:

ਅੰਮ੍ਰਿਤਪਾਲ ਸਿੰਘ ਬਣੇ ਸੰਸਦ ਮੈਂਬਰ, ਦਿੱਲੀ ਆ ਕੇ ਚੁੱਕੀ ਅਹੁਦੇ ਦੀ ਸਹੁੰwww.samacharpunjab.com


BREAKING NEWS : ਪੰਜਾਬ ਦੇ ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਲਈ ਹੈ। ਹਾਲਾਂਕਿ ਇਸ ਦੀ ਕੋਈ ਫੋਟੋ-ਵੀਡੀਓ ਜਾਰੀ ਨਹੀਂ ਕੀਤੀ ਗਈ। ਹੁਣ ਪਰਿਵਾਰ ਨੂੰ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕਰਵਾਈ ਜਾਵੇਗੀ। ਇਸ ਲਈ ਉਨ੍ਹਾਂ ਨੂੰ ਸੁਰੱਖਿਅਤ ਵਾਪਸ ਏਅਰਪੋਰਟ ਲਿਜਾਇਆ ਜਾ ਰਿਹਾ ਹੈ। ਇੱਥੇ ਹੀ ਉਹ ਆਪਣੇ ਪਰਿਵਾਰ ਨੂੰ ਮਿਲ ਸਕਦੇ ਹਨ। ਸੂਤਰਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਕਰੀਬ 40 ਮਿੰਟ ਤੱਕ ਸੰਸਦ ਭਵਨ ਵਿੱਚ ਰਹੇ। ਇਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੇ ਪਰਿਵਾਰ ਨਾਲ ਮਿਲਾਇਆ ਜਾਵੇਗਾ। ਇਸ ਮਗਰੋਂ ਉਨ੍ਹਾਂ ਨੂੰ ਵਾਪਸ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਲਿਜਾਇਆ ਜਾਵੇਗਾ। ਅੰਮ੍ਰਿਤਪਾਲ ਸਿੰਘ ਨੂੰ ਚਾਰ ਦਿਨ ਦੀ ਪੈਰੋਲ ਮਿਲੀ ਹੈ ਪਰ ਮੰਨਿਆ ਜਾ ਰਿਹਾ ਹੈ ਕਿ ਅੱਜ ਹੀ ਉਨ੍ਹਾਂ ਨੂੰ ਮੁੜ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਜਾਏਗਾ।ਹਾਸਲ ਜਾਣਕਾਰੀ ਮੁਤਾਬਕ ਸੰਸਦ 'ਚ ਸਹੁੰ ਚੁੱਕਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਸਖ਼ਤ ਸੁਰੱਖਿਆ ਹੇਠ ਹਵਾਈ ਅੱਡੇ 'ਤੇ ਲਿਜਾਇਆ ਜਾ ਰਿਹਾ ਹੈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਆਪਣੇ ਪਰਿਵਾਰ ਨੂੰ ਮਿਲੇਗਾ। ਸੂਤਰਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ ਏਅਰਪੋਰਟ 'ਤੇ ਪਰਿਵਾਰ ਨਾਲ ਮਿਲਣ ਦਾ ਇੰਤਜ਼ਾਮ ਕੀਤਾ ਜਾ ਸਕਦਾ ਹੈ। ਸਹੁੰ ਚੁੱਕਣ ਤੋਂ ਬਾਅਦ ਪੁਲਿਸ ਅੰਮ੍ਰਿਤਪਾਲ ਨੂੰ ਵਾਪਸ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਲੈ ਜਾਵੇਗੀ।
#amritpalsingh
#samacharpunjab










sourceABPnews

ਤਾਜ਼ਾ ਖ਼ਬਰਾਂ
Gallery
Tags
Social Media