:

ਅਮਰੀਕਾ 'ਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ


ਅਮਰੀਕਾ 'ਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

ਸੁਲਤਾਨਪੁਰ ਲੋਧੀ 

ਜ਼ਿਲਾ ਕਪੂਰਥਲਾ ਦੀ ਤਹਿਸੀਲ ਸੁਲਤਾਨਪੁਰ ਲੋਧੀ ਨਾਲ ਸੰਬੰਧਿਤ ਪੰਜਾਬੀ ਨੌਜਵਾਨ ਦੀ ਅਮਰੀਕਾ ਵਿੱਚ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸੁਲਤਾਨਪੁਰ ਲੋਧੀ ਸ਼ਹਿਰ ਦੇ ਨੌਜਵਾਨ ਅਜੈ ਪਾਲ ਸਿੰਘ ਢਿੱਲੋਂ (35) ਉਰਫ ਰੰਮੀ ਢਿੱਲੋਂ ਪੁੱਤਰ ਨਰਿੰਦਰ ਸਿੰਘ ਢਿੱਲੋ ਵਾਸੀ ਮੁਹੱਲਾ ਪੰਡੋਰੀ ਹਾਲ ਵਾਸੀ ਅਮਰੀਕਾ ਦੀ ਕੈਲੀਫੋਰਨੀਆ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਇਸ ਘਟਨਾ ਦੀ ਖਬਰ ਮਿਲਦੇ ਹੀ ਇਲਾਕੇ 'ਚ ਸੋਗ ਦੀ ਲਹਿਰ ਹੈ। ਦੱਸ ਦਈਏ ਕਿ ਮ੍ਰਿਤਕ ਨੌਜਵਾਨ ਕੁਝ ਸਾਲ ਪਹਿਲਾਂ ਹੀ ਪਰਿਵਾਰ ਸਮੇਤ ਪੱਕੇ ਤੌਰ 'ਤੇ ਅਮਰੀਕਾ ਗਿਆ ਸੀ ਅਤੇ ਅਜੇ ਕਵਾਰਾ ਸੀ। ਉਸ ਦਾ ਸਾਰਾ ਪਰਿਵਾਰ ਅਮਰੀਕਾ ਵਿੱਚ ਹੀ ਰਹਿ ਰਿਹਾ ਹੈ।

 Source babushahi