:

ਬਰਨਾਲਾ– ਸਰਪੰਚ ਦਾ ਤੇਜ਼ਧਾਰ ਹਥਿਆਰ ਨਾਲ ਬੇਰਹਿਮੀ ਨਾਲ ਕਤਲ


ਬਰਨਾਲਾ– ਸਰਪੰਚ ਦਾ ਤੇਜ਼ਧਾਰ ਹਥਿਆਰ ਨਾਲ ਬੇਰਹਿਮੀ ਨਾਲ ਕਤਲ 

ਬਰਨਾਲਾ 

ਬਰਨਾਲਾ ਜ਼ਿਲ੍ਹੇ ਦੇ ਅਧੀਨ ਪੈਂਦੇ ਪਿੰਡ ਛੰਨਾ ਗੁਲਾਬ ਸਿੰਘ ਵਾਲਾ ਦੇ ਸਰਪੰਚ ਦਾ 10–12 ਲੋਕਾਂ ਵੱਲੋਂ ਰਲ ਕੇ ਤੇਜ਼ਧਾਰ ਹਥਿਆਰ ਨਾਲ ਵੱਢ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਉਸ ਤੋਂ ਬਾਅਦ ਦੋਸ਼ੀ ਫਰਾਰ ਹੋ ਗਏ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸ ਦਈਏ ਕਿ ਪਿਛਲੇ ਲੰਬੇ ਸਮੇਂ ਤੋਂ ਕੁਝ ਲੋਕਾਂ ਨਾਲ ਉਹਨਾਂ ਦੀ ਰੰਜਿਸ਼ ਚੱਲ ਰਹੀ ਸੀ। ਜਿਸ ਤੋਂ ਬਾਅਦ ਅੱਜ ਸ਼ਾਮ ਨੂੰ ਉਹਨਾਂ ਨੇ ਘਟਨਾ ਨੂੰ ਅੰਜਾਮ ਦਿੱਤਾ।

ਸਰਪੰਚ ਦੀ ਲਾਸ਼ ਨੂੰ ਸਿਵਿਲ ਹਸਪਤਾਲ ਬਰਨਾਲਾ ਦੇ ਵਿੱਚ ਰਖਾ ਦਿੱਤਾ ਗਿਆ ਹੈ। ਪੁਲਿਸ ਨੇ ਮੌਕੇ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।  ਮ੍ਰਿਤਕ ਦੀ ਉਮਰ ਕਰੀਬ 26 ਸਾਲ ਹੈ ਸੀ ਉਸ ਦੀ ਪਹਿਚਾਣ ਸੁਖਜੀਤ ਸਿੰਘ ਵਜੋਂ ਹੋਈ ਹੈ।


 ਮ੍ਰਿਤਕ ਸਰਪੰਚ ਦਾ ਵੋਟਾਂ ਵੇਲੇ ਦਾ ਸਟੀਕਰ

ਤਾਜ਼ਾ ਖ਼ਬਰਾਂ
Gallery
Tags
Social Media