:

ਕੈਨੇਡਾ ਦੇ ਗੁਰਦੁਆਰਾ ਸਾਹਿਬ ਵਿੱਚ ਪੁਲਿਸ ਮੁਲਾਜ਼ਮਾਂ ਵੱਲੋਂ ਜੁੱਤੀਆਂ ਸਮੇਤ ਦਾਖ਼ਲ ਹੋਣ 'ਤੇ ਵਿਵਾਦ, ਸਿੱਖ ਸੰਗਤਾਂ ਵਿੱਚ ਭਾਰੀ ਰੋਸ


ਕੈਨੇਡਾ ਦੇ ਗੁਰਦੁਆਰਾ ਸਾਹਿਬ ਵਿੱਚ ਪੁਲਿਸ ਮੁਲਾਜ਼ਮਾਂ ਵੱਲੋਂ ਜੁੱਤੀਆਂ ਸਮੇਤ ਦਾਖ਼ਲ ਹੋਣ 'ਤੇ ਵਿਵਾਦ, ਸਿੱਖ ਸੰਗਤਾਂ ਵਿੱਚ ਭਾਰੀ ਰੋਸ


ਕਿਚਨਰ (ਓਂਟਾਰੀਓ) / ਕੈਨੇਡਾ


ਕੈਨੇਡਾ ਦੇ ਓਂਟਾਰੀਓ ਸੂਬੇ ਦੇ ਕਿਚਨਰ ਸ਼ਹਿਰ ਸਥਿਤ ਇੱਕ ਗੁਰਦੁਆਰਾ ਸਾਹਿਬ ਵਿੱਚ ਸਥਾਨਕ ਪੁਲਿਸ ਅਧਿਕਾਰੀਆਂ ਵੱਲੋਂ ਜੁੱਤੀਆਂ ਪਾ ਕੇ ਅੰਦਰ ਦਾਖ਼ਲ ਹੋਣ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਘਟਨਾ ਦੀਆਂ ਵੀਡੀਓਜ਼ ਸੋਸ਼ਲ मीडिया 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਪੁਲਿਸ ਮੁਲਾਜ਼ਮ ਗੁਰਦੁਆਰਾ ਸਾਹਿਬ ਦੇ ਗਲਿਆਰੇ ਅਤੇ ਮੁੱਖ ਦੀਵਾਨ ਹਾਲ ਵਿੱਚ ਜੁੱਤੀਆਂ ਸਮੇਤ ਚੱਲ ਰਹੇ ਹਨ, ਜਿੱਥੇ ਕਾਲੀਨ 'ਤੇ ਸੰਗਤ ਬੈਠੀ ਹੋਈ ਹੈ।
ਇਸ ਮਾਮਲੇ ਨੂੰ ਲੈ ਕੇ ਇੱਕ ਸਿੱਖ ਮੁਟਿਆਰ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਰਵੱਈਏ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਮੁਟਿਆਰ ਦਾ ਇਲਜ਼ਾਮ ਹੈ ਕਿ 14 ਨਵੰਬਰ ਨੂੰ ਕਿਚਨਰ ਗੁਰਦੁਆਰੇ ਦੀ ਕਮੇਟੀ ਨੇ ਮਰਿਆਦਾ ਦੀਆਂ ਸਾਰੀਆਂ ਹੱਦਾਂ ਪਾਰ ਕਰਦਿਆਂ ਪੁਲਿਸ ਨੂੰ ਅੰਦਰ ਬੁਲਾਇਆ ਅਤੇ ਪੁਲਿਸ ਮੁਲਾਜ਼ਮ ਜੁੱਤੀਆਂ ਸਮੇਤ ਹੀ ਗੁਰੂ ਘਰ ਅੰਦਰ ਆ ਗਏ, ਜੋ ਕਿ ਸਿੱਧੇ ਤੌਰ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਗੁਰੂ ਘਰ ਦੀ ਬੇਅਦਬੀ ਹੈ। ਉਸ ਨੇ ਇਹ ਵੀ ਕਿਹਾ ਕਿ ਪ੍ਰਬੰਧਕ ਕਮੇਟੀ ਵੱਲੋਂ ਨੌਜਵਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਉਨ੍ਹਾਂ ਨੂੰ ਡਰਾਇਆ ਅਤੇ ਧਮਕਾਇਆ ਗਿਆ ਤਾਂ ਜੋ ਉਹ ਸੱਚ ਨਾ ਬੋਲ ਸਕਣ।
ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਿੱਖ ਭਾਈਚਾਰੇ ਵੱਲੋਂ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਦੂਜੇ ਪਾਸੇ, ਵਿਵਾਦ ਵਧਣ ਦੇ ਬਾਵਜੂਦ ਅਜੇ ਤੱਕ ਨਾ ਤਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਈ ਜਨਤਕ ਬਿਆਨ ਜਾਰੀ ਕੀਤਾ ਗਿਆ ਹੈ ਅਤੇ ਨਾ ਹੀ ਕਿਚਨਰ ਪੁਲਿਸ ਵੱਲੋਂ ਇਸ ਸਬੰਧੀ ਕੋਈ ਸਪੱਸ਼ਟੀਕਰਨ ਦਿੱਤਾ ਗਿਆ ਹੈ।

Outrage erupted among the Sikh community after videos surfaced showing local police officers entering a Gurdwara in Kitchener, Ontario, Canada, wearing shoes inside the main prayer hall. A Sikh woman accused the management committee of violating religious protocol and intimidating youths, while neither the committee nor police have issued a statement yet.

कनाडा के ओंटारियो स्थित किचनर शहर के एक गुरुद्वारे में स्थानीय पुलिस अधिकारियों के जूते पहनकर प्रवेश करने का वीडियो वायरल होने के बाद सिख संगत में भारी रोष है। एक सिख युवती ने गुरुद्वारा प्रबंधन कमेटी पर मर्यादा उल्लंघन और युवाओं को धमकाने के गंभीर आरोप लगाए हैं।

Canada Gurdwara Controversy, Kitchener Ontario News, Police Enter Gurdwara With Shoes, Sikh Community Outrage, Ontario Gurdwara Video, Canada Sikh News, Punjabi Diaspora News, Samachar Punjab,

कनाडा गुरुद्वारा विवाद, किचनर न्यूज, ਕੈਨੇਡਾ ਗੁਰਦੁਆਰਾ ਵਿਵਾਦ, ਸਿੱਖ ਸੰਗਤ ਰੋਸ, ਪੰਜਾਬੀ ਖਬਰਾਂ

ਤਾਜ਼ਾ ਖ਼ਬਰਾਂ
Gallery
Tags
Social Media