:

ਸ਼ਰਾਬ ਦੀਆਂ ਪੇਟੀਆਂ ਨਾਲ ਭਰਿਆ ਟਰੱਕ ਬਰਾਮਦ, ਚੋਣਾਂ 'ਚ ਹੋਣੀ ਸੀ ਸਪਲਾਈwww.samacharpunjab.com


ਲੁਧਿਆਣਾ 'ਚ ਦੇਰ ਰਾਤ ਪੁਲਿਸ ਨੇ ਨਾਕਾਬੰਦੀ ਦੌਰਾਨ ਸ਼ਰਾਬ ਨਾਲ ਭਰਿਆ ਟਰੱਕ ਫੜਿਆ ਹੈ। ਇਸ ਟਰੱਕ ਵਿੱਚ 580 ਸ਼ਰਾਬ ਦੀਆਂ ਪੇਟੀਆਂ ਲੱਦੀਆਂ ਹੋਣ ਦਾ ਖੁਲਾਸਾ ਹੋਇਆ। ਪੁਲਿਸ ਨੇ ਸ਼ਰਾਬ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਚੌਕੀ ਕਿਚਲੂ ਨਗਰ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਸੂਤਰਾਂ ਅਨੁਸਾਰ ਇਹ ਸ਼ਰਾਬ ਕਿਸੇ ਸ਼ਰਾਬ ਠੇਕੇਦਾਰ ਦੀ ਹੈ।ਪੁਲਿਸ ਨੇ ਸਰਕਟ ਹਾਊਸ ਨੇੜੇ ਸ਼ਰਾਬ ਨਾਲ ਭਰੇ ਇਸ ਟਰੱਕ ਨੂੰ ਰੋਕਿਆ ਸੀ। ਸੂਤਰਾਂ ਦਾ ਕਹਿਣਾ ਹੈ ਕਿ ਇਹ ਸ਼ਰਾਬ ਚੋਣਾਂ ਦੌਰਾਨ ਕਿਸੇ ਸਿਆਸੀ ਪਾਰਟੀ ਨੂੰ ਸਪਲਾਈ ਕੀਤੀ ਜਾਣੀ ਸੀ। ਹਾਲਾਂਕਿ ਪੁਲਿਸ ਅਧਿਕਾਰੀਆਂ ਨੇ ਇਸ ਮਾਮਲੇ 'ਤੇ ਅਜੇ ਤੱਕ ਚੁੱਪ ਧਾਰੀ ਹੋਈ ਹੈ। ਪੁਲਿਸ ਨੇ ਸ਼ਰਾਬ ਦੇ ਟਰੱਕ ਨੂੰ ਕਬਜ਼ੇ ਵਿੱਚ ਲੈ ਕੇ ਪੁਲਿਸ ਚੌਕੀ ਦੇ ਬਾਹਰ ਖੜ੍ਹਾ ਕਰ ਦਿੱਤਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ 

#breakingnews

#samacharpunjab







sourceABPnews

ਤਾਜ਼ਾ ਖ਼ਬਰਾਂ
Gallery
Tags
Social Media