:

30 ਦਸੰਬਰ ਨੂੰ ਕਿਸਾਨਾਂ ਦਾ ਪੰਜਾਬ ਬੰਦ ਦਾ ਐਲਾਨ, ਦੇਖੋ ਕੀ ਕੀ ਹੋਵੇਗਾ ਬੰਦ


30 ਦਸੰਬਰ ਨੂੰ ਕਿਸਾਨਾਂ ਦਾ ਪੰਜਾਬ ਬੰਦ ਦਾ ਐਲਾਨ, ਦੇਖੋ ਕੀ ਕੀ ਹੋਵੇਗਾ ਬੰਦ 

ਚੰਡੀਗੜ੍ਹ 

30 ਦਸੰਬਰ ਨੂੰ ਕਿਸਾਨਾਂ ਨੇ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਜਥੇਬੰਦੀਆਂ ਦੀ ਹੋਈ ਮੀਟਿੰਗ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ। ਇਸ ਦੀ ਜਾਣਕਾਰੀ ਮੀਡੀਆ ਨੂੰ ਕਿਸਾਨ ਆਗੂ ਸਵਰਣ ਸਿੰਘ ਭੰਧੇਰ ਨੇ ਦਿੱਤੀ। ਉਹਨਾਂ ਕਿਹਾ ਕਿ ਰੇਲ ਗੱਡੀਆਂ, ਬੱਸਾਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ। ਸੜਕਾਂ ਵੀ ਜਾਮ ਕੀਤੀਆਂ ਜਾਣੀਆਂ। ਇਸ ਤੋਂ ਬਿਨਾਂ ਸਰਕਾਰੀ ਅਤੇ ਪ੍ਰਾਈਵੇਟ ਸੰਸਥਾਨ ਵੀ ਬੰਦ ਕਰਵਾਏ ਜਾਣਗੇ। ਫਸਲਾਂ ਤੇ ਐਮਐਸਪੀ ਦੀ ਮੰਗ ਨੂੰ ਲੈ ਕੇ ਕਿਸਾਨ ਅੰਦੋਲਨ ਕਰ ਰਹੇ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਦਾ 31ਵਾਂ ਦਿਨ ਚੱਲ ਰਿਹਾ ਹੈ। ਉਹਨਾਂ ਦੀ ਹਾਲਤ ਬੇਹਦ ਨਾਜੁਕ ਦੱਸੀ ਜਾ ਰਹੀ ਹੈ। 30 ਦਸੰਬਰ ਦੇ ਬੰਦ ਨੂੰ ਸਫਲ ਬਣਾਉਣ ਲਈ ਕੱਲ ਨੂੰ ਜ਼ਿਲ੍ਹਾ ਪੱਧਰ ਤੇ ਮੀਟਿੰਗਾਂ ਹੋਣਗੀਆਂ।

ਤਾਜ਼ਾ ਖ਼ਬਰਾਂ
Gallery
Tags
Social Media