:

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 60 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ


ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 60 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ  

ਸ੍ਰੀ ਮੁਕਤਸਰ ਸਾਹਿਬ

: ਸੀਨੀਅਰ ਪੁਲਿਸ ਕਪਤਾਨ  ਤੁਸ਼ਾਰ ਗੁਪਤਾ ਵੱਲੋਂ ਜਿਲ੍ਹਾ ਅੰਦਰ ਨਸ਼ਿਆਂ ਅਤੇ ਸ਼ਰਾਰਤੀ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ 60 ਗ੍ਰਾਮ ਹੈਰੋਇਨ ਸਮੇਤ 02 ਵਿਅਕਤੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। 

ਜਾਣਕਾਰੀ ਅਨੁਸਾਰ ਥਾਣਾ ਸਿਟੀ ਮਲੋਟ ਪੁਲਿਸ ਵੱਲੋ ਚੈਕਿੰਗ ਦੇ ਸਬੰਧ ਵਿੱਚ ਪਿੰਡ ਸੇਖੂ ਮੌਜੂਦ ਸੀ ਤਾਂ ਸ਼ੱਕ ਦੇ ਆਧਾਰ ਤੇ ਇੱਕ ਕਾਰ ਮਾਰਕਾ ਹੋਂਡਾ ਸਿਟੀ ਰੰਗ ਸਿਲਵਰ  ਨੂੰ ਰੋਕ ਕੇ ਵਿਅਕਤੀਆ ਦਾ ਨਾਮ ਪੁੱਛਿਆ ਜਿਨਾਂ ਨੇ ਆਪਣਾ ਨਾਮ ਮਨਪ੍ਰੀਤ ਸਿੰਘ ਪੁੱਤਰ ਗੁਰਮੀਤ ਸਿੰਘ ਅਤੇ ਦੀਪਕ ਕੁਮਾਰ ਉਰਫ ਸੋਨੂੰ ਪੁੱਤਰ ਰਜਿੰਦਰ ਕੁਮਾਰ ਵਾਸੀਆਨ ਮਲੋਟ ਦੱਸਿਆ। ਸ਼ੱਕ ਦੇ ਆਧਾਰ ਤੇ ਕਾਰ ਦੀ ਤਲਾਸ਼ੀ ਲੈਣ ਤੇ ਉਸ ਵਿਚੋਂ 60 ਗ੍ਰਾਮ ਹੈਰੋਇਨ ਬਰਾਮਦ ਹੋਈ ਜਿਸ ਤੇ ਪੁਲਿਸ ਵੱਲੋਂ ਮੁਕਦਮਾ ਨੰਬਰ 165 ਮਿਤੀ 26.10.2024 ਅ/ਧ 21B/61/85 ਐਨ.ਡੀ.ਪੀ.ਐਸ ਐਕਟ ਤਹਿਤ ਥਾਣਾ ਸਿਟੀ ਮਲੋਟ ਵਿਖੇ ਦਰਜ ਰਜਿਸਟਰ ਕੀਤਾ ਗਿਆ। ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿਖੇ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ਜਿਸ ਤੇ ਹੋਰ ਵੀ ਖੁਲਾਸੇ ਹੋਣ ਦੇ ਸੰਭਾਵਨਾ ਹੈ।


Source babushahi 

ਤਾਜ਼ਾ ਖ਼ਬਰਾਂ
Gallery
Tags
Social Media