:

ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਦੇ ਕੀਤੇ ਚਲਾਨ


ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਦੇ ਕੀਤੇ ਚਲਾਨ

 * ਕਿਸਾਨਾਂ ਨੂੰ ਜਾਗਰੂਕ ਕਰਨ ਲਈ ਮੀਟਿੰਗਾਂ ਜਾਰੀ

ਬਰਨਾਲਾ
         
  ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਆਈ.ਏ. ਐੱਸ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਬਰਨਾਲਾ ਵਿੱਚ ਪਰਾਲੀ ਪ੍ਰਬੰਧਨ ਸਬੰਧੀ ਮੁਹਿੰਮ ਜਾਰੀ ਹੈ।
      ਇਸ ਮੁਹਿੰਮ ਦੇ ਤਹਿਤ ਉਪ ਮੰਡਲ ਮੈਜਿਸਟਰੈਟ ਤਪਾ ਸ੍ਰੀ ਰਿਸ਼ਭ ਬਾਂਸਲ, ਪੀ.ਸੀ.ਐਸ ਵੱਲੋਂ ਸਬ ਡਵੀਜ਼ਨ ਤਪਾ ਦੇ ਪਿੰਡ ਭੋਤਨਾ ਵਿਖੇ, ਜਿਨ੍ਹਾਂ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਈ ਗਈ ਸੀ, ਉਨ੍ਹਾਂ ਦਾ ਮੌਕੇ ਦੇਖਿਆ ਗਿਆ ਤੇ ਸਬੰਧਤ ਕਲੱਸਟਰ ਅਫਸਰ ਵੱਲੋਂ ਉਨ੍ਹਾਂ ਦੇ ਚਲਾਨ ਕੱਟੇ ਗਏ ਅਤੇ ਮੌਕੇ 'ਤੇ ਹੀ ਰਕਮ ਵਸੂਲ ਕੀਤੀ ਗਈ।
   ਇਸ ਮੌਕੇ ਟੀਮ ਵਲੋਂ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ ਕਿ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟ ਜਾਂਦੀ ਹੈ ਅਤੇ ਨਾਲ ਹੀ ਵਾਤਾਵਰਨ ਵਿਚ ਜ਼ਹਿਰੀਲੀਆਂ ਗੈਸਾਂ ਪੈਦਾ ਹੁੰਦੀਆਂ ਹਨ ਜੋ ਕਿ ਮਨੁੱਖੀ ਸਿਹਤ ਅਤੇ ਹੋਰਨਾਂ ਜੀਵ-ਜੰਤੂਆਂ 'ਤੇ ਮਾੜਾ ਪ੍ਰਭਾਵ ਪਾਉਂਦੀਆਂ ਹਨ। ਉਨ੍ਹਾਂ ਦੱਸਿਆ ਕਿ ਅੱਗ ਲਗਾਉਣ ਨਾਲ ਧਰਤੀ ਵਿਚਲੇ ਕਈ ਮਿੱਤਰ ਕੀੜੇ ਵੀ ਮਰ ਜਾਂਦੇ ਹਨ, ਜਿਹੜੇ ਕਿ ਧਰਤੀ ਦੀ ਉਪਜਾਊ ਸ਼ਕਤੀ ਵਧਾਉਣ ਵਿੱਚ ਮਦਦ ਕਰਦੇ ਹਨ। ਇਸ ਮੌਕੇ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਕਰਨ ਵਾਲੀਆਂ ਮਸ਼ੀਨਾਂ ਜਿਵੇਂ ਕਿ ਹੈਪੀ ਸੀਡਰ, ਸੁਪਰ ਸੀਡਰ, ਸਰਫੈਸ ਸੀਡਰ ਦੀ ਵਰਤੋਂ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਝੋਨੇ ਦੀ ਪਰਾਲੀ ਨੂੰ ਖੇਤ ਵਿਚ ਵਾਹੁਣ ਦੇ ਫਾਇਦਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਫਸਲਾਂ ਦੀ ਰਹਿੰਦ-ਖੂੰਹਦ ਵਰਤ ਕੇ ਖੇਤ ਦੀ ਉਪਜਾਊ ਸ਼ਕਤੀ ਵਧਾਈ ਜਾ ਸਕਦੀ ਹੈ ਅਤੇ ਪਸ਼ੂ-ਪਾਲਣ ਵਿੱਚ ਵੀ ਵੱਖ-ਵੱਖ ਤਰੀਕਿਆਂ ਨਾਲ ਵਰਤਿਆ ਜਾ ਸਕਦਾ ਹੈ ਜਿਸ ਨਾਲ ਪਸ਼ੂ ਪਾਲਕਾਂ ਦੀ ਆਰਥਿਕਤਾ ਨੂੰ ਹੁਲਾਰਾ ਮਿਲ ਸਕਦਾ ਹੈ।

 

ਤਾਜ਼ਾ ਖ਼ਬਰਾਂ
Gallery
Tags
Social Media