ਮੋਹਾਲੀ ਵਿੱਚ ਡਿੱਗੀ ਬਹੁ ਮੰਜਿਲਾਂ ਇਮਾਰਤ, ਕਈ ਲੋਕਾਂ ਦੇ ਦੱਬੇ ਹੋਣ ਦਾ ਡਰ
- Admin Default
- 21 Dec, 2024 14:05
– ਮੋਹਾਲੀ ਵਿੱਚ ਡਿੱਗੀ ਬਹੁ ਮੰਜਿਲਾਂ ਇਮਾਰਤ, ਕਈ ਲੋਕਾਂ ਦੇ ਦੱਬੇ ਹੋਣ ਦਾ ਡਰ
ਮੋਹਾਲੀ
ਮੋਹਾਲੀ 'ਚ ਸ਼ਨੀਵਾਰ ਸ਼ਾਮ ਨੂੰ ਇਕ ਬਹੁਮੰਜ਼ਿਲਾ ਇਮਾਰਤ ਡਿੱਗ ਗਈ। ਮਲਬੇ ਹੇਠ 15 ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ। ਪੁਲਿਸ ਪ੍ਰਸ਼ਾਸਨ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ। NDRF ਦੀ ਟੀਮ ਵੀ ਪਹੁੰਚ ਗਈ ਹੈ। ਐਂਬੂਲੈਂਸਾਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ।
ਇਹ ਘਟਨਾ ਗੁਰਦੁਆਰਾ ਸੋਹਾਣਾ ਸਾਹਿਬ ਨੇੜੇ ਸ਼ਾਮ 4.30 ਵਜੇ ਦੇ ਕਰੀਬ ਵਾਪਰੀ। ਲੋਕਾਂ ਮੁਤਾਬਕ ਇਸ ਇਮਾਰਤ ਦੀਆਂ 4 ਮੰਜ਼ਿਲਾਂ ਸਨ। ਇਸ ਦੀ ਤੀਜੀ ਮੰਜ਼ਿਲ 'ਤੇ ਪੀਜੀ ਅਤੇ ਗਰਾਊਂਡ ਫਲੋਰ 'ਤੇ ਜਿਮ ਸੀ। ਇਸ ਦੇ ਨਾਲ ਹੀ ਬੇਸਮੈਂਟ ਦੀ ਖੁਦਾਈ ਕੀਤੀ ਜਾ ਰਹੀ ਸੀ, ਜਿਸ ਕਾਰਨ ਇਮਾਰਤ ਦੀ ਨੀਂਹ ਕਮਜ਼ੋਰ ਹੋ ਗਈ ਅਤੇ ਇਹ ਡਿੱਗ ਗਈ।
ਦੱਸਿਆ ਜਾ ਰਿਹਾ ਹੈ ਕਿ ਇਮਾਰਤ ਡਿੱਗਣ ਸਮੇਂ ਜਿਮ ਖੁੱਲ੍ਹਾ ਸੀ। ਅਜਿਹੇ 'ਚ ਜਿੰਮ 'ਚ ਆਉਣ ਵਾਲੇ ਲੋਕਾਂ ਦੇ ਮਲਬੇ ਹੇਠਾਂ ਦੱਬੇ ਜਾਣ ਦਾ ਖਦਸ਼ਾ ਹੈ। ਹਾਲਾਂਕਿ, ਇਸ ਬਾਰੇ ਅਜੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਪ੍ਰਸ਼ਾਸਨ ਜਿੰਮ ਪ੍ਰਬੰਧਕਾਂ ਨਾਲ ਸੰਪਰਕ ਕਰ ਰਿਹਾ ਹੈ।
ਸਥਾਨਕ ਲੋਕਾਂ ਨੇ ਦੱਸਿਆ ਕਿ ਡਿੱਗੀ ਬਹੁ ਮੰਜ਼ਿਲਾ ਇਮਾਰਤ ਕਰੀਬ 10 ਸਾਲ ਪੁਰਾਣੀ ਸੀ। ਦੂਜੇ ਪਾਸੇ ਮੁਹਾਲੀ ਦੀ ਐਸਡੀਐਮ ਦਮਨਦੀਪ ਕੌਰ ਨੇ ਦੱਸਿਆ ਕਿ ਸਥਾਨਕ ਲੋਕ 15 ਦੇ ਕਰੀਬ ਲੋਕ ਦੱਬੇ ਹੋਣ ਦੀ ਗੱਲ ਕਹਿ ਰਹੇ ਹਨ।







