:

ਵਿਦੇਸ਼ ਦਾ ਵੀਜ਼ਾ ਲੱਗਣ 'ਤੇ ਬਾਬਾ ਬਕਾਲਾ ਸਾਹਿਬ ਮੱਥਾ ਟੇਕਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ


ਵਿਦੇਸ਼ ਦਾ ਵੀਜ਼ਾ ਲੱਗਣ 'ਤੇ ਬਾਬਾ ਬਕਾਲਾ ਸਾਹਿਬ ਮੱਥਾ ਟੇਕਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਅੰਮ੍ਰਿਤਸਰ ਦੇ ਗੋਲਡਨ ਗੇਟ ਨਜ਼ਦੀਕ ਬੁਲੇਟ ਮੋਟਰਸਾਈਕਲ ਦਾ ਤੇ ਕਾਰ ਦਾ ਐਕਸੀਡੈਂਟ ਹੋਣ ਕਰਕੇ ਨੌਜਵਾਨ ਦੀ ਹੋਈ ਮੌਤ 

ਅੰਮ੍ਰਿਤਸਰ

ਅੱਜ ਇੱਕ ਪਾਸੇ ਜਿੱਥੇ ਰੱਖੜੀ ਦਾ ਤਿਉਹਾਰ ਭੈਣਾਂ ਵੱਲੋਂ ਆਪਣੇ ਭਰਾਵਾਂ ਤੇ ਹੱਥ ਤੇ ਰੱਖੜੀ ਬੰਨ ਕੇ ਮਨਾਇਆ ਜਾ ਰਿਹਾ ਦੂਸਰੇ ਪਾਸੇ ਲੋਕ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਰੱਖੜ ਪੁੰਨਿਆਂ ਦੇ ਮੇਲੇ ਤੇ ਬਾਬਾ ਬਕਾਲਾ ਸਾਹਿਬ ਇਤਿਹਾਸਿਕ ਗੁਰਦੁਆਰਾ ਸਾਹਿਬ ਵਿੱਚ ਵੀ ਮੱਥਾ ਟੇਕਣ ਪਹੁੰਚ ਰਹੇ ਹਨ। 

ਇਸੇ ਤਰੀਕੇ ਹੀ ਅੰਮ੍ਰਿਤਸਰ ਦਾ ਮਨਪ੍ਰੀਤ ਨਾਮਕ ਨੌਜਵਾਨ ਜਿਸ ਦਾ ਕਿ ਵਿਦੇਸ਼ ਦਾ ਵੀਜ਼ਾ ਲੱਗਾ ਸੀ ਤੇ ਉਹ ਰੱਖਣ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਵਿਖੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਜਾ ਰਿਹਾ ਸੀ ਤਾਂ ਅੰਮ੍ਰਿਤਸਰ ਦੇ ਗੋਲਡਨ ਗੇਟ ਦੇ ਨਜ਼ਦੀਕ ਹੀ ਉਸਦੇ ਬੁਲਟ ਮੋਟਰਸਾਈਕਲ ਦਾ ਇੱਕ ਕਾਰ ਨਾਲ ਐਕਸੀਡੈਂਟ ਹੋ ਗਿਆ ਜਿਸ ਦੌਰਾਨ ਮਨਪ੍ਰੀਤ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ। 

ਇਸ ਦੌਰਾਨ ਪੁਲਿਸ ਅਧਿਕਾਰੀਆਂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਨੌਜਵਾਨ ਮਨਪ੍ਰੀਤ ਸਿੰਘ ਦਾ ਨਿਊਜ਼ੀਲੈਂਡ ਦਾ ਵੀਜ਼ਾ ਲੱਗਾ ਸੀ ਤੇ ਉਹ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਰੱਖੜ ਪੁੰਨਿਆਂ ਦੇ ਮੇਲੇ ਮੌਕੇ ਬਾਬਾ ਬਕਾਲਾ ਸਾਹਿਬ ਮੱਥਾ ਟੇਕਣ ਜਾ ਰਿਹਾ ਸੀ। ਫਿਲਹਾਲ ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਕਾਰ ਚਾਲਕ ਦੇ ਖਿਲਾਫ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਜਲਦ ਹੀ ਕਾਰ ਚਾਲਕ ਨੂੰ ਵੀ ਪੁਲਿਸ ਗ੍ਰਿਫਤਾਰ ਕਰ ਲਵੇਗੀ। 

Source babushahi 

ਤਾਜ਼ਾ ਖ਼ਬਰਾਂ
Gallery
Tags
Social Media