:

ਕਤਲ ਕਰਨ ਆਏ ਮੁਲਜ਼ਮਾਂ ਦੇ ਹਥਿਆਰ ਹੋਏ ਖ਼ਰਾਬ


ਕਤਲ ਕਰਨ ਆਏ ਮੁਲਜ਼ਮਾਂ ਦੇ ਹਥਿਆਰ ਹੋਏ ਖ਼ਰਾਬ

ਤਰਨ ਤਾਰਨ 

ਮੋਟਰਸਾਈਕਲ ਸਵਾਰ ਨਕਾਬਪੋਸ਼ 2 ਅਣਪਛਾਤੇ ਵਿਅਕਤੀਆਂ ਵਲੋਂ ਸੁਖਰਾਜ ਸਿੰਘ ਉਰਫ਼ ਪ੍ਰਿੰਸ ਪੁੱਤਰ ਮਾਨ ਸਿੰਘ ਵਾਸੀ ਭਿੱਖੀਵਿੰਡ ਦੇ ਡੈਂਟਲ ਕਲੀਨਿਕ ਬਾਹਰ ਪਹੁੰਚੇ ਅਤੇ ਉਸ ਵੱਲ ਗੋਲੀਆਂ ਚਲਾਉਣ ਦੀ ਕੋਸ਼ਿਸ਼ ਕੀਤੀ। ਪਰ ਉਹ ਆਪਣੇ ਹਥਿਆਰ ਦੀ ਤਕਨੀਕੀ ਖਰਾਬੀ ਕਾਰਨ ਗੋਲੀ ਚਲਾਉਣ ਵਿਚ ਸਫਲ ਨਹੀਂ ਹੋ ਸਕੇ ਅਤੇ ਬਾਅਦ ਵਿਚ ਕਿਸੇ ਨੂੰ ਨੁਕਸਾਨ ਪਹੁੰਚਾਏ ਬਿਨਾਂ ਮੌਕੇ ਤੋਂ ਫਰਾਰ ਹੋ ਗਏ। ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਵਿਦੇਸ਼ ਵਿੱਚ ਬੈਠੇ ਗੈਂਗਸਟਰ ਪ੍ਰਭ ਦਾਸੂਵਾਲ ਵੱਲੋਂ ਸਬੰਧਿਤ ਡੈਂਟਲ ਕਲੀਨਿਕ ਦੇ ਮਾਲਕ ਪਾਸੋਂ ਲੱਖਾਂ ਰੁਪਏ ਦੀ ਫਿਰੌਤੀ ਮੰਗੀ ਗਈ ਸੀ। 
ਇਸ ਸਬੰਧੀ ਡੀਐਸਪੀ ਭਿੱਖੀਵਿੰਡ ਪ੍ਰੀਤ ਇੰਦਰ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕਰਦੇ ਹੋਏ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।


Source babushahi 

ਤਾਜ਼ਾ ਖ਼ਬਰਾਂ
Gallery
Tags
Social Media