:

ਸ਼ਿਵ ਸੈਨਾ ਲੀਡਰ ਦੇ ਮੁੰਡੇ 'ਤੇ ਜਾਨਲੇਵਾ ਹਮਲਾ, ਅੱਧ ਮੋਇਆ ਕਰਕੇ ਹਮਲਾਵਰ ਹੋਏ ਫਰਾਰwww.samacharpunjab.com


ਜਲੰਧਰ 'ਚ ਸਿਟੀ ਬੱਸ ਸਟੈਂਡ ਨੇੜੇ ਸ਼ਿਵ ਸੈਨਾ ਆਗੂ ਦੇ ਪੁੱਤਰ 'ਤੇ ਕੁਝ ਹਮਲਾਵਰਾਂ ਨੇ ਜਾਨਲੇਵਾ ਹਮਲਾ ਕਰ ਦਿੱਤਾ। ਇਹ ਘਟਨਾ ਬੱਸ ਸਟੈਂਡ ਨੇੜੇ ਸਥਿਤ ਸ਼ਰਾਬ ਦੇ ਠੇਕੇ ਕੋਲ ਵਾਪਰੀ। ਘਟਨਾ ਤੋਂ ਬਾਅਦ ਸਾਰੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ ਅਤੇ ਪਰਿਵਾਰ ਵਾਲਿਆਂ ਨੇ ਆਪਣੇ ਲੜਕੇ ਨੂੰ ਇਲਾਜ ਲਈ ਦੇਰ ਰਾਤ ਸਿਵਲ ਹਸਪਤਾਲ ਜਲੰਧਰ ਵਿਖੇ ਦਾਖਲ ਕਰਵਾਇਆ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਥਾਣਾ ਡਵੀਜ਼ਨ ਨੰਬਰ 6 (ਮਾਡਲ ਟਾਊਨ ਥਾਣਾ) ਦੀ ਪੁਲਿਸ ਨੂੰ ਵੀ ਦਿੱਤੀ ਗਈ |ਸ਼ਿਵ ਸੈਨਾ ਸਮਾਜਵਾਦੀ ਦੇ ਪੰਜਾਬ ਉਪ ਇੰਚਾਰਜ ਰਾਜ ਕੁਮਾਰ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਦਾ ਦਫ਼ਤਰ ਬੱਸ ਸਟੈਂਡ ਦੇ ਕੋਲ ਹੈ। ਐਤਵਾਰ ਦੇਰ ਰਾਤ ਉਸ ਦਾ ਲੜਕਾ ਆਪਣੇ ਦੋਸਤ ਸਮੇਤ ਦਫ਼ਤਰ ਨੇੜੇ ਮੌਜੂਦ ਸੀ। ਜਦੋਂ ਉਹ ਦਫ਼ਤਰ ਤੋਂ ਬਾਹਰ ਆ ਕੇ ਅਹਾਤੇ ਨੇੜੇ ਪਹੁੰਚਿਆ ਤਾਂ ਕੁਝ ਨੌਜਵਾਨ ਆਏ ਅਤੇ ਪਹਿਲਾਂ ਉਸ ਨੂੰ ਪੁੱਛਿਆ ਕਿ ਕੀ ਉਹ ਰਾਜ ਕੁਮਾਰ ਅਰੋੜਾ ਦਾ ਪੁੱਤਰ ਹੈ। ਉਸ ਨੇ ਹਾਂ ਕਹਿਣ ਦੇ ਨਾਲ ਹੀ ਉਕਤ ਮੁਲਜ਼ਮਾਂ ਦੇ ਹੋਰ ਸਾਥੀ ਵੀ ਮੌਕੇ ’ਤੇ ਆ ਗਏ।ਜਿਸ ਤੋਂ ਬਾਅਦ ਮੁਲਜ਼ਮਾਂ ਨੇ ਉਸ ਦੀ ਤੇਜ਼ਧਾਰ ਹਥਿਆਰਾਂ ਨਾਲ ਕੁੱਟਮਾਰ ਕੀਤੀ। ਘਟਨਾ 'ਚ ਪੀੜਤ ਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ ਹਨ। ਜਿਸ ਨੂੰ ਦੇਰ ਰਾਤ ਇਲਾਜ ਲਈ ਜਲੰਧਰ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।ਰਾਜ ਕੁਮਾਰ ਅਰੋੜਾ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਜਦੋਂ ਉਸ ਦਾ ਲੜਕਾ ਘਰ ਪਹੁੰਚਿਆ ਤਾਂ ਉਸ ਉਹ ਖੂਨ ਨਾਲ ਲੱਥਪੱਥ ਸੀ। ਜ਼ਿਆਦਾ ਖੂਨ ਵਹਿਣ ਕਾਰਨ ਉਹ ਘਰ ਪਹੁੰਚ ਕੇ ਬੇਹੋਸ਼ ਹੋ ਗਿਆ। ਖੂਨ ਨਾਲ ਲੱਥਪੱਥ ਪੁੱਤਰ ਨੂੰ ਇਲਾਜ ਲਈ ਦਾਖਲ ਕਰਵਾਇਆ ਗਿਆ। ਹੁਣ ਪੁਲਿਸ ਨੇ ਸ਼ਿਵ ਸੈਨਾ ਆਗੂ ਦੇ ਬੇਟੇ 'ਤੇ ਹਮਲਾ ਕਰਨ ਵਾਲਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਵਾਰਦਾਤ ਤੋਂ ਬਾਅਦ ਦੋਸ਼ੀ ਕਿਸ ਦਿਸ਼ਾ ਵੱਲ ਭੱਜੇ।
#crimenews
#breakingnews
#samacharpunjab









sourceABPnews

ਤਾਜ਼ਾ ਖ਼ਬਰਾਂ
Gallery
Tags
Social Media