐਮਡੀ ਨੇ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ ਅਤੇ ਉੱਤਰਾਖੰਡ ਰਾਜਾਂ ਵਿੱਚ ਭਾਰੀ ਮੀਂਹ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ। ਜੰਮੂ ਡਿਵੀਜ਼ਨ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਉੱਤਰ ਪ੍ਰਦੇਸ਼, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ, ਬਿਹਾਰ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ, ਕੋਂਕਣ ਅਤੇ ਗੋਆ, ਮੱਧ ਮਹਾਰਾਸ਼ਟਰ ਅਤੇ ਤੱਟੀ ਕਰਨਾਟਕ ਵਿੱਚ ਭਾਰੀ ਮੀਂਹ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

#schoolclosed

#punjabnews

#samacharpunjab







sourceABPnews

ਤਾਜ਼ਾ ਖ਼ਬਰਾਂ
Gallery
Tags
Social Media