:

6 ਸਾਲ ਦੀ ਬੱਚੀ ਨੂੰ ਬਣਾਇਆ ਹਵਸ਼ ਦਾ ਸ਼ਿਕਾਰ, ਗੱਲਾਂ 'ਚ ਉਲਝਾ ਕੇ ਲੈ ਗਿਆ ਗੁਆਂਢੀwww.samacharpunjab.com


BREAKING NEWS : ਲੁਧਿਆਣਾ ਵਿੱਚ ਦੇਰ ਰਾਤ 6 ਸਾਲ ਦੀ ਬੱਚੀ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਲੋਕਾਂ ਨੇ ਦੋਸ਼ੀ ਨੂੰ ਚੰਗੀ ਤਰ੍ਹਾਂ ਕੁੱਟਿਆ ਅਤੇ ਨੰਗਾ ਕਰਕੇ ਘੁਮਾਇਆ। ਜਾਣਕਾਰੀ ਮਿਲਣ ਤੋਂ ਬਾਅਦ ਥਾਣਾ ਟਿੱਬਾ ਦੀ ਪੁਲਿਸ ਨੇ ਨੌਜਵਾਨ ਨੂੰ ਛੁਡਾਇਆ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।ਜਾਣਕਾਰੀ ਦੇ ਮੁਤਾਬਕ ਬੱਚੀ ਗਲੀ ਵਿੱਚ ਖੇਡ ਰਹੀ ਸੀ। ਇਸ ਦੌਰਾਨ ਮੁਹੱਲੇ ਦਾ ਹੀ ਰਹਿਣ ਵਾਲਾ ਨੌਜਵਾਨ ਉਸ ਨੂੰ ਆਪਣੇ ਨਾਲ ਲੈ ਗਿਆ ਅਤੇ ਉਸ ਨਾਲ ਗਲਤ ਕੰਮ ਕੀਤਾ। ਬੱਚੀ ਦੇ ਪਰਿਵਾਰ ਵਾਲੇ ਜਦੋਂ ਕੰਮ ਤੋਂ ਪਰਤੇ ਤਾਂ ਉਨ੍ਹਾਂ ਨੇ ਬਲੱਡ ਨਿਕਲਦਾ ਹੋਇਆ ਦੇਖਿਆ ਤਾਂ ਉਨ੍ਹਾਂ ਨੇ ਰੌਲਾ ਪਾ ਲਿਆ।ਪੀੜਤ ਬੱਚੀ ਦੇ ਮਾਂ-ਪਿਓ ਦੋਵੇਂ ਕੰਮ 'ਤੇ ਗਏ ਸਨ, ਬੱਚੀ ਘਰ ਵਿੱਚ ਇਕੱਲੀ ਸੀ, ਜਦੋਂ ਉਹ ਕੰਮ ਤੋਂ ਵਾਪਸ ਆਏ ਤਾਂ ਬੱਚੀ ਬਾਥਰੂਮ ਵਿੱਚ ਖੜ੍ਹੀ ਸੀ। ਕਾਫੀ ਖੂਨ ਵੱਗ ਰਿਹਾ ਸੀ, ਜਦੋਂ ਉਸ ਨੂੰ ਪੁੱਛਿਆ ਗਿਆ ਤਾਂ ਉਸ ਨੇ ਮਾਂ ਨੂੰ ਕਿਹਾ ਕਿ ਉਸ ਦੇ ਪੇਟ ਵਿੱਚ ਦਰਦ ਹੋ ਰਿਹਾ ਹੈ। ਇਸ ਤੋਂ ਬਾਅਦ ਜਦੋਂ ਉਹ ਮਹਿਲਾ ਡਾਕਟਰ ਕੋਲ ਲੈ ਕੇ ਗਏ ਤਾਂ ਪਤਾ ਲੱਗਿਆ ਕਿ ਬੱਚੀ ਨਾਲ ਕੋਈ ਗਲਤ ਕੰਮ ਹੋਇਆ ਹੈ। ਜਦੋਂ ਬੱਚੀ ਨੂੰ ਪਰਿਵਾਰ ਵਾਲਿਆਂ ਨੇ ਪੁੱਛਿਆ ਤਾਂ ਪਤਾ ਲੱਗਿਆ ਹੈ ਕਿ ਉਨ੍ਹਾਂ ਦੇ ਵਿਹੜੇ ਵਿੱਚ ਰਹਿਣ ਵਾਲੇ ਅੰਕਲ ਨੇ ਹੀ ਉਸ ਨਾਲ ਗੰਦਾ ਕੰਮ ਕੀਤਾ ਹੈ। ਦੱਸ ਦਈਏ ਕਿ ਬੱਚੀ ਪਹਿਲੀ ਜਮਾਤ ਵਿੱਚ ਪੜ੍ਹਦੀ ਹੈ ਅਤੇ ਬੱਚੀ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

#RAPE

#LUDHIANANEWS






sourceABPnews

ਤਾਜ਼ਾ ਖ਼ਬਰਾਂ
Gallery
Tags
Social Media