:

ਪੰਜਾਬ 'ਚ ਤਿੰਨ ਦਿਨ ਰਹੇਗੀ ਛੁੱਟੀ: ਸਾਰੇ ਸਕੂਲ, ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ


ਪੰਜਾਬ 'ਚ ਤਿੰਨ ਦਿਨ ਰਹੇਗੀ ਛੁੱਟੀ: ਸਾਰੇ ਸਕੂਲ, ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ    

ਚੰਡੀਗੜ੍ਹ

ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਲਗਾਤਾਰ ਤਿੰਨ ਛੁੱਟੀਆਂ ਹੋਣਗੀਆਂ। ਜਾਣਕਾਰੀ ਅਨੁਸਾਰ 15, 16 ਅਤੇ 17 ਨਵੰਬਰ ਨੂੰ ਛੁੱਟੀ ਰਹੇਗੀ। ਪੰਜਾਬ ਸਰਕਾਰ ਨੇ ਆਪਣੀ ਸਾਲਾਨਾ ਛੁੱਟੀਆਂ ਦੀ ਸੂਚੀ ਵਿੱਚ ਇਹ ਅਪਡੇਟ ਸਾਂਝੀ ਕੀਤੀ ਹੈ। ਇਨ੍ਹਾਂ ਤਿੰਨ ਦਿਨਾਂ ਦੌਰਾਨ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ, ਕਾਲਜ, ਦਫ਼ਤਰ ਅਤੇ ਅਦਾਰੇ ਬੰਦ ਰਹਿਣਗੇ। ਐਲਾਨੀ ਸੂਚੀ ਅਨੁਸਾਰ 15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਹੈ, ਜਿਸ ਤੋਂ ਬਾਅਦ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ 16 ਨਵੰਬਰ ਅਤੇ 17 ਨਵੰਬਰ ਦਿਨ ਐਤਵਾਰ ਨੂੰ ਹੋਵੇਗਾ।


Source babushahi 



ਤਾਜ਼ਾ ਖ਼ਬਰਾਂ
Gallery
Tags
Social Media