:

ਦਿੱਲੀ ਵਿਚ ਸਿੱਖ ਨੌਜਵਾਨ ਦੀ ਪੱਗ ਉਤਾਰਨ ਤੇ ਕੁੱਟਮਾਰ ਕਰਨ ਦੇ ਮਾਮਲੇ 'ਚ ਪਰਚਾ ਦਰਜ


ਦਿੱਲੀ ਵਿਚ ਸਿੱਖ ਨੌਜਵਾਨ ਦੀ ਪੱਗ ਉਤਾਰਨ ਤੇ ਕੁੱਟਮਾਰ ਕਰਨ ਦੇ ਮਾਮਲੇ 'ਚ ਪਰਚਾ ਦਰਜ

ਨਵੀਂ ਦਿੱਲੀ 

ਦਿੱਲੀ ਦੇ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿੱਚ ਵਿਦਿਆਰਥੀ ਚੋਣਾਂ ਲਈ ਨਾਮਜ਼ਦਗੀ ਦਾਖ਼ਲ ਕਰਨ ਜਾ ਰਹੇ ਇੱਕ ਸਿੱਖ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਸੀ ਅਤੇ ਉਸ ਦੀ ਪੱਗ ਵੀ ਉਤਾਰ ਦਿੱਤੀ ਗਈ ਸੀ। ਉਨ੍ਹਾਂ ਦੋਸ਼ ਲਾਇਆ ਕਿ ਕਾਲਜ ਵਿੱਚ ਕੁਝ ਬਾਹਰੀ ਵਿਅਕਤੀ ਸਨ ਜਿਨ੍ਹਾਂ ਨੇ ਚੋਣ ਨਾਮਜ਼ਦਗੀ ਪ੍ਰਕਿਰਿਆ ਵਿੱਚ ਵਿਘਨ ਪਾਇਆ।
ਹੁਣ ਇਸ ਮਾਮਲੇ ਵਿਚ ਬੀਤੀ ਰਾਤ FIR ਬੀਐਨਐਸ ਦੀਆਂ ਧਾਰਾਵਾਂ 299/115(2)351(2)/3(5) ਤਹਿਤ ਦਰਜ ਕੀਤੀ ਗਈ ਹੈ। ਸਿੱਖ ਨੌਜਵਾਨ ਵੱਲੋਂ ਸਿੱਖ ਜਥੇਬੰਦੀਆਂ ਨੂੰ ਨਾਲ ਲੈ ਕੇ ਮੌਰੀਸ ਥਾਣੇ ਵਿੱਚ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ ਜਿਸ ਤੋਂ ਬਾਅਦ ਪੁਲੀਸ ਨੇ ਐਫ.ਆਈ.ਆਰ. ਦਰਜ ਕੀਤੀ ਹੈ।


Source babushahi 

ਤਾਜ਼ਾ ਖ਼ਬਰਾਂ
Gallery
Tags
Social Media