:

Big Breaking: ਜਲੰਧਰ ਪੁਲਿਸ ਅਤੇ ਕੌਸ਼ਲ ਬੰਬੀਹਾ ਗੈਂਗ ਦੇ ਬੰਦਿਆਂ ਵਿਚਾਲੇ ਗੋਲੀਬਾਰੀ, ਸ਼ੱਕੀ ਗ੍ਰਿਫਤਾਰ


Big Breaking: ਜਲੰਧਰ ਪੁਲਿਸ ਅਤੇ ਕੌਸ਼ਲ ਬੰਬੀਹਾ ਗੈਂਗ ਦੇ ਬੰਦਿਆਂ ਵਿਚਾਲੇ ਗੋਲੀਬਾਰੀ, ਸ਼ੱਕੀ ਗ੍ਰਿਫਤਾਰ

ਜਲੰਧਰ

- ਜਲੰਧਰ ਵਿੱਚ ਸੰਗਠਿਤ ਅਪਰਾਧ ਪ੍ਰਤੀ ਜ਼ੀਰੋ ਟੋਲਰੈਂਸ ਦੇ ਤਹਿਤ, ਕਮਿਸ਼ਨਰੇਟ ਪੁਲਿਸ ਜਲੰਧਰ ਨੇ ਕਰਾਸ ਫਾਇਰਿੰਗ ਵਿੱਚ ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ, ਗ੍ਰਿਫਤਾਰ ਕੀਤੇ ਗਏ ਗੈਂਗ ਦੇ 2 ਮੈਂਬਰ ਕੌਸ਼ਲ ਬੰਬੀਹਾ ਗੈਂਗ ਦੇ ਅਪਰਾਧਿਕ ਨੈੱਟਵਰਕ ਨਾਲ ਜੁੜੇ ਸਨ। ਪੁਲਿਸ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ, ਗੈਰ-ਕਾਨੂੰਨੀ ਹਥਿਆਰਾਂ ਨੂੰ ਬਰਾਮਦ ਕਰਨ ਦੀ ਮੁਹਿੰਮ ਦੌਰਾਨ ਕ੍ਰਾਸ ਫਾਇਰਿੰਗ ਹੋਈ। ਗੋਲੀਬਾਰੀ ਤੋਂ ਬਾਅਦ ਸ਼ੱਕੀਆਂ ਨੂੰ ਕਾਬੂ ਵੀ ਕੀਤਾ ਗਿਆ ਹੈ, ਜਿਨ੍ਹਾਂ ਦੇ ਕਬਜ਼ੇ ਵਿਚੋਂ ਜ਼ਬਤ ਕੀਤੇ ਗਏ ਸਮਾਨ ਵਿਚ 2 ਪਿਸਤੌਲ ਅਤੇ 5 ਜਿੰਦਾ ਕਾਰਤੂਸ ਸ਼ਾਮਲ ਹਨ। ਪੁਲਿਸ ਨੇ ਦੱਸਿਆ ਕਿ, 4 ਅਪਰਾਧਿਕ ਮਾਮਲਿਆਂ ਵਿੱਚ ਕੌਸ਼ਲ ਬੰਬੀਹਾ ਗੈਂਗ ਦੇ ਮੈਂਬਰ ਲੋੜੀਂਦੇ ਸੀ ਅਤੇ ਦੋਨਾਂ ਦੇ ਖਿਲਾਫ ਆਰਮਜ਼ ਐਕਟ, ਅਗਵਾ ਅਤੇ ਕਤਲ ਦੀ ਕੋਸ਼ਿਸ਼ ਦੇ ਤਹਿਤ ਕਈ ਐਫ.ਆਈ.ਆਰ ਦਰਜ ਹਨ। 


Source babushahi 



ਤਾਜ਼ਾ ਖ਼ਬਰਾਂ
Gallery
Tags
Social Media