:

ਅਖੰਡ ਪਾਠ ਦੀ ਭੇਟਾ ਨੂੰ ਲੈ ਕੇ ਪਾਠੀ ਸਿੰਘ ਦੀ ਚਾਕੂ ਮਾਰ ਕੇ ਹੱਤਿਆ, ਇਕ ਜ਼ਖਮੀwww.samacharpunjab.com


BREAKING NEWS : ਤਰਨ ਤਾਰਨ ਦੇ ਪਿੰਡ ਗੋਲਵਾੜ ਦੇ ਰਹਿਣ ਵਾਲੇ ਇਕ ਪਾਠੀ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਹੈ, ਜਦਕਿ ਦੂਜਾ ਭਰਾ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ ਹੈ। ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ ਉਮਰ ਕਰੀਬ 16 ਸਾਲ ਦੱਸੀ ਜਾ ਰਹੀ ਹੈ ਜੋ ਕਿ ਦੱਸਵੀਂ ਜਮਾਤ ਦਾ ਵਿਦਿਆਰਥੀ ਸੀ ਅਤੇ ਪਾਠੀ ਸਿੰਘ ਦੀ ਡਿਊਟੀ ਵੀ ਕਰਦਾ ਸੀ। ਸਾਥੀ ਪਾਠੀ ਸਿੰਘ ਨੇ ਸੀਨੇ ਵਿਚ ਖੰਜਰ ਮਾਰ ਕੇ ਕਤਲ ਕਰ ਦਿੱਤਾ, ਜਦਕਿ ਦੂਜਾ ਭਰਾ ਹਸਪਤਾਲ ਵਿਚ ਜਖਮੀ ਹਾਲਤ ਵਿੱਚ ਦਾਖ਼ਲ ਕਰਾਇਆ ਗਿਆ ਹੈ ਜਿਸ ਦੀ ਪਛਾਣ ਜਸ਼ਨਪ੍ਰੀਤ ਸਿੰਘ ਵਜੋਂ ਹੋਈ ਹੈ। ਉਹ ਬਾਰ੍ਹਵੀਂ ਜਮਾਤ ਦਾ ਵਿਦਿਆਰਥੀ ਹੈ। ਫ਼ਿਲਹਾਲ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਇਨ੍ਹਾਂ ਭਰਾਵਾਂ ਨੇ ਅਖੰਡ ਪਾਠ ਦੀ ਭੇਟਾ ਲੈਣੀ ਸੀ ਅਤੇ ਜਦੋਂ ਇਹ ਪਿੰਡ ਗੋਲਵਾੜ ਸ਼ੁਬਕਰਨ ਸਿੰਘ ਜੋ ਕਿ ਪਾਠੀ ਵੀ ਹੈ ਅਤੇ ਅੱਡੇ ਉਤੇ ਹੀ ਸ਼ਰਦਾਈ ਲਾਉਂਦਾ ਹੈ, ਕੋਲ ਪੈਸਿਆਂ ਦੀ ਮੰਗ ਕੀਤੀ ਤਾਂ ਇਨ੍ਹਾਂ ਦਾ ਉੱਥੇ ਝਗੜਾ ਹੋ ਗਿਆ।ਉਸ ਪਾਠੀ ਸਿੰਘ ਨੇ ਕਿਰਚ (ਚਾਕੂ) ਮਾਰ ਕੇ ਮਨਪ੍ਰੀਤ ਸਿੰਘ ਦਾ ਕਤਲ ਕਰ ਦਿੱਤਾ, ਜਦਕਿ ਵੱਡੇ ਭਰਾ ਦੇ ਸਿਰ ਵਿਚ ਸ਼ਰਦਾਈ ਰਗੜਨ ਵਾਲ਼ਾ ਘੋਟਨਾ ਮਾਰ ਕੇ ਜ਼ਖਮੀ ਕਰ ਦਿੱਤਾ।

#crimenews

#samacharpunjab