:

ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋ ਨੇ ਚੱਕੀ ਸੋਂਹ


ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋ ਨੇ ਚੱਕੀ ਸੋਂਹ

ਬਰਨਾਲਾ 

ਵਿਧਾਨ ਸਭਾ ਹਲਕਾ ਬਰਨਾਲਾ ਤੋਂ ਜਿਮਨੀ ਚੋਣਾਂ ਵਿੱਚ ਜੇਤੂ ਹੋਏ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋ ਨੇ ਵਿਧਾਨ ਸਭਾ ਵਿੱਚ ਸੌਹ ਚੁੱਕੀ। ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਉਹਨਾਂ ਨੇ ਬਰਨਾਲੇ ਤੋਂ ਜਿੱਤ ਹਾਸਿਲ ਕੀਤੀ ਸੀ। ਪਿਛਲੇ ਕਈ ਦਿਨਾਂ ਤੋਂ ਉਨਾਂ ਦੇ ਸੌਂਹ ਚੱਕਣ ਦਾ ਪ੍ਰੋਗਰਾਮ ਬਣਾਇਆ ਜਾ ਰਿਹਾ ਸੀ। 9 ਦਸੰਬਰ ਨੂੰ ਉਹਨਾਂ ਨੇ ਨੂੰ ਸਪੀਕਰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੌਂਹ ਚੁਕਾਈ।‌ ਦੱਸ ਦਈਏ ਕਿ ਪੰਜਾਬ ਦੇ ਵਿੱਚ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਜਿਮਣੀ ਚੋਣ ਹੋਈ ਸੀ। ਜਿਸ ਵਿੱਚ ਉਹ ਤਿੰਨ ਵਿੱਚ ਆਮ ਆਦਮੀ ਪਾਰਟੀ ਜੇਤੂ ਰਹੀ ਸੀ। ਉਹਨਾਂ ਤਿੰਨਾਂ ਨੇ ਵਿਧਾਇਕਾਂ ਨੇ ਪਹਿਲਾਂ ਹੀ ਸੋਂਹ ਚੁੱਕ ਲਈ ਹੈ। ਕਾਂਗਰਸੀ ਵਿਧਾਇਕ ਦੀ ਸੋਂਹ ਚੁੱਕਣੀ ਬਾਕੀ ਸੀ। ਉਹਨਾਂ ਦੇ ਨਾਲ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਬਰਨਾਲੇ ਦੇ ਕਈ ਲੋਕਲ ਆਗੂ ਮੌਜੂਦ ਸਨ।

ਤਾਜ਼ਾ ਖ਼ਬਰਾਂ
Gallery
Tags
Social Media