:

ਟੀ.ਬੀ ਮੁਹਿੰਮ ਤਹਿਤ ਕਰਵਾਈ ਜਾਗਰੂਕਤਾ ਗਤਿਵਿਧੀ


ਟੀ.ਬੀ ਮੁਹਿੰਮ ਤਹਿਤ ਕਰਵਾਈ ਜਾਗਰੂਕਤਾ ਗਤਿਵਿਧੀ

ਮਹਿਲ ਕਲਾਂ, 18 ਦਸੰਬਰ

  ਸਿਹਤ ਵਿਭਾਗ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਸਿਵਲ ਸਰਜਨ ਬਰਨਾਲਾ ਡਾ. ਬਲਦੇਵ ਸਿੰਘ ਦੇ
ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਮਹਿਲ ਕਲਾਂ ਡਾ. ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ ਅੱਜ ਸੀ ਐਚ ਸੀ ਮਹਿਲ ਕਲਾਂ ਵਿਖੇ ਟੀ.ਬੀ (ਤਪਦਿਕ) ਦੇ ਸ਼ੱਕੀ ਮਰੀਜ਼ਾਂ ਦੀ ਜਲਦੀ ਪਹਿਚਾਣ ਲਈ ਨੇਸ਼ਨ ਵਾਈਡ 100 ਡੇ ਟੀ. ਬੀ ਕੰਪੇਨ ਤਹਿਤ ਜਾਗਰੂਕਤਾ ਗਤਿਵਿਧੀ ਕਰਵਾਈ ਗਈ।
ਇਸ ਮੌਕੇ ਡਾ. ਗੁਰਤੇਜਿੰਦਰ ਕੌਰ ਨੇ ਦੱਸਿਆ ਇਸ ਮੁਹਿੰਮ ਤਹਿਤ ਆਸ਼ਾ ਵਰਕਰਾਂ ਵੱਲੋਂ ਘਰ-ਘਰ ਜਾਣ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਤਪਦਿਕ ਦੇ ਮਰੀਜ਼ਾਂ ਦੀ ਜਲਦੀ ਪਹਿਚਾਣ ਅਤੇ ਜਲਦੀ ਇਲਾਜ ਕਰਕੇ ਇਸ ਬਿਮਾਰੀ 'ਤੇ ਛੇਤੀ ਕੰਟਰੋਲ ਕੀਤਾ ਜਾ ਸਕੇ।
    ਇਸ ਮੌਕੇ ਲੋਕਾਂ ਨੂੰ ਜਾਣਕਾਰੀ ਦਿੰਦਿਆਂ ਡਾ. ਰਿਸ਼ੁ ਗਰਗ ਨੇ ਦੱਸਿਆ ਕਿ ਟੀ.ਬੀ. ਦਾ ਇਲਾਜ ਸੰਭਵ ਹੈ। ਉਨ੍ਹਾਂ ਕਿਹਾ ਜੇਕਰ ਕਿਸੇ ਵੀ ਵਿਅਕਤੀ ਨੂੰ ਦੋ ਹਫਤਿਆਂ ਜਾਂ ਉਸ ਤੋਂ ਵੱਧ ਲਗਾਤਾਰ ਖਾਂਸੀ, ਭਾਰ ਘੱਟਦਾ ਹੋਵੇ, ਬੁਖਾਰ ਜਾਂ ਭੁੱਖ ਘੱਟ ਲੱਗਦੀ ਹੋਵੇ ਤਾਂ ਉਸ ਨੂੰ ਟੀ.ਬੀ. ਦੀ ਸ਼ਿਕਾਇਤ ਹੋ ਸਕਦੀ ਹੈ । ਇਸ ਲਈ ਨੇੜੇ ਦੇ ਸਰਕਾਰੀ ਹਸਪਤਾਲ ਵਿੱਚ ਡਾਕਟਰੀ ਸਲਾਹ ਅਨੁਸਾਰ ਸਮੇਂ ਸਿਰ ਇਲਾਜ ਕਰਵਾਉਣਾ ਚਾਹੀਦਾ ਹੈ।
ਇਸ ਮੌਕੇ ਬੀ ਈ ਈ ਸ਼ਿਵਾਨੀ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਟੀ.ਬੀ. ਦਾ ਇਲਾਜ ਡਾਟਸ ਪ੍ਰਣਾਲੀ ਰਾਂਹੀ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਟੀ.ਬੀ ਦੇ ਮਰੀਜ਼ ਆਪਣੀ ਦਵਾਈ ਦਾ ਕੋਰਸ ਪੂਰਾ ਕਰਨ ਕਿਓਂਕਿ ਇਲਾਜ ਅਧੂਰਾ ਛੱਡਣ ਨਾਲ ਇਹ ਰੋਗ ਦੁਬਾਰਾ ਹੋ ਜਾਂਦਾ ਹੈ  ਜਿਸ ਦੇ ਇਲਾਜ ਲਈ ਜਿਆਦਾ ਸਮਾਂ ਦਵਾਈ ਖਾਣੀ ਪੈਂਦੀ ਹੈ।
ਇਸ ਸਮੇਂ  ਐਸ ਟੀ ਐਸ ਜਯੋਤੀ ਸ਼ਰਮਾ, ਐਲ ਐਚ ਵੀ ਬਲਵਿੰਦਰ ਕੌਰ, ਐਲਟੀ ਰਜਨੀ, ਸਟਾਫ ਨਰਸ ਜਸਵਿੰਦਰ ਕੌਰ ਅਤੇ ਆਸ਼ਾ ਵਰਕਰਾਂ ਹਾਜ਼ਰ ਸਨ।

ਤਾਜ਼ਾ ਖ਼ਬਰਾਂ
Gallery
Tags
Social Media