:

ਘਰ ਨੂੰ ਲੱਗੀ ਅੱਗ, ਹੋਇਆ ਭਾਰੀ ਨੁਕਸਾਨ


ਘਰ ਨੂੰ ਲੱਗੀ ਅੱਗ, ਹੋਇਆ ਭਾਰੀ ਨੁਕਸਾਨ 

ਗੁਰਦਾਸਪੁਰ

- ਬੀਤੀ ਦੇਰ ਸ਼ਾਮ ਗੁਰਦਾਸਪੁਰ ਦੇ ਮੁਹੱਲਾ ਪ੍ਰੇਮ ਨਗਰ ਵਿੱਚ ਗੈਸ ਏਜੰਸੀ ਦੇ ਸਾਹਮਣੇ ਸ਼ਿਵ ਮੰਦਰ ਵਾਲੀ ਗਲੀ ਵਿੱਚ ਸਥਿਤ ਇੱਕ ਬੰਦ ਘਰ ਨੂੰ ਅੱਗ ਲੱਗ ਗਈ।  ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਪਾਇਆ ਹੈ ਜਦਕਿ ਮੌਕੇ ਤੇ ਪਹੁੰਚੀ ਫਾਰ ਬਰਗੇਡ ਵੱਲੋਂ ਭਾਰੀ ਮਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਉਣ ਵਿੱਚ ਕਾਮਯਾਬੀ ਹਾਸਲ ਕਰ ਲਈ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਘਰ ਦੇ ਮਾਲਕ ਸ਼ਹਿਰੋਂ ਬਾਹਰ ਗਏ ਹਨ ਇਸ ਲਈ ਫਿਲਹਾਲ ਅੱਗ ਲੱਗਣ ਨਾਲ ਹੋਏ ਨੁਕਸਾਨ ਬਾਰੇ ਕੁਝ ਕਿਹਾ ਨਹੀਂ ਜਾ ਸਕਦਾ ਪਰ ਮੌਕੇ ਤੇ ਹਾਲਾਤ ਦਾ ਜਾਇਜ਼ਾ ਲੈਣ ਤੇ ਕਿਹਾ ਜਾ ਸਕਦਾ ਹੈ ਕਿ ਅੱਗ ਨੇ ਭਾਰੀ ਨੁਕਸਾਨ ਕੀਤਾ ਹੈ।


Source babushahi 

ਤਾਜ਼ਾ ਖ਼ਬਰਾਂ
Gallery
Tags
Social Media