:

ਪੰਜਾਬ ਵਿੱਚ ਅੱਤਵਾਦੀ ਹਮਲੇ ਦੀ ਚੇਤਾਵਨੀ: NIA ਨੇ ਭੇਜੀ ਰਿਪੋਰਟ


  • ਪੰਜਾਬ ਵਿੱਚ ਅੱਤਵਾਦੀ ਹਮਲੇ ਦੀ ਚੇਤਾਵਨੀ: NIA ਨੇ ਭੇਜੀ ਰਿਪੋਰਟ 

    ਚੰਡੀਗੜ੍ਹ

    ਰਾਸ਼ਟਰੀ ਸੁਰੱਖਿਆ ਏਜੰਸੀ (ਐਨਆਈਏ) ਨੇ ਪੰਜਾਬ ਪੁਲਿਸ ਨਾਲ ਇੱਕ ਰਿਪੋਰਟ ਸਾਂਝੀ ਕੀਤੀ ਹੈ। ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਪੰਜਾਬ ਨੂੰ ਅੱਤਵਾਦੀ ਹਮਲਿਆਂ ਨਾਲ ਭੜਕਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਇਸ ਵਿੱਚ ਪਹਿਲਾ ਨਿਸ਼ਾਨਾ ਪੰਜਾਬ ਦੇ ਪੁਲਿਸ ਥਾਣੇ ਹੋਣਗੇ। ਕਿਉਂਕਿ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਕਰੀਬ ਪੰਜ ਥਾਣਿਆਂ 'ਤੇ ਗ੍ਰਨੇਡ ਅਤੇ ਆਈਈਡੀ ਹਮਲੇ ਹੋ ਚੁੱਕੇ ਹਨ।

    ਜਿਸ ਤੋਂ ਬਾਅਦ NIA ਪੰਜਾਬ 'ਤੇ ਨਜ਼ਰ ਰੱਖ ਰਹੀ ਸੀ। ਇੱਕ ਮੀਡੀਆ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਖਾਲਿਸਤਾਨੀ ਅੱਤਵਾਦੀ 1984 ਵਿੱਚ ਵਰਤੇ ਗਏ ਡੈੱਡ ਡ੍ਰੌਪ ਮਾਡਲ ਦੀ ਤਰਜ਼ 'ਤੇ ਹਮਲੇ ਕਰ ਰਹੇ ਹਨ। 1984 ਵਾਂਗ ਹੁਣ ਮੁੜ ਪੰਜਾਬ ਨੂੰ ਦਹਿਸ਼ਤਜ਼ਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਸਬੰਧੀ ਕੇਂਦਰੀ ਸੁਰੱਖਿਆ ਏਜੰਸੀਆਂ ਚੌਕਸ ਹਨ।


    Source babushahi 

ਤਾਜ਼ਾ ਖ਼ਬਰਾਂ
Gallery
Tags
Social Media