:

ਭਲਕੇ ਅਤੇ ਪਰਸੋ ਦੋ ਦਿਨ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ


ਭਲਕੇ ਅਤੇ ਪਰਸੋ ਦੋ ਦਿਨ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ

ਪੰਜਾਬ ਸਰਕਾਰ ਨੇ 11 ਅਤੇ 12 ਫਰਵਰੀ ਨੂੰ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। 11 ਫਰਵਰੀ ਨੂੰ ਜਲੰਧਰ ਜ਼ਿਲ੍ਹੇ ਵਿੱਚ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸ਼ੋਭਾ ਯਾਤਰਾ ਕਾਰਨ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ ਬੰਦ ਰਹਿਣਗੇ। ਇਸ ਤੋਂ ਇਲਾਵਾ, 12 ਫਰਵਰੀ ਨੂੰ ਪੰਜਾਬ ਭਰ ਵਿੱਚ ਵੀ ਛੁੱਟੀ ਰਹੇਗੀ। ਇਸ ਦਿਨ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ ਬੰਦ ਰਹਿਣਗੇ। 

ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਹ ਹੁਕਮ ਜਾਰੀ ਕੀਤਾ ਹੈ, ਜਿਸ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜਿੱਥੇ ਬੋਰਡ ਅਤੇ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਹੋਣਗੀਆਂ, ਉਨ੍ਹਾਂ ਸਕੂਲਾਂ ਅਤੇ ਕਾਲਜਾਂ 'ਤੇ ਇਹ ਛੁੱਟੀ ਲਾਗੂ ਨਹੀਂ ਹੋਵੇਗੀ।
ਇਹ ਫੈਸਲਾ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤਾ ਗਿਆ ਹੈ।


Source babushahi 
 

ਤਾਜ਼ਾ ਖ਼ਬਰਾਂ
Gallery
Tags
Social Media